Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਹੋਰ ਸੌਖਾ ਬਣਾਇਆ : ਚੇਅਰਮੈਨ ਛੀਨਾ

February 26, 2026 05:33 PM
ਜਗਤਾਰ ਸਿੰਘ ਮਾਹਲਾ

ਚੰਡੀਗੜ੍ਹ/ਅੰਮ੍ਰਿਤਸਰ, : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਆਪਣੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਸਬੰਧੀ ਰੁਕਾਵਟਾਂ ਨੂੰ ਦੂਰ ਕਰਦਿਆਂ ਐਲਾਨ ਕੀਤਾ ਕਿ ਲੋਕ ਹੁਣ ਸੂਬੇ ਭਰ ਦੇ ਕਾਮਨ ਸਰਵਿਸ ਸੈਂਟਰਾਂ (ਸੀਐਸਸੀ) ਵਿੱਚ ਸਿਰਫ਼ ਆਧਾਰ ਅਤੇ ਵੋਟਰ ਆਈਡੀ ਨਾਲ ਤੁਰੰਤ ਮੌਕੇ ’ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਦੱਸਿਆ ਕਿ ਹੁਣ ਕੋਈ ਵੀ ਪੰਜਾਬ ਨਿਵਾਸੀ ਜਿਸ ਕੋਲ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈਡੀ ਹੈ, ਉਹ ਇਸ ਯੋਜਨਾ ਵਿੱਚ ਨਾਮ ਦਰਜ ਕਰਵਾਉਣ ਲਈ ਕਿਸੇ ਵੀ ਕਾਮਨ ਸਰਵਿਸ ਸੈਂਟਰ (ਸੀਐਸਸੀ) ਜਾਂ ਨਿਰਧਾਰਤ ਰਜਿਸਟ੍ਰੇਸ਼ਨ ਕੈਂਪ ਵਿੱਚ ਜਾ ਸਕਦਾ ਹੈ।ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਤਹਿਤ “ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ, ਜਿਨ੍ਹਾਂ ਵਿੱਚ ਅਮੀਰ ਅਤੇ ਗਰੀਬ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਅਤੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਸ਼ਾਮਲ ਹਨ ਅਤੇ ਕਿਸੇ ਨੂੰ ਵੀ ਮੁੱਖ ਮੰਤਰੀ ਸਿਹਤ ਯੋਜਨਾ ਤੋਂ ਬਾਹਰ ਨਹੀਂ ਰੱਖਿਆ ਗਿਆ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਦੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾ ਕੇ ਲੋੜ ਪੈਣ `ਤੇ ਇਸ ਯੋਜਨਾ ਦਾ ਲਾਭ ਉਠਾਉਣ।

Have something to say? Post your comment

 

More in Health

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ

ਭਗਵੰਤ ਮਾਨ ਸਰਕਾਰ ਨੇ ਮੁਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟਰੇਸ਼ਨ ਨੂੰ ਬਣਾਇਆ ਸੌਖਾ

ਪੰਜਾਬ ਸਰਕਾਰ 550 ਤੋਂ ਵੱਧ ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕਰੇਗੀ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ