Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 01 ਕਿਲੋ 100 ਗ੍ਰਾਮ ਹੈਰੋਇਨ ਸਮੇਤ 03 ਦੋਸ਼ੀ ਗ੍ਰਿਫਤਾਰ

February 21, 2026 07:32 PM
ਜਗਤਾਰ ਸਿੰਘ ਮਾਹਲਾ

ਅੰਮ੍ਰਿਤਸਰ  : ਮਾਣਯੋਗ ਮੁੱਖ ਮੰਤਰੀ ਪੰਜਾਬ ਅਤੇ ਮਾਣਯੋਗ ਡੀ.ਜੀ.ਪੀ. ਪੰਜਾਬ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ, ਸ਼੍ਰੀ ਸੋਹੇਲ ਮੀਰ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ ਦਿਹਾਤੀ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸ਼੍ਰੀ ਆਦਿਤਿਆ ਵਾਰਿਅਰ, ਆਈ.ਪੀ.ਐਸ., ਪੁਲਿਸ ਕਪਤਾਨ (ਡੀ) ਅੰਮ੍ਰਿਤਸਰ ਦਿਹਾਤੀ ਜੀ ਦੀ ਦੇਖ-ਰੇਖ ਵਿੱਚ ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ।

ਇਸ ਕਾਰਵਾਈ ਦੌਰਾਨ 03 ਦੋਸ਼ੀਆਂ ਨੂੰ 01 ਕਿਲੋ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਮੁਕੱਦਮਾ ਨੰਬਰ 55 ਮਿਤੀ 20.02.2026 ਧਾਰਾ 21-C, 25, 27-A, 29, 61, 85 ਐਨ.ਡੀ.ਪੀ.ਐਸ ਐਕਟ ਤਹਿਤ ਰਜਿਸਟਰ ਕਰਕੇ ਥਾਣਾ ਘਰਿੰਡਾ ਵਿਖੇ ਦਰਜ ਕੀਤਾ ਗਿਆ ਹੈ।

ਗ੍ਰਿਫਤਾਰ ਦੋਸ਼ੀ:
1. ਮਲਕੀਤ ਸਿੰਘ ਉਰਫ਼ ਬੁੱਗਾ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਧਨੋਏ ਕਲਾਂ ਥਾਣਾ ਘਰਿੰਡਾ
2. ਕਰਨਦੀਪ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਧਨੋਏ ਕਲਾਂ ਥਾਣਾ ਘਰਿੰਡਾ
3. ਜੁਗਰਾਜ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਖਾਪੜ ਖੇੜੀ ਥਾਣਾ ਘਰਿੰਡਾ

ਬਰਾਮਦਗੀ:
1. 01 ਕਿਲੋ 100 ਗ੍ਰਾਮ ਹੈਰੋਇਨ (02 ਪੈਕਟ ਪੀਲੇ ਰੰਗ ਦੀ ਟੇਪ ਨਾਲ ਲਪੇਟੇ ਹੋਏ)
2. ਕਾਲੇ ਰੰਗ ਦਾ ਕਿੱਟ ਬੈਗ
3. ਮੋਟਰਸਾਈਕਲ CT100 ਬਿਨਾਂ ਨੰਬਰੀ ਰੰਗ ਕਾਲਾ
4. ₹35,000/- ਡਰੱਗ ਮਨੀ
5. ਸਪੈਸ਼ਲ ਸੈੱਲ ਨੂੰ ਪ੍ਰਾਪਤ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲ ਦੇ ਹੇਠਾਂ ਪਿੰਡ ਖੁਰਮਣੀਆਂ ਨੇੜੇ ਨਾਕਾਬੰਦੀ ਕੀਤੀ ਗਈ। ਦੌਰਾਨੇ ਚੈਕਿੰਗ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ ਗਿਆ। ਡੀ.ਐਸ.ਪੀ. ਸਬ ਡਿਵੀਜ਼ਨ ਅਟਾਰੀ ਦੀ ਹਾਜ਼ਰੀ ਵਿੱਚ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਿੱਟ ਬੈਗ ਦੀ ਤਲਾਸ਼ੀ ਦੌਰਾਨ ਉਕਤ ਹੈਰੋਇਨ ਬਰਾਮਦ ਹੋਈ।
ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਇਹ ਹੈਰੋਇਨ ਅੱਗੇ ਸਪਲਾਈ ਕੀਤੀ ਜਾਣੀ ਸੀ, ਜਿਸ ਸਬੰਧੀ ਤੀਜੇ ਦੋਸ਼ੀ ਜੁਗਰਾਜ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਸ਼ਮੂਲੀਅਤ ਸਾਹਮਣੇ ਆਉਣ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।

Have something to say? Post your comment

 

More in Majha

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਅੰਮ੍ਰਿਤਸਰ'ਚ ਔਰਤਾਂ ਦੇ ਮਸਲੇ ਸੁਣਨ ਲਈ ਲਗਾਈ ਲੋਕ ਅਦਾਲਤ

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ