Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

February 26, 2026 10:02 PM
SehajTimes
 ਬਾਕੀ 119 ਸਾਈਟਾਂ ਇਸੇ ਵਰ੍ਹੇ ਪੜਾਅ-ਵਾਰ ਸ਼ੁਰੂ ਕੀਤੀਆਂ ਜਾਣਗੀਆਂ
ਚੰਡੀਗੜ੍ਹ: ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸਜ਼) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਇਨ੍ਹਾਂ ਸਾਈਟਾਂ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪਹਿਲਕਦਮੀ ਨਾਲ ਬਾਜ਼ਾਰ ਵਿੱਚ ਰੇਤ ਅਤੇ ਹੋਰ ਖਣਿਜਾਂ ਦੀ ਬਹੁਤਾਤ ਵਿੱਚ ਉਪਲਬਧਤਾ ਯਕੀਨੀ ਬਣੇਗੀ ਅਤੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਹੋਰ ਪ੍ਰਭਾਵੀ ਢੰਗ ਨਾਲ ਨਕੇਲ ਕਸੀ ਜਾ ਸਕੇਗੀ। ਇਸ ਮੌਕੇ ਖਣਨ ਅਤੇ ਭੂ-ਵਿਗਿਆਨ ਮੰਤਰੀ, ਕਰੱਸ਼ਰ ਮਾਲਕਾਂ, ਜ਼ਮੀਨ ਮਾਲਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਦੋ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਲਈ ਸਮਝੌਤਿਆਂ ’ਤੇ ਹਸਤਾਖ਼ਰ ਕੀਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਸਾਈਟਾਂ ਤਹਿਤ 4.46 ਹੈਕਟੇਅਰ ਖੇਤਰ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਝੌਤਿਆਂ ਨਾਲ ਵਿਭਾਗ ਵੱਲੋਂ ਇੱਕ ਸੁਚਾਰੂ ਢਾਂਚਾ ਲਾਗੂ ਕੀਤਾ ਜਾ ਰਿਹਾ ਹੈ, ਜਿਸ ਨਾਲ ਮਨਜੂਰਸ਼ੁਦਾ ਖਣਨ ਯੋਜਨਾਵਾਂ ਅਤੇ ਵਾਤਾਵਰਣ ਸੁਰੱਖਿਆ ਅਧੀਨ ਰਜਿਸਟਰਡ ਕਰੱਸ਼ਰ ਯੂਨਿਟ ਸਿੱਧੇ ਤੌਰ ’ਤੇ ਖਣਨ ਗਤੀਵਿਧੀਆਂ ਵਿੱਚ ਜੁੜਨਗੇ। ਨਵੀਂ ਖਣਨ ਨੀਤੀ ਤਹਿਤ ਪਹਿਲਕਦਮੀਆਂ ਬਾਰੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਭਰ ’ਚੋਂ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਲਈ ਕੁੱਲ 138 ਅਰਜ਼ੀਆਂ ਅਤੇ ਲੈਂਡ-ਓਨਰ ਮਾਈਨਿੰਗ ਸਾਈਟਾਂ ਲਈ 25 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 305.59 ਹੈਕਟੇਅਰ ਖੇਤਰ ਵਾਲੀਆਂ 44 ਸਾਈਟਾਂ ਦੀਆਂ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਪ੍ਰਵਾਨ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ 79.74 ਹੈਕਟੇਅਰ ਖੇਤਰ ਵਾਲੀਆਂ 14 ਸਾਈਟਾਂ ਲਈ ਵਾਤਾਵਰਣ ਪ੍ਰਵਾਨਗੀ ਲਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ 44 ਪ੍ਰਵਾਨਿਤ ਸਾਈਟਾਂ ਲਈ 31 ਮਾਰਚ, 2026 ਤੱਕ ਮਨਜ਼ੂਰੀ ਮਿਲਣ ਦੀ ਉਮੀਦ ਹੈ, ਜਿਸ ਤੋਂ ਬਾਅਦ ਇਨ੍ਹਾਂ ਸਾਈਟਾਂ ਵਿਖੇ ਪੜਾਅਵਾਰ ਢੰਗ ਨਾਲ ਕੰਮ ਸ਼ੁਰੂ ਹੋ ਜਾਵੇਗਾ। ਸ੍ਰੀ ਗੋਇਲ ਨੇ ਦੱਸਿਆ ਕਿ 44 ਮਨਜ਼ੂਰਸ਼ੁਦਾ ਮਾਈਨਿੰਗ ਸਾਈਟਾਂ ’ਤੇ 31 ਮਾਰਚ, 2026 ਤੱਕ ਕੰਮ ਸ਼ੁਰੂ ਹੋ ਜਾਵੇਗਾ, ਜੋ ਸੂਬੇ ਭਰ ਵਿੱਚ ਲਘੂ ਖਣਿਜਾਂ ਦੀ ਕਾਨੂੰਨੀ ਸਪਲਾਈ ਨੂੰ ਵਧਾਉਣ ਲਈ ਸਰਕਾਰ ਦੀ ਸਮਾਂਬੱਧ ਕਾਰਜ ਯੋਜਨਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ 119 ਸਾਈਟਾਂ ’ਤੇ ਵੀ ਇਸ ਸਾਲ ਵਿੱਚ ਸਾਰੀਆਂ ਕਾਨੂੰਨੀ ਮਨਜ਼ੂਰੀਆਂ ਅਤੇ ਵਾਤਾਵਰਣ ਪ੍ਰਵਾਨਗੀਆਂ ਪੂਰੀਆਂ ਹੋਣ ਤੋਂ ਬਾਅਦ ਪੜਾਅਵਾਰ ਢੰਗ ਨਾਲ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵਿਸਥਾਰ ਬਾਜ਼ਾਰ ਵਿੱਚ ਰੇਤ ਅਤੇ ਬੱਜਰੀ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਏਗਾ, ਸੁਚੱਜੀ ਨਜ਼ਰਸਾਨੀ ਨੂੰ ਮਜ਼ਬੂਤ ਕਰੇਗਾ ਅਤੇ ਪੰਜਾਬ ਭਰ ਵਿੱਚ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਨੂੰ ਠੱਲ੍ਹ ਪਾਏਗਾ। ਇਸੇ ਤਰ੍ਹਾਂ ਲੈਂਡ-ਓਨਰ ਮਾਈਨਿੰਗ ਸਾਈਟਾਂ ਤਹਿਤ ਜ਼ਮੀਨ ਮਾਲਕ ਕਾਨੂੰਨੀ ਤੇ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਲੈਣ ਪਿੱਛੋਂ ਆਪਣੀ ਜ਼ਮੀਨ ’ਤੇ ਮਾਈਨਿੰਗ ਕਰ ਸਕਦਾ ਹੈ।  

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ