Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

February 21, 2026 11:48 PM
SehajTimes

ਮਾਨਸਾ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਲਗਭਗ 10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇਸ ਗਰਲਜ਼ ਹੋਸਟਲ ਦਾ ਨਿਰਮਾਣ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਹ ਸਹੂਲਤ ਉਨ੍ਹਾਂ ਵਿਦਿਆਰਥਣਾਂ ਨੂੰ ਵੱਡੀ ਰਾਹਤ ਦੇਵੇਗੀ ਜੋ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪੜ੍ਹਾਈ ਲਈ ਆਉਂਦੀਆਂ ਹਨ।” ਉਨ੍ਹਾਂ ਅੱਗੇ ਐਲਾਨ ਕੀਤਾ, “ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ। ਇਹ ਡਿਜੀਟਲ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਸਹਾਈ ਹੋਵੇਗੀ।” ਸੂਬੇ ਦੇ ਵਿਆਪਕ ਵਿਕਾਸ ਦੇ ਏਜੰਡੇ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਾਰੇ ਖੇਤਰਾਂ ਵਿੱਚ ਸਰਬਪੱਖੀ ਵਿਕਾਸ ਦਾ ਗਵਾਹ ਬਣ ਰਿਹਾ ਹੈ।” ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, “ਮੇਰੀ ਪਿਛਲੀ ਫੇਰੀ ਦੌਰਾਨ ਵਿਦਿਆਰਥਣਾਂ ਨੇ ਰਿਹਾਇਸ਼ੀ ਸਹੂਲਤਾਂ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਸੀ। ਉਨ੍ਹਾਂ ਦੀਆਂ ਚਿੰਤਾਵਾਂ ਦਾ ਤੁਰੰਤ ਨੋਟਿਸ ਲੈਂਦਿਆਂ ਅਸੀਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਅਤੇ ਪੀ.ਐਮ-ਊਸ਼ਾ ਸਕੀਮ ਤਹਿਤ ਇਸ ਕਰੋੜਾਂ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।” ਉਨ੍ਹਾਂ ਕਿਹਾ, “ਹੋਸਟਲ ਵਿੱਚ 122 ਵਿਦਿਆਰਥਣਾਂ ਦੇ ਰਹਿਣ ਲਈ ਕਮਰੇ ਹੋਣਗੇ, ਜੋ ਸਾਡੀਆਂ ਧੀਆਂ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਉਣਗੇ।” ਇਸ ਮੌਕੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਡਾਇਰੈਕਟਰ ਅਮਨ ਮਿੱਤਲ, ਐਸ.ਡੀ.ਐਮ ਕਾਲਾ ਰਾਮ ਕਾਂਸਲ, ਨਗਰ ਕੌਂਸਲ ਪ੍ਰਧਾਨ ਸੁਨੀਲ ਕੁਮਾਰ ਨੀਨੂ ਅਤੇ ਕਈ ਹੋਰ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਖਸੀਅਤਾਂ ਹਾਜ਼ਰ ਸਨ।

Have something to say? Post your comment

 

More in Education

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ

ਭਗਵੰਤ ਮਾਨ ਸਰਕਾਰ ਨੇ ਬੋਰਡ ਪ੍ਰੀਖਿਆ ਦੇਣ ਵਾਲੇ 6,695  ਵਿਲੱਖਣ ਸਮਰੱਥਾ ਵਾਲੇ ਵਿਦਿਆਰਥੀਆਂ ਲਈ 3,255 ਵਿਸ਼ੇਸ਼ ਕੇਂਦਰ ਕੀਤੇ ਸਥਾਪਤ: ਹਰਜੋਤ ਸਿੰਘ ਬੈਂਸ