Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

February 22, 2026 11:55 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਸੀਆਈ ਐਸ.ਏ.ਐਸ. ਨਗਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਸਟੇਸ਼ਨ ’ਤੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਧਮਾਕੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ  ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਉਰਫ਼ ਕਾਕਾ ਅਤੇ ਮਨਪ੍ਰੀਤ ਉਰਫ਼ ਮਨੀ ਵਜੋਂ ਹੋਈ ਹੈ, ਦੋਵੇਂ ਐਸਬੀਐਸ ਨਗਰ ਦੇ ਰਹਿਣ ਵਾਲੇ ਹਨ। ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮ.ਐਮ. ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ ਵਿਦੇਸ਼ ਅਧਾਰਤ ਮਾਸਟਰਮਾਈਂਡ ਗੋਪੀ ਨਵਾਸ਼ਹਰੀਆ, ਜੱਸੀ ਕੁਲਾਮ ਅਤੇ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਆਪਣੇ ਸਾਥੀਆਂ ਨਾਲ ਮਿਲ ਕੇ ਆਰ.ਡੀ.ਐਕਸ.-ਅਧਾਰਤ ਆਈਈਡੀ ਅਤੇ ਹੈਂਡ ਗ੍ਰਨੇਡ ਵਾਲੀਆਂ ਖੇਪਾਂ ਪ੍ਰਾਪਤ ਕੀਤੀਆਂ ਸਨ। ਗ਼ੌਰਤਲਬ ਹੈ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਵੱਲੋਂ 1 ਜਨਵਰੀ, 2026 ਨੂੰ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣੇ ’ਤੇ ਧਮਾਕੇ ਲਈ ਵਰਤਿਆ ਇੱਕ ਆਈਈਡੀ (ਆਰਡੀਐਕਸ) ਵੀ ਇਨ੍ਹਾਂ ਖੇਪਾਂ ਵਿੱਚੋਂ ਹੀ ਸੀ ।

ਡੀਜੀਪੀ ਨੇ ਦੱਸਿਆ ਕਿ ਉਨ੍ਹਾਂ ਦੇ ਛੇ ਮੁਲਜ਼ਮਾਂ ਨੂੰ ਪਹਿਲਾਂ ਹੀ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ, ਜੋ ਅੱਤਵਾਦੀ ਹਾਰਡਵੇਅਰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦੋਵਾਂ ਦੀ ਗ੍ਰਿਫ਼ਤਾਰੀ ਨਾਲ ਪੂਰੇ ਮਾਡਿਊਲ ਦਾ ਪਰਦਾਫਾਸ਼ ਹੋ ਗਿਆ ਹੈ। ਇਸ ਸਬੰਧ ਵਿੱਚ ਬੀਐਨਐਸ ਅਤੇ ਆਰਮਜ਼ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੋਹਾਲੀ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਵਿਖੇ ਕੇਸ ਦਰਜ ਕੀਤਾ ਗਿਆ ਹੈ।
 

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ