Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Doaba

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

February 22, 2026 11:47 PM
SehajTimes
ਫਰੀਦਕੋਟ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫ਼ਰੀਦਕੋਟ ਪੁਲਿਸ ਨੇ ਪਾਕਿਸਤਾਨ-ਸਮਰਥਿਤ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ ਇੱਕ ਫੌਜੀ  ਜਵਾਨ ਅਤੇ ਬਰਖ਼ਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.8 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਰਨੈਲ ਸਿੰਘ ਉਰਫ ਗੋਲਡੀ ਵਾਸੀ ਲੁਧਿਆਣਾ , ਜੋ ਇਸ ਸਮੇਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ, ਅਮਰਦੀਪ ਸਿੰਘ ਉਰਫ ਬਾਕਸਰ (ਬਰਖਾਸਤ ਪੀਏਪੀ ਕੇਡਰ ਮੁਲਾਜ਼ਮ) ਅਤੇ ਡਿੰਪਲ ਰਾਣੀ ਵਾਸੀ ਫਿਰੋਜ਼ਪੁਰ, ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ ਸੱਬਾ ਅਤੇ ਅੰਮ੍ਰਿਤਪਾਲ ਸਿੰਘ ਉਰਫ ਅਭਿਜੋਤ ਸਾਰੇ ਵਾਸੀ ਮੋਗਾ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਤੀਹ ਹਜ਼ਾਰ  ਡਰੱਗ ਮਨੀ ਵੀ ਜ਼ਬਤ ਕੀਤੀ ਅਤੇ ਉਨ੍ਹਾਂ ਦੀਆਂ ਦੋ ਗੱਡੀਆਂ, ਜਿਨ੍ਹਾਂ ਵਿੱਚ ਥਾਰ ਅਤੇ ਐਕਸਯੂਵੀ-500 ਸ਼ਾਮਲ ਹਨ, ਨੂੰ ਜ਼ਬਤ ਕੀਤਾ ਹੈ, ਜਿਨ੍ਹਾਂ ਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਫਲਤਾ ਬਹੁਤ ਹੀ ਯੋਜਨਾਬੱਧ ਤੇ ਖੁਫੀਆ ਆਪ੍ਰੇਸ਼ਨ ਅਤੇ 2 ਮਹੀਨੇ ਦੀ ਪੁਖ਼ਤਾ ਜੇਲ੍ਹ ਨਿਗਰਾਨੀ ਅਤੇ ਚੌਕਸੀ ਦਾ ਨਤੀਜਾ ਹੈ, ਜਿਸ ਨਾਲ ਕਾਰਟੇਲ ਦੀਆਂ ਦੂਰ ਤੱਕ ਫੈਲੀਆਂ ਜੜ੍ਹਾਂ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ, ਜੋ ਹੈਰੋਇਨ ਦੀ ਖੇਪ ਨੂੰ ਭਾਰਤੀ ਖੇਤਰ ਵਿੱਚ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ। ਡਾ. ਪ੍ਰਗਿਆ ਜੈਨ ਨੇ ਅੱਗੇ ਦੱਸਿਆ ਕਿ ਮੁੱਖ ਸਰਗਨਾ, ਅਮਰਦੀਪ ਸਿੰਘ ਉਰਫ਼ ਬਾਕਸਰ, ਇੱਕ ਜੁਰਾਇਮ-ਪੇਸ਼ਾ ਅਪਰਾਧੀ ਹੈ, ਜਿਸ ’ਤੇ  9 ਅਪਰਾਧਿਕ ਮਾਮਲੇ ਪਹਿਲਾਂ ਹੀ ਦਰਜ ਹਨ, ਜਦੋਂ ਕਿ ਬਾਕੀ ਮੈਂਬਰਾਂ ਵੀ ਐਨ.ਡੀ.ਪੀ.ਐਸ. ਅਤੇ ਆਰਮਜ਼ ਐਕਟਾਂ ਤਹਿਤ ਅਹਿਮ ਅਪਰਾਧਿਕ ਪਿਛੋਕੜ ਵਾਲੇ ਹਨ। ਇੱਕ ਸੇਵਾ ਨਿਭਾ ਰਹੇ ਫੌਜ ਦੇ ਜਵਾਨ ਅਤੇ ਇੱਕ ਬਰਖਾਸਤ ਪੁਲਿਸ ਮੁਲਾਜ਼ਮ ਦੀ ਸ਼ਮੂਲੀਅਤ ਇੱਕ ਵੱਡੇ  ਨੈੱਟਵਰਕ ਵੱਲ ਇਸ਼ਾਰਾ ਕਰਦੀ ਹੈ,  ਜੋ ਤਸਕਰੀ ਲਈ ਸੰਸਥਾਗਤ ਗਿਆਨ ਦੀ ਵਰਤੋਂ ਕਰਨ ਵਿੱਚ ਸਮਰੱਥ ਹੈ। ਉਨ੍ਹਾਂ ਨੇ ਨਾਕਿਆਂ ਅਤੇ ਟੋਲ ਪਲਾਜ਼ਿਆਂ ਤੋਂ ਆਸਾਨੀ ਨਾਲ ਲੰਘਣ ਵਾਸਤੇ ਆਪਣੇ ਅਧਿਕਾਰਤ ਪਛਾਣ ਪੱਤਰਾਂ ਦੀ ਦੁਰਵਰਤੋਂ ਕੀਤੀ। ਵਾਹਨਾਂ ਵਿੱਚ ਮਹਿਲਾ ਸਾਥੀਆਂ ਦੀ ਮੌਜੂਦਗੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਸੋਚ-ਸਮਝ ਕੇ ਕੀਤੇ ਗਏ ਢੰਗ-ਤਰੀਕੇ ਵੱਲ ਵੀ ਇਸ਼ਾਰਾ ਕਰਦੀ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਦਾ ਰਿਮਾਂਡ ਲੈ ਲਿਆ ਹੈ ਤਾਂ ਜੋ ਅਗਲੇ- ਪਿੱਛਲੇ ਸਬੰਧਾਂ ਦੀ ਹੋਰ ਜਾਂਚ ਕੀਤੀ ਜਾ ਸਕੇ, ਖਾਸ ਤੌਰ ’ਤੇ ਸਰਹੱਦ ਪਾਰੋਂਂ ਕੰਮ ਕਰਨ ਵਾਲੇ ਹੈਂਡਲਰਾਂ ਅਤੇ ਨਸ਼ਿਆਂ ਦੀ ਵੰਡ ਕਰਨ ਵਾਲੇ ਸਥਾਨਕ ਟਿਕਾਣਿਆਂ ’ਤੇ ਧਿਆਨ ਕੇਂਦ੍ਰਤ ਕੀਤਾ ਜਾ ਸਕੇ। ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਿਟੀ ਫਰੀਦਕੋਟ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 27ਏ ਦੇ ਤਹਿਤ ਐਫਆਈਆਰ ਨੰਬਰ 95 ਮਿਤੀ 21.02.2026 ਦਰਜ ਕੀਤੀ ਗਈ ਹੈ।
 

Have something to say? Post your comment

More in Doaba

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ