Tuesday, April 14, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਕੁਲਵਿੰਦਰ ਸਿੰਘ ਔਲਖ ਨੇ ਨਗਰ ਪੰਚਾਇਤ ਰਾਜਾਸਾਂਸੀ ਦੀ ਪ੍ਰਧਾਨਗੀ ਦਾ ਸੰਭਾਲਿਆ ਅਹੁਦਾ

February 23, 2026 06:11 PM
SehajTimes

ਅੰਮ੍ਰਿਤਸਰ  : ਨਗਰ ਪੰਚਾਇਤ ਦੀ ਪ੍ਰਧਾਨਗੀ ਦਾ ਅਹੁਦਾ ਚੜਦੀ ਕਲਾ ਦੀ ਅਰਦਾਸ ਬੇਨਤੀ ਤੋਂ ਬਾਅਦ ਕੁਲਵਿੰਦਰ ਸਿੰਘ ਔਲਖ ਵੱਲੋਂ ਹਲਕਾ ਇੰਚਾਰਜ ਤੇ ਯੁੱਧ ਨਸ਼ਿਆਂ ਵਿਰੁੱਧ ਮਾਝਾ ਜੋਨ ਮੈਡਮ ਸੋਨੀਆ ਮਾਨ ਅਤੇ ਚੇਅਰਮੈਨ ਹੈਲਥ ਸਿਸਟਮਜ਼ ਕਾਰਪੋਰੇਸ਼ਨ ਗੁਰਸ਼ਰਨ ਸਿੰਘ ਛੀਨਾ ਦੀ ਅਗਵਾਈ ਹੇਠ ਸੰਭਾਲਿਆ। ਕੁਲਵਿੰਦਰ ਸਿੰਘ ਔਲਖ ਵੱਲੋਂ ਪ੍ਰਧਾਨਗੀ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਨਗਰ ਪੰਚਾਇਤ ਰਾਜਾਸਾਂਸੀ ਵਿੱਚ ਵਿਕਾਸ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਰਵਾਇਆ ਜਾਵੇਗਾ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਹਲਕਾ ਇੰਚਾਰਜ ਭੈਣ ਸੋਨੀਆ ਮਾਨ ਵੱਲੋਂ ਜਿੱਥੇ ਪੂਰੇ ਰਾਜਾਸਾਂਸੀ ਹਲਕੇ ਵਿੱਚ ਤੇਜ਼ੀ ਨਾਲ ਵਿਕਾਸ ਕਰਵਾਇਆ ਜਾ ਰਿਹਾ ਹੈ ਉੱਥੇ ਹੀ ਨਗਰ ਪੰਚਾਇਤ ਰਾਜਾਸਾਂਸੀ ਵਿੱਚ ਵੀ ਹਰ ਇੱਕ ਸੁਖ ਸਹੂਲਤ ਲੋਕਾਂ ਨੂੰ ਦਿੱਤੀ ਜਾਵੇਗੀ ਅਤੇ ਜੋ ਅਧੂਰੇ ਕੰਮ ਪਏ ਹਨ ਉਹਨਾਂ ਨੂੰ ਜਲਦ ਹੀ ਨੇਪਰੇ ਚਾੜਿਆ ਜਾਵੇਗਾ ਅਤੇ ਨਵੇਂ ਕੰਮਾਂ ਨੂੰ ਜਲਦ ਤੋਂ ਜਲਦ ਸ਼ੁਰੂ ਕਰਕੇ ਇੱਕ ਨਵੀਂ ਨੁਹਾਰ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਅਸੀਂ ਸਾਰੇ ਹੀ ਕੌਂਸਲਰਾਂ ਦੇ ਸਹਿਯੋਗ ਨਾਲ ਹਰ ਇੱਕ ਵਾਰਡ ਵਿੱਚ ਜਾ ਕੇ ਉਥੋਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣਾਂਗੇ ਅਤੇ ਉਨਾਂ ਮੁਸ਼ਕਲਾਂ ਨੂੰ ਜਲਦ ਤੋਂ ਜਲਦ ਹੱਲ ਕਰਾਂਗੇ ਜਿਸਦੇ ਲਈ ਸਾਡੀ ਸਾਰੀ ਹੀ ਟੀਮ ਇੱਕਜੁੱਟ ਹੋ ਕੇ ਕੰਮ ਕਰੇਗੀ।ਇਸ ਮੌਕੇ ਪ੍ਰਧਾਨ ਕੁਲਵਿੰਦਰ ਸਿੰਘ ਔਲਖ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਹਲਕਾ ਇੰਚਾਰਜ ਸੋਨੀਆ ਮਾਨ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਪਾਰਟੀ ਨੇ ਮੇਰੇ ਉੱਤੇ ਵਿਸ਼ਵਾਸ ਜਤਾਇਆ ਹੈ ਮੈਂ ਉਹਨਾਂ ਦੀਆਂ ਉਮੀਦਾਂ ਤੇ ਖਰਾ ਉਤਰ ਕੇ ਨਗਰ ਪੰਚਾਇਤ ਰਾਜਾਸਾਂਸੀ ਦਾ ਵਿਕਾਸ ਕਰਵਾਵਾਂਗਾ ਤਾਂ ਜੋ 2027 ਦੀਆਂ ਚੋਣਾਂ ਵਿੱਚ ਭੈਣ ਸੋਨੀਆ ਮਾਨ ਹਲਕੇ ਵਿੱਚੋਂ ਵੱਡੀ ਲੀਡ ਨਾਲ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚਣ।ਇਸ ਮੌਕੇ ਕਾਰਜ ਸਾਧਕ ਅਫਸਰ ਨਗਰ ਪੰਚਾਇਤ ਰਾਜਾਸਾਂਸੀ ਅਨਿਲ ਚੋਪੜਾ,ਸੀਨੀਅਰ ਆਪ ਆਗੂ ਰੇਸ਼ਮ ਸਿੰਘ ਵੜੈਚ,ਚੇਅਰਮੈਨ ਮਾਰਕੀਟ ਕਮੇਟੀ ਵਰੁਣ ਰਾਜਾਸਾਂਸੀ,ਸਰਪੰਚ ਤੇਜਬੀਰ ਸਿੰਘ ਮਾਨ,ਕੌਂਸਲਰ ਦਿਆਲ ਸਿੰਘ,ਮੀਤ ਪ੍ਰਧਾਨ ਮਿਨਾਕਸ਼ੀ ਕੁਮਾਰੀ,ਕੌਂਸਲਰ ਸਿਮੀ, ਕੌਂਸਲਰ ਸੁਰਿੰਦਰਪਾਲ ਸਿੰਘ ਹੈਪੀ, ਕੌਂਸਲਰ ਸ੍ਰੀ ਰਾਮ,ਕੌਂਸਲਰ ਸਰਬਜੀਤ ਕੌਰ,ਕੌਂਸਲਰ ਛਿੰਦਾ ਮਾਸਟਰ, ਕੌਂਸਲਰ ਅਮਰਿੰਦਰ ਸਿੰਘ ਸਿੰਘ ਸਨੀ,ਸਰਪੰਚ ਨਿਸਾਨ ਸਿੰਘ ਕੋਟਲਾ ਡੂੰਮ,ਸਰਤਾਜ ਸਿੰਘ ਖਿਆਲਾ,ਸਰਪੰਚ ਸੁਖਚੈਨ ਸਿੰਘ ਅਦਲੀਵਾਲਾ, ਸਰਪੰਚ ਦੁੱਲਾ ਸਿੰਘ ਉਠੀਆ,ਜਸਬੀਰ ਸਿੰਘ ਕਾਲਾ ਆਦਿ ਹਾਜ਼ਰ ਸਨ

Have something to say? Post your comment

 

More in Majha

ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਨੂੰ ਸਦਮਾ; ਜੀਜਾ ਸ੍ਰ. ਹਰਭਜਨ ਸਿੰਘ ਅਕਾਲ ਚਲਾਣਾ ਕਰ ਗਏ

ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਮਹੱਲਾ ਅੱਜ ਕੱਢਿਆ ਜਾਵੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 17 ਅਪ੍ਰੈਲ ਨੂੰ ਦਾਣਾ ਮੰਡੀ ਅਟਾਰੀ ਵਿਖੇ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣਗੇ

ਜੀ.ਆਰ.ਪੀ. ਅੰਮ੍ਰਿਤਸਰ ਦੀ ਵੱਡੀ ਕਾਰਵਾਈ: 60 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਰੋਬੋਟਿਕ ਸਰਜਰੀ ਦਾ ਮੀਲ ਪੱਥਰ: ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਨਾਲ ਸਾਂਝੇਦਾਰੀ ਵਿੱਚ ਭਾਰਤ ਵਿੱਚ ਪਹਿਲੀ ਵਾਰ ਗੁੰਝਲਦਾਰ ਪ੍ਰਕਿਰਿਆ ਕੀਤੀ

ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਡਾਇੰਗ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ

ਐਨਸੀਸੀ ਕੈਂਪ ਵਿੱਚ ਆਫ਼ਤ ਪ੍ਰਬੰਧਨ, ਫਾਇਰਿੰਗ ਅਤੇ ਪਰਮਾਣੂ ਊਰਜਾ ਬਾਰੇ ਵਿਸ਼ੇਸ਼ ਸੈਸ਼ਨ

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ 135ਵੀਂ ਜਨਮ ਵਰ੍ਹੇਗੰਢ ਪੂਰੇ ਉਤਸ਼ਾਹ ਨਾਲ ਮਨਾਈ

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ-ਧਾਲੀਵਾਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦੀਪਮਾਲਾ ਤੇ ਅਲੌਕਿਕ ਆਤਿਸ਼ਬਾਜ਼ੀ ਦੀਆਂ ਤਿਆਰੀਆਂ