Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

February 26, 2026 10:17 PM
SehajTimes
ਚੰਡੀਗੜ੍ਹ : ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ ਨਾਲ ਸੂਬੇ ਭਰ ਵਿੱਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ 'ਤੇ ਨਵਾਂ ਰੂਪ ਪ੍ਰਦਾਨ ਕਰੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਇਸ ਇਤਿਹਾਸਕ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "5,012 ਸਰਕਾਰੀ ਸਕੂਲਾਂ ਨੂੰ ਨਵੀਨਤਮ ਸੌਫਟਵੇਅਰ ਨਾਲ ਲੈਸ 38,649 ਨਵੇਂ ਕੰਪਿਊਟਰ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਕੰਪਿਊਟਰ ਸਾਰੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਨਾਲ-ਨਾਲ 50 ਫ਼ੀਸਦੀ ਮਿਡਲ ਸਕੂਲਾਂ ਨੂੰ ਦਿੱਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਦੀ ਨਵੀਨਤਮ ਹਾਰਡਵੇਅਰ ਅਤੇ ਤਕਨਾਲੋਜੀ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ।" ਉਨ੍ਹਾਂ ਦੱਸਿਆ ਕਿ 5,000 ਸਰਕਾਰੀ ਸਕੂਲਾਂ ਵਿੱਚ ਸਮਰਪਿਤ ਕੰਪਿਊਟਰ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਸਾਰੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਕੰਪਿਊਟਰ ਲੈਬਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ, "ਇੰਟਰਐਕਟਿਵ ਲਰਨਿੰਗ ਨੂੰ ਉਤਸ਼ਾਹਿਤ ਕਰਨ ਲਈ ਅਸੀਂ 3,694 ਸਕੂਲਾਂ ਵਿੱਚ 8,268 ਇੰਟਰਐਕਟਿਵ ਫਲੈਟ ਪੈਨਲ ਸਥਾਪਤ ਕਰ ਰਹੇ ਹਾਂ। ਹਰੇਕ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲ ਨੂੰ ਇਹ ਪੈਨਲ ਦਿੱਤੇ ਜਾਣਗੇ, ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ 'ਤੇ ਵੱਡੇ ਸਕੂਲਾਂ ਨੂੰ ਚਾਰ, ਪੰਜ ਜਾਂ ਅੱਠ ਯੂਨਿਟ ਦਿੱਤੇ ਜਾਣਗੇ। ਤਕਨਾਲੋਜੀ ਵਿੱਚ ਕੀਤੇ ਇਸ ਵੱਡੇ ਨਿਵੇਸ਼ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਡਿਜੀਟਲ ਸਾਖਰਤਾ ਅਤੇ ਸਮਾਰਟ ਲਰਨਿੰਗ ਹੁਣ ਸਿਰਫ ਨਿੱਜੀ ਸਕੂਲਾਂ ਤੱਕ ਹੀ ਸੀਮਿਤ ਨਹੀਂ ਹਨ ਬਲਕਿ ਇਹ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰ ਵਿਦਿਆਰਥੀ ਦਾ ਬੁਨਿਆਦੀ ਅਧਿਕਾਰ ਹਨ।" ਇਸ ਕਦਮ ਨੂੰ ਰਵਾਇਤੀ ਚਾਕਬੋਰਡਾਂ ਤੋਂ ਤਕਨਾਲੋਜੀ ਅਧਾਰਤ ਸਮਾਰਟ ਕਲਾਸਰੂਮਾਂ ਵੱਲ ਇੱਕ ਫੈਸਲਾਕੁੰਨ ਤਬਦੀਲੀ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ, "ਇਸ ਕਦਮ ਤਹਿਤ ਪੁਰਾਣੇ ਕੰਪਿਊਟਰਾਂ ਨੂੰ ਬਦਲਿਆ ਜਾਵੇਗਾ। ਬਹੁਤ ਲੰਬੇ ਸਮੇਂ ਤੋਂ, ਸਾਡੇ ਵਿਦਿਆਰਥੀ ਪੁਰਾਣੇ ਕੰਪਿਊਟਰਾਂ 'ਤੇ ਕੰਮ ਕਰ ਰਹੇ ਸਨ ਜੋ ਬਹੁਤ ਘੱਟ ਕੰਮ ਕਰਦੇ ਸਨ ਅਤੇ ਅਜੇ ਵੀ ਮਾਈਕ੍ਰੋਸਾਫਟ ਪੇਂਟ ਦੇ ਪੁਰਾਣੇ ਸੰਸਕਰਣਾਂ 'ਤੇ ਚੱਲ ਰਹੇ ਸਨ। ਅਸੀਂ ਇਸ ਨੂੰ ਸਥਾਈ ਤੌਰ 'ਤੇ ਬਦਲ ਰਹੇ ਹਾਂ।" ਉਨ੍ਹਾਂ ਕਿਹਾ ਕਿ ਇਸ ਸਬੰਧੀ ਲਾਗੂਕਰਨ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਕੋਈ ਭਵਿੱਖੀ ਵਾਅਦਾ ਨਹੀਂ ਹੈ। ਉਨ੍ਹਾਂ ਕਿਹਾ, "ਇਹ ਸਿਰਫ਼ ਭਵਿਖੀ ਐਲਾਨ ਨਹੀਂ ਹੈ; ਅੱਜ ਸਕੂਲਾਂ ਵਿੱਚ ਕੰਪਿਊਟਰਾਂ ਦੀ ਡਿਲੀਵਰੀ ਸ਼ੁਰੂ ਹੋ ਚੁੱਕੀ ਹੈ। 20 ਮਾਰਚ ਤੱਕ, ਪੰਜਾਬ ਦੇ ਹਰ ਜ਼ਿਲ੍ਹੇ ਦੇ ਹਰ ਸਕੂਲ ਨੂੰ ਆਪਣੇ ਨਵੇਂ ਉਪਕਰਣ ਮਿਲ ਜਾਣਗੇ।" ਸ. ਹਰਜੋਤ ਸਿੰਘ ਬੈਂਸ ਨੇ ਦੁਹਰਾਇਆ ਕਿ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਇਹ ਬਦਲਾਅ ਸਿੱਖਿਆ ਸ਼ਾਸਤਰ ਵਿੱਚ ਇੱਕ ਢਾਂਚਾਗਤ ਤਬਦੀਲੀ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ, "ਇੰਟਰਐਕਟਿਵ ਫਲੈਟ ਪੈਨਲਾਂ ਅਤੇ ਕੰਪਿਊਟਰਾਂ ਦਾ ਇਹ ਵੱਡੇ ਪੱਧਰ 'ਤੇ ਬਦਲਾਅ ਅਹਿਮ ਭੂਮਿਕਾ ਨਿਭਾਏਗਾ। ਇਸ ਪਹਿਲਕਦਮੀ ਨੂੰ ਸਖ਼ਤ ਨਿਗਰਾਨੀ, ਸੁਰੱਖਿਅਤ ਇੰਸਟਾਲੇਸ਼ਨ ਪ੍ਰੋਟੋਕੋਲ ਅਤੇ ਜਨਤਕ ਸਰੋਤਾਂ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਡਿਜੀਟਲ ਤਬਦੀਲੀ ਲਿਆਂਦੀ ਜਾ ਸਕੇ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਰਵਾਇਤੀ ਕਲਾਸਰੂਮਾਂ ਤੋਂ ਸਮਾਰਟ, ਤਕਨਾਲੋਜੀ ਅਧਾਰਤ ਸਿੱਖਣ ਮਾਹੌਲ ਵਿੱਚ ਤਬਦੀਲ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਡਿਜੀਟਲ ਤਿਆਰੀ ਵਿੱਚ ਮੋਹਰੀ ਰੱਖਿਆ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਉਹ ਤੇਜ਼ੀ ਨਾਲ ਵਿਕਸਤ ਹੋ ਰਹੇ ਸੰਸਾਰ ਵਿੱਚ ਉਚੇਰੀ ਸਿੱਖਿਆ, ਰੁਜ਼ਗਾਰ ਅਤੇ ਲੀਡਰਸ਼ਿਪ ਲਈ ਲੋੜੀਂਦੀਆਂ ਯੋਗਤਾਵਾਂ ਨਾਲ ਲੈਸ ਹਨ।

Have something to say? Post your comment

 

More in Education

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ