Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Health

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ ਕੀਤੀ

February 21, 2026 08:54 PM
ਜਗਤਾਰ ਸਿੰਘ ਮਾਹਲਾ

ਮੁੱਖ ਮੰਤਰੀ ਸਿਹਤ ਯੋਜਨਾ ਵਿੱਤੀ ਬੋਝ ਨੂੰ ਬਿਲਕੁੱਲ ਖਤਮ ਕਰਕੇ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਕਰ ਰਹੀ ਹੈ ਪ੍ਰਦਾਨ : ਸਿਹਤ ਮੰਤਰੀ

ਅੰਮ੍ਰਿਤਸਰ,  : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਰੀਵਿਊ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ, ਵਿਧਾਇਕ ਅਜਨਾਲਾ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਅੰਮ੍ਰਿਤਸਰ ਕੇਂਦਰੀ ਡਾ. ਅਜੇ ਗੁਪਤਾ, ਵਿਧਾਇਕ ਅੰਮ੍ਰਿਤਸਰ ਪੂਰਬੀ ਸ੍ਰੀਮਤੀ ਜੀਵਨਜੋਤ ਕੌਰ, ਵਿਧਾਇਕ ਅੰਮ੍ਰਿਤਸਰ ਪੱਛਮੀ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਅਟਾਰੀ ਸ. ਜਸਵਿੰਦਰ ਸਿੰਘ ਰਮਦਾਸ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਗੁਰਸ਼ਰਨ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪ੍ਰਭਬੀਰ ਸਿੰਘ ਬਰਾੜ, ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ, ਐੱਸ.ਡੀ.ਐੱਮ. ਬਾਬਾ ਬਕਾਲਾ ਸ. ਅਮਨਦੀਪ ਸਿੰਘ, ਐੱਸ.ਡੀ.ਐੱਮ. ਅਜਨਾਲਾ ਸ. ਰਵਿੰਦਰ ਸਿੰਘ ਅਰੋੜਾ, ਸਿਵਲ ਸਰਜਨ ਡਾ. ਸਤਿੰਦਰ ਸਿੰਘ ਬਜਾਜ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਬਣ ਰਹੇ ਕਾਰਡਾਂ ਦੀ ਸਮੀਖਿਆ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਦੇਣ ਲਈ ਵੱਧ ਤੋਂ ਵੱਧ ਕਾਰਡ ਬਣਾਏ ਜਾਣ ਅਤੇ ਇਸ ਕੰਮ ਲਈ ਕੈਂਪਾਂ ਦੀ ਗਿਣਤੀ ਵਧਾਈ ਜਾਵੇ। ਉਨ੍ਹਾਂ ਅਧਿਕਾਰੀਆਂ ਦੇ ਨਾਲ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਜਾ ਕੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜਾ ਵੀ ਲੈਂਦੇ ਰਹਿਣ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਵਸਨੀਕ ਮੁੱਖ ਮੰਤਰੀ ਸਿਹਤ ਯੋਜਨਾ ਤੋਂ ਬਹੁਤ ਖੁਸ਼ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਹਰੇਕ ਪਰਿਵਾਰ ਦਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾ ਕੇ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ 9 ਲੱਖ ਕਾਰਡ ਬਣ ਚੁੱਕੇ ਹਨ ਅਤੇ ਸੋਮਵਾਰ ਤੱਕ ਇਹ ਗਿਣਤੀ 10 ਲੱਖ ਤੋਂ ਪਾਰ ਕਰ ਜਾਵੇਗੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਮੈਡੀਕਲ ਐਮਰਜੈਂਸੀ ਦੌਰਾਨ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਬਿਲਕੁੱਲ ਘੱਟ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੂਚੀਬੱਧ ਹਸਪਤਾਲਾਂ ਵਿੱਚ ਨਿਰਵਿਘਨ ਰਜਿਸਟ੍ਰੇਸ਼ਨ ਅਤੇ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਅਤੇ ਵਿੱਤੀ ਬੋਝ ਨੂੰ ਘੱਟ ਕਰਨ ਲਈ ਸੀ.ਐਸ.ਸੀ., ਆਸ਼ਾ ਅਤੇ ਪੀ.ਆਰ.ਆਈ. ਨੁਮਾਇੰਦਿਆਂ ਨਾਲ ਨਜ਼ਦੀਕੀ ਤਾਲਮੇਲ ਬਣਾਉਣ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਜਿੱਥੇ ਸਾਰੇ ਸਰਕਾਰੀ ਹਸਪਤਾਲਾਂ ਤੋਂ ਮੁਫ਼ਤ ਇਲਾਜ ਹੋਵੇਗਾ ਓਥੇ 600 ਨਿੱਜੀ ਹਸਪਤਾਲ ਵੀ ਇੰਪੈਨਲਡ ਕੀਤੇ ਗਏ ਹਨ।

ਵਿਰੋਧੀ ਪਾਰਟੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੂਬਾ ਵਾਸੀਆਂ ਨੂੰ ਸਾਵਧਾਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਰੋਧੀ ਜਾਣਬੁੱਝ ਕੇ ਭਰਮ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਨ ਸਰਕਾਰ ਦੀ ਗਰੰਟੀ ਹੈ ਕਿ ਹਰ ਪਰਿਵਾਰ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਲਾਨਾ 10 ਲੱਖ ਰੁਪਏ ਦਾ ਮੈਡੀਕਲ ਕਵਰ ਮਿਲੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਹੁਣ ਕੋਈ ਹੋਰ ਮੁੱਦਾ ਨਹੀਂ ਹੈ ਇਸੇ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਦੀਆਂ ਅਫ਼ਵਾਹਾਂ ਵਿੱਚ ਬਿਲਕੁੱਲ ਨਾ ਆਉਣ।

ਪ੍ਰੈੱਸ ਕਾਨਫਰੰਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ ਅੰਮ੍ਰਿਤਸਰ ਪੁਲਿਸ ਨੇ ਇੱਕ ਨਕਲੀ ਸਿਹਤ ਮੰਤਰੀ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਨਕਲੀ ਸਿਹਤ ਮੰਤਰੀ ਇੱਕ ਡਾਕਟਰ ਨੂੰ ਫਰਜੀ ਕਾਲ ਕਰ ਰਿਹਾ ਸੀ ਜਿਸ `ਤੇ ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਅਜਿਹੇ ਫਰਜ਼ੀ ਅਤੇ ਠੱਗ ਕਿਸਮ ਦੇ ਨੌਸਰਬਾਜ਼ਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਅਜਿਹੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਉਨ੍ਹਾਂ ਖਿਲ਼ਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ