Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ : ਡਾ. ਬਲਜੀਤ ਕੌਰ

February 28, 2026 03:28 PM
SehajTimes

ਚੰਡੀਗੜ੍ਹ : ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਿਲਕਦਮੀ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮਕਸਦ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਅਮਲਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ। ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਸ਼੍ਰੀ ਵਿਜੇ ਦੱਤ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਨੇ ਭਾਗ ਲਿਆ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਗੁਰਕਿਰਤ ਕ੍ਰਿਪਾਲ, ਆਈ.ਏ.ਐਸ. ਅਤੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਖੁਰਾਕ ਸੁਰੱਖਿਆ ਅਤੇ ਪੋਸ਼ਣ ਨਾਲ ਜੁੜੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ  ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕਿਲੋਗ੍ਰਾਮ ਅਨਾਜ ਸਬਸਿਡੀ ਦਰਾਂ ‘ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਹ ਸਹੂਲਤ ਪਿੰਗਲਵਾੜਾ ਸੰਸਥਾਵਾਂ, ਬਿਰਧ ਆਸ਼ਰਮਾਂ, ਬੇਸਹਾਰਾ ਘਰਾਂ ਸਮੇਤ ਮਾਨਤਾ ਪ੍ਰਾਪਤ ਭਲਾਈ ਸੰਸਥਾਵਾਂ, ਅਨੁਸੂਚਿਤ ਜਾਤੀ ਦੀਆਂ ਵਿਦਿਆਰਥਣਾਂ ਲਈ ਹੋਸਟਲਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਕੂਲਾਂ ਤੱਕ ਨਿਰੰਤਰ ਵਧਾਈ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ, ਬਿਰਧ ਆਸ਼ਰਮਾਂ ਵਿੱਚ ਰਹਿੰਦੇ ਯੋਗ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਦੇਣ ਅਤੇ ਪਿੰਗਲਵਾੜਾ ਸਮੇਤ ਹੋਰ ਗੈਰ-ਮਾਨਤਾ ਪ੍ਰਾਪਤ ਸੰਸਥਾਵਾਂ ਦੇ ਨਿਵਾਸੀਆਂ ਨੂੰ ਮਿਡ-ਡੇ-ਮੀਲ ਸਕੀਮ ਦੇ ਲਾਭ ਪ੍ਰਦਾਨ ਕਰਨ ਸਬੰਧੀ ਮਾਮਲਿਆਂ ‘ਤੇ ਵੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਸੁਧਾਰਯੋਗ ਹਾਲਤ ਵਿੱਚ ਮੌਜੂਦ ਆਂਗਣਵਾੜੀ ਕੇਂਦਰਾਂ ਦੀ ਮੁਰੰਮਤ ਅਤੇ ਉਸਾਰੀ ਦੀ ਲੋੜ ਉੱਭਾਰਨ ‘ਤੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਸਥਾਪਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ, ਤਾਂ ਜੋ ਉਪਲਬਧ ਫੰਡਾਂ ਦੀ ਜਨਤਕ ਹਿੱਤ ਵਿੱਚ ਪ੍ਰਭਾਵਸ਼ਾਲੀ ਅਤੇ ਸਮੇਂ-ਸਿਰ ਵਰਤੋਂ ਯਕੀਨੀ ਬਣਾਈ ਜਾ ਸਕੇ। ਮੀਟਿੰਗ ਵਿੱਚ ਪੋਸ਼ਣ ਵਾਟਿਕਾ ਯੋਜਨਾ ਤਹਿਤ ਰਸੋਈ ਬਾਗ ਅਤੇ ਔਸ਼ਧੀ ਬਾਗ ਵਿਕਸਤ ਕਰਨ, ਆਂਗਣਵਾੜੀ ਵਰਕਰਾਂ ਨੂੰ ਨਿਯਮਤ ਸਿਖਲਾਈ ਪ੍ਰਦਾਨ ਕਰਨ ਅਤੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਉਨ੍ਹਾਂ ਨੂੰ ਮੋਬਾਈਲ ਫੋਨ ਉਪਲਬਧ ਕਰਵਾਉਣ ਸਬੰਧੀ ਸੁਝਾਵਾਂ ‘ਤੇ ਵੀ ਵਿਚਾਰ ਕੀਤਾ ਗਿਆ। ਇਸ ਮੀਟਿੰਗ ਵਿੱਚ ਖੁਰਾਕ ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਵਿਭਾਗ ਤੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਸ਼੍ਰੀ ਕਮਲ ਕੁਮਾਰ ਗਰਗ, ਮਿਡ-ਡੇ-ਮੀਲ ਸਕੀਮ ਦੇ ਇੰਚਾਰਜ, ਜਨਰਲ ਮੈਨੇਜਰ ਸ਼੍ਰੀ ਵਰਿੰਦਰ ਬਰਾੜ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਮੌਜੂਦ ਸਨ।

Have something to say? Post your comment

 

More in Chandigarh

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ