Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

February 23, 2026 10:23 PM
ਜਗਤਾਰ ਸਿੰਘ ਮਾਹਲਾ

ਪ੍ਰਸਿੱਧ ਪੰਜਾਬੀ ਗਾਇਕਾਂ ਵੱਲੋਂ ਤਿੰਨੇ ਦਿਨ ਲਗਾਏ ਜਾਣਗੇ ਗਾਇਕੀ ਦੇ ਅਖਾੜੇ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਤੇ ਪੰਜਾਬ ਵਾਸੀਆਂ ਨੂੰ ਰੰਗਲਾ ਪੰਜਾਬ ਉਤਸਵ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ

ਅੰਮ੍ਰਿਤਸਰ, : ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਵੱਲੋਂ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਨੂੰ ਵਿਸ਼ਵ ਪੱਧਰ ’ਤੇ ਪ੍ਰਸਿੱਧ ਕਰਨ ਦੇ ਮੰਤਵ ਨਾਲ ਮਿਤੀ 27 ਫਰਵਰੀ ਤੋਂ 1 ਮਾਰਚ ਤੱਕ ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ‘ਰੰਗਲਾ ਪੰਜਾਬ’ ਉਤਸਵ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਇਸ ਰੰਗਲਾ ਪੰਜਾਬ ਉਤਸਵ ਦੀ ਕਾਮਯਾਬੀ ਲਈ ਵੱਖ-ਵੱਖ ਵਿਭਾਗੀ ਕਮੇਟੀਆਂ ਦਾ ਗਠਨ ਕਰਕੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਰਣਜੀਤ ਐਵੀਨਿਊ ਅੰਮ੍ਰਿਤਸਰ ਦੇ ਮੈਦਾਨ ਵਿੱਚ ਹੋਵੇਗਾ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ 27 ਫਰਵਰੀ ਨੂੰ ਰੰਗਲਾ ਪੰਜਾਬ ਉਤਸਵ ਸ਼ੁਰੂ ਹੋਵੇਗਾ ਜੋ 1 ਮਾਰਚ 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਇਹ ਰੰਗਲਾ ਪੰਜਾਬ ਉਤਸਵ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਹੋਵੇਗਾ ਅਤੇ ਇਸ ਵਿੱਚ ਪੰਜਾਬ ਦੇ ਸੱਭਿਆਚਾਰਕ ਵਿਰਸੇ, ਰਹਿਣ-ਸਹਿਣ ਅਤੇ ਖਾਣ-ਪੀਣ ਦੀ ਖ਼ੂਬਸੂਰਤ ਝਲਕ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਖ਼ੂਬਸੂਰਤ ਕਰਾਫ਼ਟ ਬਜ਼ਾਰ ਲਗਾਇਆ ਜਾਵੇਗਾ ਜਿਸ ਦੁਕਾਨਦਾਰਾਂ ਵੱਲੋਂ ਸਟਾਲ ਲਗਾ ਕੇ ਰਿਵਾੲਤੀ ਪੰਜਾਬੀ ਅਤੇ ਹੋਰ ਸਮਾਨ ਵੇਚਿਆ ਜਾਵੇਗਾ। ਇਸ ਤੋਂ ਇਲਾਵਾ ਉਤਸਵ ਦੌਰਾਨ ਲਗਾਈ ਜਾਣ ਵਾਲੀ ਫੂਡ ਕੋਰਟ ਵਿੱਚ ਪੰਜਾਬ ਦੇ ਲਜ਼ੀਜ਼ ਪਕਵਾਨਾਂ ਦਾ ਸਵਾਦ ਵੀ ਚੱਖਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੇ ਤਿੰਨੇ ਦਿਨ ਪੰਜਾਬ ਦੇ ਨਾਮੀਂ ਗਾਇਕ ਕਲਾਕਾਰਾਂ ਵੱਲੋਂ ਗਾਇਕੀ ਦੇ ਅਖ਼ਾੜੇ ਲਗਾ ਕੇ ਦਰਸ਼ਕਾਂ ਦਾ ਮੰਨੋਰੰਜ਼ਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬੀ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਗਿੱਧਾ-ਭੰਗੜਾ ਦੀ ਪੇਸ਼ਕਾਰੀ ਵੀ ਦੇਖਣ ਨੂੰ ਮਿਲੇਗੀ।

ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਰੰਗਲਾ ਪੰਜਾਬ ਉਤਸਵ ਦੌਰਾਨ ਆਮ ਲੋਕਾਂ ਦੀ ਐਂਟਰੀ ਬਿਲਕੁੱਲ ਮੁਫ਼ਤ ਹੋਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਦੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਮੈਦਾਨ ਵਿੱਚ 27, 28 ਫਰਵਰੀ ਅਤੇ 1 ਮਾਰਚ ਨੂੰ ਲੱਗ ਰਹੇ ਰੰਗਲਾ ਪੰਜਾਬ ਉਤਸਵ ਵਿੱਚ ਪਹੁੰਚ ਕੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਖ਼ੂਬਸੂਰਤ ਝਲਕ ਨੂੰ ਦੇਖਣ ਅਤੇ ਇਸ ਦਾ ਅਨੰਦ ਮਾਨਣ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ