Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

February 25, 2026 02:37 PM
SehajTimes
ਚੰਡੀਗੜ੍ਹ :  ਪੰਜਾਬ ਸਰਕਾਰ ਵੱਲੋਂ ਐਲਾਨੀ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਤੇ ਮਿਸਾਲੀ ਕਦਮ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਦੀ ਖੁਰਾਕ ਸਮੇਂ ਸਿਰ ਅਤੇ ਉਚਿਤ ਗੁਣਵੱਤਾ ਨਾਲ ਪ੍ਰਾਪਤ ਹੋਵੇ। ਇਸ ਸੰਦਰਭ ਵਿੱਚ ‘ਮੇਰੀ ਰਸੋਈ’ ਯੋਜਨਾ ਤਹਿਤ ਤਿਮਾਹੀ ਆਧਾਰ ‘ਤੇ ਦਿੱਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਪੋਸ਼ਣ ਸੁਰੱਖਿਆ ਨੂੰ ਵਧਾਉਣ ਵਿੱਚ ਸਹਾਇਕ ਸਾਬਿਤ ਹੋਣਗੀਆਂ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਦਿੱਤੀ ਜਾਂਦੀ ਕਣਕ ਤੋਂ ਇਲਾਵਾ ਹੋਣਗੀਆਂ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਇਸ ਯੋਜਨਾ ਦੀ ਅਮਲ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਵੰਡ ਪ੍ਰਣਾਲੀ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਰਹੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਖੁਰਾਕੀ ਵਸਤਾਂ ਦੀ ਗੁਣਵੱਤਾ, ਸਟੋਰੇਜ ਅਤੇ ਵੰਡ ਦੌਰਾਨ ਮਿਆਰੀ ਨਿਯਮਾਂ ਦੀ ਪਾਲਣਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਕਮਿਸ਼ਨ ਇਸ ਬਾਰੇ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀਆਂ ਪਹਿਲਾਂ ਨਾਲ ਸੂਬੇ ਵਿੱਚ ਖੁਰਾਕ ਸੁਰੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਯੋਗ ਪਰਿਵਾਰਾਂ ਨੂੰ ਪੋਸ਼ਣਯੁਕਤ ਖੁਰਾਕ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਪੰਜਾਬ ਰਾਜ ਖੁਰਾਕ ਕਮਿਸ਼ਨ ਹਮੇਸ਼ਾਂ ਦੀ ਤਰ੍ਹਾਂ ਲੋਕਾਂ ਦੇ ਖੁਰਾਕ ਸੰਬੰਧੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ। 
 

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ