Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ

February 26, 2026 10:25 PM
SehajTimes
ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਦੇ ਅਸ਼ਲੀਲ ਚਿੱਤਰਣ ਵਿਰੁੱਧ ਮੀਡੀਆ ਨੂੰ ਸਪੱਸ਼ਟ ਨਿਰਦੇਸ਼ ਜਾਰੀ : ਡਾ. ਬਲਜੀਤ ਕੌਰ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ  ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲਿਆਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਹੈ ਕਿ ਪੰਜਾਬ ਸਰਕਾਰ ਔਰਤਾਂ ਦੇ ਮਾਣ-ਸਨਮਾਨ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗੀ। ਇਸ ਮੁੱਦੇ ’ਤੇ ਬੋਲਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਚਿੱਤਰਣ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਔਰਤਾਂ ਦੇ ਕਿਸੇ ਵੀ ਅਸ਼ਲੀਲ ਜਾਂ ਅਪਮਾਨਜਨਕ ਚਿੱਤਰਣ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਹੋਰ ਮੀਡੀਆ ਪਲੇਟਫਾਰਮ ਰਾਹੀਂ ਔਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਪੇਸ਼ ਕਰਨਾ ਕਾਨੂੰਨ ਅਧੀਨ ਸਜ਼ਾਯੋਗ ਅਪਰਾਧ ਹੈ ਅਤੇ ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।” ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਔਰਤਾਂ ਦੀ ਇੱਜ਼ਤ, ਸਨਮਾਨ ਅਤੇ ਸੁਰੱਖਿਆ ਦੀ ਰਾਖੀ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ ਅਤੇ ਇਸ ਸਬੰਧ ਵਿੱਚ ਕਾਨੂੰਨ ਦੀ ਕਿਸੇ ਵੀ ਉਲੰਘਣਾ ’ਤੇ ਨਿਰਧਾਰਤ ਉਪਬੰਧਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੀਡੀਆ ਪਲੇਟਫਾਰਮਾਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਸਾਰੇ ਟੀਵੀ ਚੈਨਲਾਂ, ਵੈੱਬਸਾਈਟਾਂ, ਵੈੱਬ-ਅਧਾਰਿਤ ਐਪਲੀਕੇਸ਼ਨਾਂ, ਅਖ਼ਬਾਰਾਂ ਅਤੇ ਹੋਰ ਆਡੀਓ-ਵਿਜ਼ੂਅਲ ਮੀਡੀਆ ਪਲੇਟਫਾਰਮਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਔਰਤਾਂ ਨੂੰ ਅਸ਼ਲੀਲ ਜਾਂ ਅਪਮਾਨਜਨਕ ਢੰਗ ਨਾਲ ਦਰਸਾਉਂਦੀ ਕੋਈ ਵੀ ਸਮੱਗਰੀ ਜਾਂ ਇਸ਼ਤਿਹਾਰ ਪ੍ਰਸਾਰਿਤ, ਪ੍ਰਕਾਸ਼ਿਤ ਜਾਂ ਛਾਪਿਆ ਨਾ ਜਾਵੇ। ਉਨ੍ਹਾਂ ਅੱਗੇ ਕਿਹਾ, ‘‘ਅਜਿਹੇ ਮਾਮਲਿਆਂ ਦੀ ਪੰਜਾਬ ਅਤੇ ਜ਼ਿਲ੍ਹਾ ਪੱਧਰ ’ਤੇ ਡਿਪਟੀ ਕਮਿਸ਼ਨਰਾਂ ਵੱਲੋਂ ਸਮੇਂ-ਸਮੇਂ ’ਤੇ ਸਮੀਖਿਆ ਕੀਤੀ ਜਾਵੇਗੀ।’’ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਾਰੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਨੂੰ ਕਾਨੂੰਨ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ਪੰਜਾਬ ਸਰਕਾਰ ਔਰਤਾਂ ਦੇ ਅਧਿਕਾਰਾਂ, ਮਾਣ-ਸਨਮਾਨ ਅਤੇ ਸੁਰੱਖਿਆ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਮਾਜ ਵਿੱਚ ਔਰਤਾਂ ਪ੍ਰਤੀ ਜਾਗਰੂਕਤਾ ਅਤੇ ਸਤਿਕਾਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ।’’ ਇਸ ਪਹਿਲਕਦਮੀ ਨੂੰ ਇੱਕ ਫੈਸਲਾਕੁੰਨ ਦੱਸਦਿਆਂ, ਉਨ੍ਹਾਂ ਕਿਹਾ, ‘‘ਪੰਜਾਬ ਸਰਕਾਰ ਦਾ ਇਹ ਉਪਰਾਲਾ ਇੱਕ ਸੁਰੱਖਿਅਤ, ਸਤਿਕਾਰਯੋਗ ਅਤੇ ਮਾਣਮੱਤੇ ਸਮਾਜ ਦੀ ਸਿਰਜਣਾ ਵੱਲ ਇੱਕ ਅਹਿਮ ਕਦਮ ਹੈ।’’

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ