Sunday, October 11, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ

February 22, 2026 11:39 PM
SehajTimes

ਸਿੱਖਿਆ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ, ਜਵਾਬਦੇਹੀ ਤੈਅ ਹੋਣ ਨਾਲ ਸਕੂਲ ਸੁਧਾਰਾਂ ਨੂੰ ਬਲ ਮਿਲੇਗਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ  : ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਸਕੂਲ ਦੀ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਸਤੀ ਹਜ਼ੂਰ ਵਿੱਚ ਸਰਕਾਰੀ ਸਕੂਲ ਦੀ ਮਾੜੀ ਹਾਲਤ ਬਾਰੇ ਕੱਲ੍ਹ ਮੇਰੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਮੈਂ ਖੁਦ ਜਾ ਕੇ ਸਕੂਲ ਦੀ ਸਥਿਤੀ ਦਾ ਨਿਰੀਖਣ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਕੋਲ ਅਗਲੇ 6 ਮਹੀਨਿਆਂ ਦੇ ਅੰਦਰ ਇੱਕ ਨਵੀਂ ਇਮਾਰਤ ਹੋਵੇਗੀ ਅਤੇ ਇਹ ਕੋਈ ਰਾਜਨੀਤਿਕ ਬਿਆਨ ਨਹੀਂ; ਸਗੋਂ ਮੇਰੀ ਨਿੱਜੀ ਗਰੰਟੀ ਹੈ। ਸੂਬੇ ਦੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਵਿਆਪਕ ਸੁਧਾਰਾਂ ਬਾਰੇ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 20,000 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਕੂਲ ਸਾਨੂੰ ਪਿਛਲੀਆਂ ਸਰਕਾਰਾਂ ਦੀ ਦਹਾਕਿਆਂ ਦੀ ਅਣਗਹਿਲੀ ਕਰਕੇ ਪੂਰੀ ਤਰ੍ਹਾਂ ਖਸਤਾ ਹਾਲਤ ਵਿੱਚ ਵਿਰਾਸਤ ‘ਚ ਮਿਲੇ। ਸਿੱਖਿਆ ਸੁਧਾਰਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਿਰਫ਼ ਵੱਡੇ ਦਾਅਵਿਆਂ ਦਾ  ਨਹੀਂ, ਬਲਕਿ ਜਵਾਬਦੇਹੀ ਅਤੇ ਨਿਰੰਤਰ ਕਾਰਵਾਈ ਦਾ ਸਫ਼ਰ ਹੈ ਅਤੇ ਸਿੱਖਿਆ ਮੇਰੇ ਲਈ ਕੋਈ ਰਾਜਨੀਤੀ ਨਹੀਂ; ਸਗੋਂ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ ਹੈ।

Have something to say? Post your comment

More in Chandigarh

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ

ਗੈਂਗਸਟਰਾਂ 'ਤੇ ਵਾਰ ਦਾ 263ਵਾਂ ਦਿਨ: ਪੰਜਾਬ ਪੁਲਿਸ ਵੱਲੋਂ 568 ਥਾਈਂ ਛਾਪੇਮਾਰੀ; 218 ਕਾਬੂ 

ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ