Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ 'ਤੇ ਨਿੱਘੀਆਂ ਸ਼ੁਭਕਾਮਨਾਵਾਂ

February 21, 2026 11:50 PM
SehajTimes
ਚੰਡੀਗੜ੍ਹ :  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ 1951 ਬੈਚ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਸ੍ਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡੀਜੀਪੀ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਪਾਈ ਪੋਸਟ ਵਿੱਚ ਕਿਹਾ ਕਿ ਇੰਡੀਅਨ ਪੁਲਿਸ ਸਰਵਿਸ ਦੇ ਪੰਜਾਬ ਕੇਡਰ ਦੀ ਪ੍ਰਮੁੱਖ ਹਸਤੀ ਸ੍ਰੀ ਬਾਵਾ ਅਧਿਕਾਰੀਆਂ ਦੀ ਇੱਕ ਪੀੜ੍ਹੀ ਦੀ ਨੁਮਾਇੰਦਗੀ ਕਰਦੇ ਹਨ, ਜਿਨ੍ਹਾਂ ਨੇ ਪੇਸ਼ੇਵਰ, ਸਿਧਾਂਤਕ ਅਤੇ ਨਿਡਰ ਪੁਲਿਸਿੰਗ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਲਿਖਿਆ ਕਿ ਪੰਜਾਬ ਕੇਡਰ ਲੰਬੇ ਸਮੇਂ ਤੋਂ ਆਪਣੀ ਸਮਰਪਿਤ ਸੇਵਾ ਭਾਵਨਾ, ਲੀਡਰਸ਼ਿਪ ਅਤੇ ਦੇਸ਼ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਦਾ ਪਾਤਰ ਰਿਹਾ ਹੈ ਅਤੇ ਸ੍ਰੀ ਬਾਵਾ ਪੰਜਾਬ ਕੇਡਰ ਦੇ ਆਈ.ਪੀ.ਐਸ. ਅਧਿਕਾਰੀਆਂ ਦੀ ਮੋਹਰਲੀ ਕਤਾਰ ਦੀਆਂ ਹਸਤੀਆਂ ਵਿੱਚੋਂ ਇੱਕ ਹਨ। ਦੱਸਣਯੋਗ ਹੈ ਕਿ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵ ਅਤੇ ਡੀਆਈਜੀ ਪਰਸੋਨਲ ਅਮਨੀਤ ਕੌਂਡਲ ਨੇ ਵੈਟਰਨ ਅਧਿਕਾਰੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਮੁੱਚੀ ਪੁਲਿਸ ਫੋਰਸ ਦੀ ਤਰਫ਼ੋਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।ਸ੍ਰੀ ਜਗਜੀਤ ਸਿੰਘ ਬਾਵਾ ਨੇ 13 ਜੁਲਾਈ, 1951 ਨੂੰ ਆਪਣਾ ਸੇਵਾਕਾਲ ਸ਼ੁਰੂ ਕੀਤਾ ਅਤੇ ਐਸਐਸਪੀ ਫਿਰੋਜ਼ਪੁਰ ਵਜੋਂ ਨਿਯੁਕਤ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਏਐਸਪੀ ਅਤੇ ਐਸਪੀ ਵਜੋਂ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਡੀਆਈਜੀ ਅਤੇ ਆਈਜੀਪੀ ਵਜੋਂ ਵੀ ਕਈ ਮਹੱਤਵਪੂਰਨ ਅਹੁਦਿਆਂ 'ਤੇ ਕੰਮ ਕੀਤਾ ਅਤੇ ਆਈਜੀਪੀ ਪੰਜਾਬ ਵਜੋਂ ਵੀ ਸੇਵਾ ਨਿਭਾਈ। ਇਸ ਤੋਂ ਬਾਅਦ ਉਨ੍ਹਾਂ ਨੂੰ 27 ਸਤੰਬਰ, 1977 ਨੂੰ ਕੇਂਦਰੀ ਡੈਪੂਟੇਸ਼ਨ 'ਤੇ ਨਵੀਂ ਦਿੱਲੀ ਵਿੱਚ ਡਾਇਰੈਕਟਰ ਸੀਬੀਆਈ ਨਿਯੁਕਤ ਕੀਤਾ ਗਿਆ । ਸ੍ਰੀ ਬਾਵਾ ਨੂੰ ਸੇਵਾਮੁਕਤੀ ਦੀ ਉਮਰ ਤੋਂ ਬਾਅਦ ਸੇਵਾ ਵਿੱਚ ਇੱਕ ਸਾਲ ਦਾ ਵਾਧਾ ਦਿੱਤਾ ਗਿਆ ਅਤੇ ਫਿਰ 28 ਫਰਵਰੀ, 1985 ਨੂੰ ਨੂੰ ਉਹ ਸੇਵਾਮੁਕਤ ਹੋ ਗਏ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਆਈਜੀਪੀ ਪੰਜਾਬ ਅਤੇ ਡਾਇਰੈਕਟਰ ਸੀਬੀਆਈ ਵਜੋਂ ਆਪਣੀ ਮਿਸਾਲੀ ਸੇਵਾ ਰਾਹੀਂ ਸ੍ਰੀ ਬਾਵਾ ਨੇ ਇਮਾਨਦਾਰੀ, ਸੰਸਥਾਗਤ ਤਾਕਤ ਅਤੇ ਜਨਤਕ ਵਿਸ਼ਵਾਸ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਸ੍ਰੀ ਬਾਵਾ ਦਾ ਜੀਵਨ ਅਤੇ ਕਰੀਅਰ ਲਗਾਤਾਰ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਾ ਆ ਰਿਹਾ ਹੈ। ਡੀਜੀਪੀ ਨੇ ਅੱਗੇ ਕਿਹਾ ਕਿ ਜਦੋਂ ਅਸੀਂ ਅੱਜ ਸ੍ਰੀ ਬਾਵਾ ਦਾ 100ਵਾਂ ਜਨਮਦਿਨ ਮਨਾ ਰਹੇ ਹਾਂ, ਪੰਜਾਬ ਪੁਲਿਸ ਦੇਸ਼ ਪ੍ਰਤੀ ਡਿਊਟੀ, ਸਨਮਾਨ ਅਤੇ ਸੇਵਾ ਲਈ ਉਨ੍ਹਾਂ ਪ੍ਰਤੀ ਆਪਣਾ ਡੂੰਘਾ ਮਾਣ-ਸਨਮਾਨ ਜ਼ਾਹਰ ਕਰਦੀ ਹੈ।
 
 
 
 

Have something to say? Post your comment

 

More in Chandigarh

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਵੱਖ-ਵੱਖ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀਆਂ ਭੇਟ

ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਪੂਜਨ, ਕਲਸ਼ ਸ਼ੋਭਾ ਯਾਤਰਾ ਕੱਢੀ