Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Doaba

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

February 25, 2026 02:11 PM
SehajTimes

ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਸਮਰਥਤ ਇੱਕ ਮਾਡਿਊਲ ਦੇ ਦੋ ਮੁੱਖ ਕਾਰਕੁਨਾਂ ਨੂੰ  ਇੱਕ .32 ਬੋਰ ਪਿਸਤੌਲ, ਮੈਗਜ਼ੀਨ ਅਤੇ ਅੱਠ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੰਨੀ ਅਤੇ ਰਾਵਲ ਦੋਵੇਂ ਵਾਸੀ ਪਿੰਡ ਕੁਲਮ, ਐਸਬੀਐਸ ਨਗਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ - ਗੋਪੀ ਨਵਾਸ਼ਹਿਰੀਆ, ਜੱਸੀ ਕੁਲਮ ਅਤੇ ਸੁਸ਼ਾਂਤ ਚੋਪੜਾ - ਜੋ ਬੀਕੇਆਈ ਨਾਲ ਜੁੜੇ ਹੋਏ ਹਨ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਮੁਤਾਬਕ, ਮੁਲਜ਼ਮਾਂ ਨੇ ਜਬਰੀ ਵਸੂਲੀ ਲਈ ਗੜ੍ਹਸ਼ੰਕਰ ਖੇਤਰ ਵਿੱਚ ਇੱਕ ਟ੍ਰੈਵਲ ਏਜੰਟ ਦੇ ਘਰ 'ਤੇ ਦੋ ਵਾਰ ਗੋਲੀਬਾਰੀ ਕੀਤੀ ਸੀ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਸੀਆਈ ਜਲੰਧਰ ਦੀਆਂ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਹਾਈਵੇਅ ਤੋਂ ਜਲੰਧਰ ਦੇ ਸੁਰਾਨੱਸੀ ਵਿਖੇ ਲਿਧੜਾਂ ਅੰਡਰਬ੍ਰਿਜ ਨੇੜਿਓਂ ਬੀਕੇਆਈ ਨਾਲ ਜੁੜੇ ਦੋਵਾਂ ਮੁਲਜ਼ਮਾਂ ਨੂੰ ਹਥਿਆਰ ਸਮੇਤ ਗ੍ਰਿਫ਼ਤਾਰ ਕਰ ਲਿਆ।
ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ, ਐਫਆਈਆਰ ਨੰਬਰ 11, ਮਿਤੀ 23.02.2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61 (2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 25(1-ਬੀ) (ਏ) ਤਹਿਤ ਦਰਜ ਕੀਤੀ ਗਈ ਹੈ।

Have something to say? Post your comment

More in Doaba

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ