Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰਾਜਾ ਬੀਰਕਲਾਂ ਦੇ ਘਰ ਪੁੱਜੇ ਸਾਬਕਾ ਵਿਧਾਇਕ ਕੁਲਜੀਤ ਨਾਗਰਾ 

February 27, 2026 10:02 PM
ਦਰਸ਼ਨ ਸਿੰਘ ਚੌਹਾਨ
ਕਿਰਤੀਆਂ ਦੇ ਹੱਕਾਂ ਤੇ ਡਾਕਾ ਨਹੀਂ ਮਾਰਨ ਦਿਆਂਗੇ : ਨਾਗਰਾ 
ਸੁਨਾਮ : ਕਾਂਗਰਸ ਪਾਰਟੀ ਵੱਲੋਂ ਬਰਨਾਲਾ ਵਿਖੇ 28 ਫ਼ਰਵਰੀ ਨੂੰ ਕੀਤੀ ਜਾ ਰਹੀ ਮਨਰੇਗਾ ਬਚਾਓ ਸੰਗਰਾਮ ਰੈਲੀ ਦੀਆਂ ਤਿਆਰੀਆਂ ਨੂੰ ਲੈਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦੇ ਘਰ ਪੁੱਜੇ। ਸਾਬਕਾ ਕੁਲਜੀਤ ਸਿੰਘ ਨਾਗਰਾ ਨੇ 28 ਫਰਵਰੀ ਦੀ ਰੈਲੀ ਨੂੰ ਲੈਕੇ ਵਿਚਾਰ ਚਰਚਾ ਕੀਤੀ। ਦੱਸ ਦੇਈਏ ਬਰਨਾਲਾ ਰੈਲੀ ਨੂੰ ਸੰਬੋਧਨ ਕਰਨ ਲਈ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪੁੱਜ ਰਹੇ ਹਨ। ਇਸ ਮੌਕੇ ਬੋਲਦਿਆਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਖਿਆ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਮਨਰੇਗਾ ਕਾਨੂੰਨ ਵਿੱਚ ਤਬਦੀਲੀ ਕਰਕੇ ਮਜ਼ਦੂਰਾਂ ਦੇ ਹੱਕ ਖੋਹ ਰਹੀ ਹੈ। ਨਵੇਂ ਕਾਨੂੰਨ ਮੁਤਾਬਕ ਮਨਰੇਗਾ ਤਹਿਤ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਹੁਣ ਸੂਬੇ ਆਪਣੇ ਹਿੱਸੇ ਦਾ 40 ਫੀਸਦੀ ਪੈਸਾ ਦੇਣਗੇ ਜਦਕਿ ਪਹਿਲਾਂ ਸੂਬੇ ਨੂੰ ਸਿਰਫ਼ 10 ਫੀਸਦੀ ਰਾਸ਼ੀ ਦੇਣੀ ਪੈਂਦੀ ਸੀ। ਉਨ੍ਹਾਂ ਆਖਿਆ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਨੇ ਕਿਰਤੀਆਂ ਨੂੰ ਸਾਲ ਵਿੱਚ ਸੌ ਦਿਨ ਦਾ ਬੱਝਵਾਂ ਰੁਜ਼ਗਾਰ ਦੇਣ ਲਈ ਮਗਨਰੇਗਾ ਕਾਨੂੰਨ ਲਾਗੂ ਕੀਤਾ ਸੀ ਜਿਸ ਨੂੰ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਖਤਮ ਕਰਨ ਦੇ ਰਾਹ ਪਈ ਹੋਈ ਹੈ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਖਿਆ ਕਿ ਸੂਬੇ ਨੂੰ 40 ਫੀਸਦੀ ਪੈਸਾ ਦੇਣਾ ਮੁਸ਼ਕਿਲ ਹੈ, ਖ਼ਾਸ ਕਰਕੇ ਮੌਜੂਦਾ ਸਮੇਂ ਪੰਜਾਬ ਦੇ ਖ਼ਜ਼ਾਨੇ ਦੀ ਆਰਥਿਕ ਹਾਲਤ ਬੇਹੱਦ ਤਰਸਯੋਗ ਹੈ ਅਜਿਹੇ ਵਿੱਚ ਮਨਰੇਗਾ ਸਕੀਮ ਤਹਿਤ 40 ਫੀਸਦੀ ਰਾਸ਼ੀ ਦੇਣੀ ਮੁਸ਼ਕਿਲ ਦਿਖਾਈ ਦੇ ਰਹੀ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਕੇਂਦਰ ਸਰਕਾਰ ਨੂੰ ਕਿਰਤੀਆਂ ਦੇ ਹੱਕਾਂ ਤੇ ਡਾਕਾ ਨਹੀਂ ਮਾਰਨ ਦੇਵੇਗੀ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ 28 ਫ਼ਰਵਰੀ ਦੀ ਬਰਨਾਲਾ ਰੈਲੀ ਚ ਪੁੱਜਕੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਵਿਚਾਰ ਸੁਣਨ ਨੂੰ ਯਕੀਨੀ ਬਣਾਉਣ। ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਭਰੋਸਾ ਦਿਵਾਇਆ ਕਿ ਉਹ 28 ਫ਼ਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਸੁਨਾਮ ਹਲਕੇ ਚੋਂ ਵੱਡੀ ਗਿਣਤੀ ਲੋਕਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣਗੇ। ਰਾਜਾ ਬੀਰਕਲਾਂ ਨੇ ਆਖਿਆ ਕਿ ਬਰਨਾਲਾ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਧਰਤੀ ਹੈ ਜਿਸ ਨੇ ਇਤਿਹਾਸ ਸਿਰਜਿਆ ਹੈ ਇਥੋਂ ਸੁਰੂ ਹੋਇਆ ਸੰਘਰਸ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਨੱਕ ਚ ਦਮ ਕਰਕੇ ਰਹੇਗਾ। ਇਸ ਮੌਕੇ ਐਡਵੋਕੇਟ ਅਜੇਵੀਰ ਸਿੰਘ ਚਹਿਲ, ਬਲਵਿੰਦਰ ਸਿੰਘ ਧਾਲੀਵਾਲ ਤੇ ਹੋਰ ਮੈਂਬਰ ਹਾਜ਼ਰ ਸਨ।

Have something to say? Post your comment