Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ

February 21, 2026 09:55 PM
SehajTimes
ਚੰਡੀਗੜ੍ਹ :  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿੱਦਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਜੁਆਇੰਟ ਐਂਟਰੈਂਸ ਪ੍ਰੀਖਿਆ (ਜੇ.ਈ.ਈ.) ਮੇਨਜ਼- 2026 ਪਾਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 187 ਸਫਲ ਉਮੀਦਵਾਰਾਂ ਨਾਲੋਂ 63 ਫੀਸਦੀ ਦੇ ਸ਼ਾਨਦਾਰ ਵਾਧੇ  ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਨੂੰ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਲਈ ਇੱਕ ਅਹਿਮ ਤੇ ਇਤਿਹਾਸਕ ਪਲ ਦੱਸਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪੰਜ ਵਿਦਿਆਰਥੀਆਂ ਨੇ ਵੀ ਇਹ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਯੋਗ ਵਿਦਿਆਰਥੀਆਂ ਨੂੰ ਜੇ.ਈ.ਈ. ਐਡਵਾਂਸ ਦੀ ਤਿਆਰੀ  ਲਈ ਤਿੰਨ ਹਫ਼ਤਿਆਂ ਦਾ ਵਿਸ਼ੇਸ਼ ਰਿਹਾਇਸ਼ੀ ਸਿਖਲਾਈ ਕੈਂਪ ਲਾਵੇਗੀ ਤਾਂ ਜੋ ਅਗਲੇ ਪੜਾਅ ਲਈ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਯਕੀਨੀ ਬਣਾਇਆ ਜਾ ਸਕੇ। ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਬਠਿੰਡਾ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਦਿਲਖੁਸ਼ ਝਾਅ ਨੇ ਜੇਈਈ ਮੇਨਜ਼ ਵਿੱਚ 95.091 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਇੱਕ ਮਜ਼ਦੂਰ ਪਿਤਾ ਅਤੇ ਘਰੇਲੂ ਮਾਂ ਅਤੇ  ਸਿਰਫ਼ 1.2 ਲੱਖ ਦੀ ਸਾਲਾਨਾ ਪਰਿਵਾਰਕ ਆਮਦਨ ਵਾਲੇ ਇਸ ਮਿਹਨਤੀ ਵਿਦਿਆਰਥੀ ਨੇ ਸਵੈ-ਅਧਿਐਨ ਅਤੇ ਪੇਸ ਕਲਾਸਾਂ ਰਾਹੀਂ ਇਹ ਸਫ਼ਲਤਾ ਹਾਸਲ ਕੀਤੀ। ਸਿੱਖਿਆ ਮੰਤਰੀ ਨੇ ਕਿਹਾ, “ਸਕੂਲ ਆਫ਼ ਐਮੀਨੈਂਸ, ਸੰਗਰੂਰ ਦੀ 12ਵੀਂ ਜਮਾਤ ਦੀ ਸਾਇੰਸ ਦੀ ਵਿਦਿਆਰਥਣ ਪ੍ਰਿਯੰਕਾ ਸ਼ਰਮਾ ਇੱਕ ਸਾਧਾਰਨ ਪਰਿਵਾਰ ਤੋਂ ਆਉਂਦੀ ਹੈ। ਉਸਦੇ ਪਿਤਾ ਅਕਾਊਂਟੈਂਟ ਹਨ ਅਤੇ ਉਸਦੀ ਮਾਂ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਕਾਜਲ, ਜੋ ਇੱਕ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਇੱਕ ਨਿੱਜੀ ਸੁਰੱਖਿਆ ਕੰਪਨੀ ਵਿੱਚ ਸੁਪਰਵਾਈਜ਼ਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਉਨ੍ਹਾਂ ਕਿਹਾ ਕਿ ਕਾਜਲ ਦੇ ਪਰਿਵਾਰ ਦੀ ਸਲਾਨਾ ਆਮਦਨ ਲਗਭਗ 80,000 ਹੈ, ਫਿਰ ਵੀ ਇਨ੍ਹਾਂ ਵਿੱਤੀ ਤੰਗੀਆਂ ਦੇ ਬਾਜਜੂਦ, ਸਿੱਖਿਆ ਵੱਲ ਉਸਦਾ ਜਨੂੰਨ ਕਦੇ ਨਹੀਂ ਡੋਲਿਆ। ਉਹ ਆਈਆਈਟੀ ਮਦਰਾਸ ਤੋਂ ਕੰਪਿਊਟਰ ਸਾਇੰਸ ਦੀ ਪੜ੍ਹਾਈ ਕਰਨਾ ਚਾਹੁੰਦੀ ਹੈ। ਉਸਨੇ ਚੰਗੀ ਤਿਆਰੀ ਅਤੇ ਆਪਣੇ ਜਨੂੰਨ ਨਾਲ ਜੇਈਈ ਮੇਨਜ਼ 2026 ਵਿੱਚ 92.66 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਐਸਏਐਸ ਨਗਰ ਦੇ ਇੱਕ ਸਰਕਾਰੀ ਸਕੂਲ ਵਿੱਚ 12ਵੀਂ ਜਮਾਤ ਦਾ ਵਿਦਿਆਰਥੀ ਪਰਦੀਪ ਵੀ ਇੱਕ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਉਸਦੇ ਪਿਤਾ ਇੱਕ ਵਾਟਰ ਕੂਲਰ ਫੈਕਟਰੀ ਵਿੱਚ ਮਜ਼ਦੂਰ ਵਜੋਂ ਕੰਮ ਕਰਦੇ ਹਨ ਅਤੇ ਮਾਂ ਇੱਕ ਘਰੇਲੂ ਔਰਤ ਹੈ। ਉਨ੍ਹਾ ਕਿਹਾ ਕਿ ਪਰਦੀਪ ਦੇ ਪਰਿਵਾਰ ਦੀ ਸਲਾਨਾ ਆਮਦਨ ਤਕਰੀਬਨ 1,20,000 ਹੈ, ਜਿਸ ਕਰਕੇ ਉਸ ਨੂੰ ਹਮੇਸ਼ਾ ਵਿੱਤੀ ਚੁਣੌਤੀਆਂ ਵਿੱਚੋਂ ਦੀ ਲੰਘਣਾ ਪਿਆ। ਉਨ੍ਹਾਂ ਕਿਹਾ ਕਿ ਇਸ ਸਫ਼ਲਤਾ ਦਾ ਸਿਹਰਾ ਪੇਸ ਪ੍ਰੋਗਰਾਮ ਅਧੀਨ ਦੋ ਸਾਲਾਂ ਦੀ ਜੇਈਈ ਪ੍ਰੀਖਿਆ ਤਿਆਰੀ, ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਮੁਫ਼ਤ ਰਿਹਾਇਸ਼ੀ ਕੋਚਿੰਗ ਕੈਂਪ, ਨਿਯਮਤ ਮੌਕ ਟੈਸਟ, ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ, ਪੇਸ ਪੋਰਟਲ ਰਾਹੀਂ ਡਿਜੀਟਲ ਸਿਖਲਾਈ ਤੱਕ ਪਹੁੰਚ ਅਤੇ ਅਵੰਤੀ ਫੈਲੋ ਤੇ ਹੋਰ ਪ੍ਰਮੁੱਖ ਕੋਚਿੰਗ ਸੰਸਥਾਵਾਂ ਦੀ ਮਾਹਰ ਫੈਕਲਟੀ ਵੱਲੋਂ ਪ੍ਰਦਾਨ ਕੀਤੀ ਕਰੀਅਰ ਸੇਧ ਆਦਿ ਨੂੰ ਜਾਂਦਾ ਹੈ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼