Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

February 23, 2026 12:19 AM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 33ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 647 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 33ਵੇਂ ਦਿਨ, ਪੁਲਿਸ ਟੀਮਾਂ ਨੇ 245 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10,874 ਹੋ ਗਈ ਹੈ। ਇਸ ਤੋਂ ਇਲਾਵਾ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 142 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਇਸ ‘ਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 358ਵੇਂ ਦਿਨ ਵੀ ਜਾਰੀ ਰੱਖਦਿਆਂ  ਅੱਜ 91 ਨਸ਼ੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋ ਹੈਰੋਇਨ, 200 ਗ੍ਰਾਮ ਅਫੀਮ, 1012 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5870 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਸਿਰਫ਼ 358 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,811 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 39 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ