Wednesday, April 15, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

February 28, 2026 03:23 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਬਠਿੰਡਾ ਦੇ ਕੋਟ ਸ਼ਮੀਰ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੋਟ ਸ਼ਮੀਰ, ਜ਼ਿਲ੍ਹਾ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆਪਣੇ ਰਿਸ਼ਤੇਦਾਰ ਦੀ ਜੱਦੀ ਜਾਇਦਾਦ ਦੇ ਇੰਤਕਾਲ ਲਈ ਦੋਸ਼ੀ ਪਟਵਾਰੀ ਨੂੰ ਮਿਲਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਪਟਵਾਰੀ ਨੇ ਉਸਦੇ ਰਿਸ਼ਤੇਦਾਰ ਦੀ ਜਾਇਦਾਦ ਦੇ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸਨੇ ਪੰਜਾਬ ਵਿਜੀਲੈਂਸ ਬਿਊਰੋ ਰੇਂਜ, ਬਠਿੰਡਾ ਨਾਲ ਸੰਪਰਕ ਕੀਤਾ ਅਤੇ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਨੇ ਇੱਕ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਗੁਰਦੁਆਰਾ ਦਿਹਾਤੀ ਗੁਰੂ ਸਿੰਘ ਸਭਾ ਡੇਰਾਬੱਸੀ ਵਿੱਚ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਭਗਵਾਨ ਪਰਸ਼ੁਰਾਮ ਜਨਮ ਉਤਸਵ ਮੌਕੇ ਸ਼ਾਨਦਾਰ ਕਲਸ਼ ਯਾਤਰਾ ਤੋਂ ਬਾਅਦ ਸ਼ੁਰੂ ਹੋਈ 27ਵੀਂ ਭਾਗਵਤ ਕਥਾ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਐਮ ਐਲ ਏ ਕੁਲਵੰਤ ਸਿੰਘ ਨੇ ਐਰੋਟ੍ਰੋਪੋਲਿਸ ਵਿੱਚ ਜ਼ਮੀਨ ਅਧਿਗ੍ਰਹਿਣ ਨੂੰ ਲੈ ਕੇ ਚੱਲ ਰਹੇ ਵਿਰੋਧ ਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ

ਪਿੰਡ ਬਲਦੇਵ ਨਗਰ, ਰੌਣੀ ਕਲਾਂ ਅਤੇ ਮਾਨਖੇੜੀ ਵਿਖੇ ਕੈਂਪ ਅੱਜ-

ਕੇਂਦਰੀ ਟੀਮ ਵਲੋਂ ਕਣਕ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੋਰਿੰਡਾ ਦਾ ਕੀਤਾ ਦੌਰਾ -

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਬਰਕਰਾਰ ਰੱਖਣ ਲਈ ਇਤਿਹਾਸਕ ਸੋਧ ਬਿੱਲ ਪੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੈਂਗਸਟਰਾਂ ‘ਤੇ ਵਾਰ ਦਾ 83ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਵਾਂ ‘ਤੇ ਛਾਪੇਮਾਰੀ; 223 ਗ੍ਰਿਫ਼ਤਾਰ