Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ

February 26, 2026 10:46 PM
SehajTimes
 
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਹੋਲੇ ਮੁਹੱਲੇ ਤੋਂ ਪਹਿਲਾਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸ੍ਰੀ ਅਨੰਦਪੁਰ ਸਾਹਿਬ
 :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਪਵਿੱਤਰ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇਸ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਉਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਤਿੰਨ ਰੋਜ਼ਾ  ਸਾਲਾਨਾ  ਹੋਲਾ ਮੁਹੱਲਾ 2 ਮਾਰਚ ਤੋਂ 4 ਮਾਰਚ, 2026 ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਰੂਪਨਗਰ ਰੇਂਜ ਨਾਨਕ ਸਿੰਘ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਰੂਪਨਗਰ ਮਨਿੰਦਰ ਸਿੰਘ ਨਾਲ ਇੱਕ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਨਿਰਦੇਸ਼ ਦਿੱਤੇ ਕਿ ਦੁਨੀਆ ਭਰ ਤੋਂ ਖਾਲਸੇ ਦੇ ਜਨਮ ਸਥਾਨ ’ਤੇ ਨੱਤਮਤਸਕ ਹੋਣ ਵਾਲੀਆਂ ਲੱਖਾਂ ਸੰਗਤਾਂ  ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਦੱਸਣਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ 12 ਖੇਤਰਾਂ ਵਿੱਚ ਵੰਡਿਆ ਗਿਆ ਹੈ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਭਗ 5000 ਪੁਲਿਸ ਕਰਮੀਆਂ ਦੀ ਨਫ਼ਰੀ ਤਾਇਨਾਤ ਕੀਤੀ ਗਈ ਹੈ। ਹਵਾਈ ਨਿਗਰਾਨੀ ਅਤੇ ਭੀੜ ਦੀ ਨਿਗਰਾਨੀ ਲਈ ਛੇ ਡਰੋਨ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਦੀ ਲਾਈਵ ਫੀਡ ਦੀ ਨਿਗਰਾਨੀ ਕੇਂਦਰੀ ਕੰਟਰੋਲ ਰੂਮ ’ਤੇ ਕੀਤੀ ਜਾਵੇਗੀ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਸੈਕਟਰ ਇੰਚਾਰਜਾਂ ਅਤੇ ਤਾਇਨਾਤ ਪੁਲਿਸ ਫੋਰਸ ਨੂੰ ਸੰਗਤ ਨਾਲ ਬਹੁਤ ਹੀ ਨਿਮਰਤਾ ਨਾਲ ਪੇਸ਼ ਆਉਣ ਅਤੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਪੂਰੀ ਲਗਨ ਅਤੇ ਦ੍ਰਿੜਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਹੋਲਾ ਮੁਹੱਲਾ ਦੇ ਸ਼ਾਂਤੀਪੂਰਨ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਰੂਪਨਗਰ ਪੁਲਿਸ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਮਰੱਥਾ ਅਨੁਸਾਰ ਕੁੱਲ 21 ਪਾਰਕਿੰਗ ਖੇਤਰ ਨਿਰਧਾਰਤ ਕੀਤੇ ਗਏ ਹਨ ਅਤੇ ਸੰਗਤਾਂ ਦੇ ਮਾਰਗਦਰਸ਼ਨ ਲਈ ਪਾਰਕਿੰਗ ਅਤੇ ਰੂਟਾਂ ਲਈ ਇੱਕ ਕਲਰ-ਕੋਡਿੰਗ ਯੋਜਨਾ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ 100 ਈ-ਰਿਕਸ਼ਾ ਅਤੇ 50 ਮਿੰਨੀ-ਬੱਸਾਂ ਸਮੇਤ 24 ਘੰਟੇ ਸ਼ਟਲ ਸੇਵਾਵਾਂ ਪਾਰਕਿੰਗ ਖੇਤਰਾਂ ਤੇ ਉਪਲਬਧ ਰਹਿਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸੰਗਤਾਂ ਨੂੰ ਸ਼ਟਲ ਬੱਸ ਸੇਵਾਵਾਂ, ਪਾਰਕਿੰਗ ਪੁਆਇੰਟਾਂ, ਡਾਕਰਟਰੀ ਸਹੂਲਤਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਵੇਰਵਿਆਂ ਵਿੱਚ ਮਦਦ ਕਰਨ ਲਈ ਵੱਖ-ਵੱਖ ਥਾਵਾਂ ’ਤੇ ਕਿਊਆਰ-ਕੋਡ ਅਧਾਰਤ ਜਾਣਕਾਰੀ ਪ੍ਰਣਾਲੀਆਂ ਸਥਾਪਤ ਕੀਤੀਆਂ ਗਈਆਂ ਹਨ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸ਼ਹਿਰ ਦੀਆਂ ਪਹੁੰਚ ਸੜਕਾਂ ਨੂੰ ਕਵਰ ਕਰਨ ਲਈ ਪੀਟੀਜ਼ੈਡ ਅਤੇ ਏਐਨਪੀਆਰ ਕੈਮਰੇ ਸਮੇਤ ਲਗਭਗ 200 ਸੀਸੀਟੀਵੀ ਕੈਮਰੇ ਲਗਾਏ ਗਏ ਹਨ ਤਾਂ ਜੋ ਟ੍ਰੈਫਿਕ ਦੀ ਆਮਦ ਬਾਰੇ ਅਸਲ-ਸਮੇਂ ਦੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੁਲਿਸ ਸਟੇਸ਼ਨ ਆਨੰਦਪੁਰ ਸਾਹਿਬ ਵਿਖੇ ਸੀਸੀਟੀਵੀ ਕੰਟਰੋਲ ਰੂਮ ਰਾਹੀਂ 24 ਘੰਟੇ ਲਾਈਵ ਨਿਗਰਾਨੀ ਵੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਵਾਰ ਚਰਨ ਗੰਗਾ ਸਟੇਡੀਅਮ ਵਿਖੇ ਪ੍ਰਭਾਵਸ਼ਾਲੀ ਭੀੜ ਪ੍ਰਬੰਧਨ ਲਈ ਤਿੰਨ-ਪਰਤੀ ਬੈਰੀਕੇਡਿੰਗ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਹੋਲਾ ਮੁਹੱਲਾ ਦਾ ਤਿਉਹਾਰ ਸਿੱਖ ਭਾਈਚਾਰੇ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ, ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦੀ ਵੱਡੀ ਸ਼ਮੂਲੀਅਤ  ਹੁੰਦੀ ਹੈ।

Have something to say? Post your comment

 

More in Chandigarh

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ