Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਨੂੰ ਮੁਫ਼ਤ ਪ੍ਰਦਾਨ ਕੀਤੇ ਕੋਕਲੀਅਰ ਇਮਪਲਾਂਟ

February 28, 2026 03:19 PM
SehajTimes

ਚੰਡੀਗੜ੍ਹ : ਜਨਤਕ ਸਿਹਤ ਸੰਭਾਲ ਖੇਤਰ ‘ਚ ਇੱਕ ਨਵੀਨ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਟਰਸ਼ਟੀ ਕੇਅਰ ਨੈੱਟਵਰਕ ਵਿੱਚ ਆਧੁਨਿਕ ਕੋਕਲੀਅਰ ਇਮਪਲਾਂਟ ਸਰਜਰੀਆਂ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ, ਜੋ ਪੂਰੀ ਤਰ੍ਹਾਂ ਮੁਫ਼ਤ ਹੈ। ਇਹ ਸੇਵਾ ਜੋ ਹੁਣ ਤੱਕ ਆਮ ਵਰਗ ਦੀ ਪਹੁੰਚ ਤੋਂ ਬਾਹਰ ਸੀ ਅਤੇ ਸਿਰਫ਼ ਕੁਝ ਖਾਸ ਲੋਕਾਂ ਤੱਕ ਹੀ ਸੀਮਿਤ ਸੀ, ਹੁਣ ਸਮੁੱਚੇ ਸੂਬੇ ਦੇ ਬੱਚਿਆਂ ਲਈ ਮੁਫ਼ਤ ਉਪਲਬਧ ਹੈ। ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਇਸਦੀ ਸਫ਼ਲ ਅਜ਼ਮਾਇਸ਼ ਤੋਂ ਬਾਅਦ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੇ ਬੇਲੋਪਣ ਦੀ ਸਮੱਸਿਆ ਨੂੰ ਯੋਜਨਾਬੱਧ ਢੰਗ ਨਾਲ ਖਤਮ ਕਰਨ ਲਈ ਇੱਕ ਮਜ਼ਬੂਤ ਚਾਰ-ਨੋਡ ਸਰਜੀਕਲ ਢਾਂਚਾ ਸਥਾਪਤ ਕੀਤਾ ਹੈ। ਕੋਕਲੀਅਰ ਇਮਪਲਾਂਟ ਸਰਜਰੀਆਂ ਹੁਣ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਅੰਮ੍ਰਿਤਸਰ; ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ; ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ; ਅਤੇ ਅੰਬੇਡਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਐਸਏਐਸ ਨਗਰ ਵਿਖੇ ਪੂਰੀ ਤਰ੍ਹਾਂ ਕਾਰਜਸ਼ੀਲ ਹਨ। ਇਹ ਰਾਜ ਵਿਆਪੀ ਸੰਸਥਾਗਤ ਨੈੱਟਵਰਕ ਇਹ ਯਕੀਨੀ ਬਣਾਉਂਦਾ ਹੈ ਕਿ ਸੁਣਨ ‘ਚ ਅਸਮਰੱਥ ਬੱਚਿਆਂ ਅਤੇ ਬਾਲਗਾਂ ਲਈ ਹੁਣ ਇਸ ਸਬੰਧੀ ਆਧੁਨਿਕ ਇਲਾਜ ਸੇਵਾਵਾਂ ਤੱਕ ਪਹੁੰਚ ਦੂਰ ਦੀ ਗੱਲ ਨਹੀਂ ਰਹੀ। ਪੰਜਾਬ ਦੇ ਸਿਹਤ ਮੰਤਰੀ ਨੇ ਅੱਗੇ ਦੱਸਿਆ, “ਕੋਕਲੀਅਰ ਇਮਪਲਾਂਟ ਸਰਜਰੀਆਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸ਼ੁਰੂ ਹੋ ਗਈਆਂ ਹਨ ਅਤੇ ਹੁਣ ਪੰਜਾਬ ਦੇ ਚਾਰੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਪੂਰੀ ਤਰ੍ਹਾਂ ਮੁਫਤ ਉਪਲਬਧ ਹਨ, ਜੋ ਸਾਰਿਆਂ ਲਈ ਬਰਾਬਰ, ਵਿਸ਼ੇਸ਼ ਅਤੇ ਸੁਚੱਜੀ ਸਿਹਤ ਸੰਭਾਲ ਵੱਲ ਇੱਕ ਅਹਿਮ ਕਦਮ ਹੈ।” ਇਹ ਪਹਿਲ ਸਿਰਫ਼ ਇੱਕ ਮੈਡੀਕਲ ਪ੍ਰੋਗਰਾਮ ਨਹੀਂ ਹੈ; ਇਹ ਜਨਤਕ ਸਿਹਤ ਵਿੱਚ ਇੱਕ ਢਾਂਚਾਗਤ ਸੁਧਾਰ ਹੈ। ਵੱਧ ਲਾਗਤ ਅਤੇ ਉੱਚ-ਹੁਨਰ ਵਾਲੇ ਦਖਲ ਨੂੰ ਇੱਕ ਸਰਵਵਿਆਪੀ ਜਨਤਕ ਸੇਵਾ ਵਿੱਚ ਬਦਲ ਕੇ, ਭਗਵੰਤ ਮਾਨ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਉੱਨਤ ਸਿਹਤ ਸੰਭਾਲ ਪਹੁੰਚਯੋਗ ਅਤੇ ਸਭ ਲਈ ਇਕ-ਸਮਾਨ ਬਣਾਈ ਜਾ ਸਕਦੀ ਹੈ। ਪੰਜਾਬ ਨੇ ਨੀਤੀਗਤ ਘੋਸ਼ਣਾਵਾਂ ਤੋਂ ਪਰੇ ਸੰਸਥਾਗਤ ਅਮਲ ਤੱਕ ਪੈਰ ਪਸਾਰ ਲਏ ਹਨ ਅਤੇ ਇਹ ਯਕੀਨੀ ਬਣਾਇਆ ਹੈ ਕਿ ਕਿਸੇ ਵੀ ਬੱਚੇ ਦਾ ਭਵਿੱਖ ਇਸ ਅਣਜਾਣ ਸੰਕਟ ਦਾ ਸ਼ਿਕਾਰ ਨਾ ਬਣੇ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ