Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

February 26, 2026 10:34 PM
SehajTimes

ਚੰਡੀਗੜ੍ਹ : ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਫੀਲਡ ਸਟਾਫ ਨੂੰ ਟੈਬਲੇਟਸ ਨਾਲ ਲੈਸ ਕੀਤਾ ਹੈ ਤਾਂ ਜੋ ਸਾਥੀ ਪੋਰਟਲ ਦਾ ਸਾਰਾ ਕੰਮ ਆਨਲਾਈਨ ਯਕੀਨੀ ਬਣਾਇਆ ਜਾ ਸਕੇ। ਵਿਭਾਗ ਵਿੱਚ ਮੁਕੰਮਲ ਡਿਜੀਟਲਾਈਜ਼ੇਸ਼ਨ ਵੱਲ ਇਸ ਮਿਸਾਲੀ ਕਦਮ ਨੂੰ ਅਮਲੀਜਾਮਾ ਪਹਿਨਾਉਂਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬੀਜ ਪ੍ਰਮਾਣੀਕਰਣ ਅਧਿਕਾਰੀਆਂ ਅਤੇ ਸਹਾਇਕਾਂ ਨੂੰ 40 ਟੈਬਲੇਟਸ ਸੌਂਪੇ। ਖੇਤੀਬਾੜੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਫੀਲਡ ਅਫ਼ਸਰਾਂ ਨੂੰ ਟੈਬਲੇਟਸ ਨਾਲ ਲੈਸ ਕਰਨ ਨਾਲ ਨਾ ਸਿਰਫ਼ ਕਾਗ਼ਜ਼ੀ ਕਾਰਵਾਈ ਖ਼ਤਮ ਹੋਵੇਗੀ, ਸਗੋਂ  ਇਸ ਨਾਲ ਜਵਾਬਦੇਹੀ ਵਧੇਗੀ ਅਤੇ ਨਿਰੀਖਣ ਦੌਰਾਨ ਖੇਤਾਂ ਤੋਂ ਸਿੱਧੇ ਤੌਰ ’ਤੇ ਕੰਪਿਊਟਰਾਈਜ਼ਡ ਡੇਟਾ ਤੁਰੰਤ ਜੁਟਾਉਣ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਖੇਤ ਦੀ ਸਹੀ ਭੂਗੋਲਿਕ ਸਥਿਤੀ ਨੂੰ ਜੀ.ਪੀ.ਐਸ ਰਾਹੀਂ ਰਿਕਾਰਡ ਕੀਤਾ ਜਾ ਸਕੇਗਾ, ਜਦੋਂਕਿ ਤੁਰੰਤ ਫੋਟੋਆਂ ਅਪਲੋਡ ਕਰਨ ਨਾਲ ਅਧਿਕਾਰਤ ਰਿਪੋਰਟ ਵਿੱਚ ਫ਼ਸਲਾਂ ਦੀ ਅਸਲ ਸਥਿਤੀ ਦਰਜ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਡਿਜੀਟਲਾਈਜ਼ੇਸ਼ਨ ਨਾਲ ਜਿੱਥੇ ਹੱਥੀਂ ਕੰਮ ਕਰਨ ਦੌਰਾਨ ਲਿਖਤੀ ਗ਼ਲਤੀਆਂ ਤੋਂ ਨਿਜਾਤ ਮਿਲੇਗੀ, ਉਥੇ ਹੀ ਤੁਰੰਤ ਡਿਜੀਟਲ ਰਿਪੋਰਟਾਂ ਤਿਆਰ ਕਰਨ ਵਿੱਚ ਆਸਾਨੀ ਮਿਲੇਗੀ, ਜਿਨ੍ਹਾਂ ਨੂੰ ਅੱਗੇ ਕਿਸਾਨਾਂ ਜਾਂ ਉੱਚ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾ ਸਕੇਗਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪ੍ਰਕਿਰਿਆ ਨੂੰ ਹੋਰ ਸੁਰੱਖਿਅਤ ਅਤੇ ਸੁਖਾਲੀ ਬਣਾਉਣ ਲਈ ਕਿਸਾਨਾਂ ਦੇ ਡਿਜੀਟਲ ਦਸਤਖ਼ਤ ਸਿੱਧੇ ਟੈਬਲੇਟ ਦੀ ਸਕ੍ਰੀਨ ’ਤੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜੀ.ਪੀ.ਐਸ. ਦੀ ਵਰਤੋਂ ਰਾਹੀਂ ਫੀਲਡ ਮੈਪਿੰਗ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਿਰੀਖਣ, ਸਹੀ ਬੀਜ ਖੇਤ ਨਾਲ ਸਬੰਧਤ ਹੈ ਅਤੇ ਟੈਬ ’ਤੇ ਉਪਲਬਧ ਫਾਰਮ ਦੇ ਅਨੁਸਾਰ ਹੈ। ਇਸ ਤੋਂ ਇਲਾਵਾ ਫ਼ਸਲ ਦੀ ਕਿਸਮ, ਆਈਸੋਲੇਸ਼ਨ ਦੂਰੀ, ਰੋਗ ਅਤੇ ਆਫ-ਟਾਈਪ ਬੂਟਿਆਂ ਦੀ ਗਿਣਤੀ ਸਮੇਤ ਵੇਰਵੇ ਡਿਜੀਟਲ ਤੌਰ ’ਤੇ ਰਿਕਾਰਡ ਕੀਤੇ ਜਾਣਗੇ। ਖੇਤੀਬਾੜੀ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਡਿਜੀਟਾਈਜ਼ੇਸ਼ਨ ਪਹਿਲਕਦਮੀ ਨਾ ਸਿਰਫ਼ ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਏਗੀ ਬਲਕਿ ਕਿਸਾਨਾਂ ਨੂੰ ਸਮੇਂ-ਸਿਰ ਗੁਣਵੱਤਾ-ਭਰਪੂਰ ਪ੍ਰਮਾਣਿਤ ਬੀਜ ਉਪਲਬਧ ਕਰਵਾਉਣਾ ਯਕੀਨੀ ਬਣਾਏਗੀ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਸ੍ਰੀ ਗੁਰਜੀਤ ਸਿੰਘ ਬਰਾੜ, ਡਾਇਰੈਕਟਰ- ਪੀ.ਐਸ.ਐਸ.ਸੀ.ਏ. ਸ੍ਰੀ ਨਰਿੰਦਰ ਬੈਨੀਪਾਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ