Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਪੀ.ਐਸ.ਆਈ.ਈ.ਸੀ. ਉਦਯੋਗਿਕ ਪਲਾਟਾਂ ਦੀ ਮੰਗ ਲਗਾਤਾਰ ਵਧ ਰਹੀ

February 28, 2026 03:31 PM
SehajTimes
ਚੰਡੀਗੜ੍ਹ : ਪੰਜਾਬ ਦੇ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੁਆਰਾ ਪੰਜਾਬ ਭਰ ਦੇ ਵੱਖ-ਵੱਖ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਾਸਤੇ ਰੱਖੀ ਗਈ ਈ-ਨਿਲਾਮੀ ਨੂੰ ਉੱਦਮੀਆਂ ਅਤੇ ਨਿਵੇਸ਼ਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ, ਜਿਸਨੂੰ ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਦੀ ਉਦਯੋਗ-ਪੱਖੀ ਪਹੁੰਚ ਦਾ ਸਪੱਸ਼ਟ ਪ੍ਰਮਾਣ ਦੱਸਿਆ। ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਾਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਇਸ ਪ੍ਰਕਿਰਿਆ ਦੌਰਾਨ 77 ਪਲਾਟ ਸਫ਼ਲਤਾਪੂਰਵਕ ਅਲਾਟ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਲਾਟਾਂ ਦੀ ਲਗਭਗ 72.50 ਕਰੋੜ ਰੁਪਏ ਦੀ ਮੂਲ ਕੀਮਤ ਦੇ ਮੁਕਾਬਲੇ 163.50 ਕਰੋੜ ਰੁਪਏ ਦੀਆਂ ਅੰਤਿਮ ਬੋਲੀਆਂ ਪ੍ਰਾਪਤ ਹੋਈਆਂ, ਜੋ ਰਾਖਵੀਂ ਕੀਮਤ ਨਾਲੋਂ ਦੁੱਗਣੇ ਤੋਂ ਜ਼ਿਆਦਾ ਵਾਧੇ ਨੂੰ ਦਰਸਾਉਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵੱਡਾ ਹੁੰਗਾਰਾ ਸਪੱਸ਼ਟ ਤੌਰ 'ਤੇ ਉਦਯੋਗਿਕ ਸੰਪਤੀ ਦੀ ਵਧ ਰਹੀ ਮੰਗ, ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਅਤੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੰਜਾਬ ਦੀ ਸਥਿਤੀ ਨੂੰ ਦਰਸਾਉਂਦਾ ਹੈ।  ਉਨ੍ਹਾਂ ਕਿਹਾ ਕਿ ਇਹ ਮਜ਼ਬੂਤ ਅਤੇ ਸਕਾਰਾਤਮਕ ਮਾਰਕੀਟ ਭਾਵਨਾ ਨੂੰ ਵੀ ਦਰਸਾਉਂਦਾ ਹੈ, ਜੋ ਰਾਜ ਵਿੱਚ ਤੇਜ਼ੀ ਨਾਲ ਹੋ ਰਹੇ ਉਦਯੋਗਿਕ ਅਤੇ ਆਰਥਿਕ ਵਿਕਾਸ ਦਾ ਪ੍ਰਤੱਖ ਪ੍ਰਮਾਣ ਹੈ। ਪੰਜਾਬ ਦੇ ਉਦਯੋਗਿਕ ਵਿਕਾਸ ਪਿੱਛੇ ਵਿਆਪਕ ਦ੍ਰਿਸ਼ਟੀਕੋਣ ਦਾ ਹਵਾਲਾ ਦਿੰਦਿਆਂ  ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ  ਨਿਵੇਸ਼ਕਾਂ ਨੇ ਸੂਬੇ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ 'ਚ ਮਜ਼ਬੂਤ ਵਿਸ਼ਵਾਸ ਦਿਖਾਇਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਅਲਾਟਮੈਂਟ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ, ਕਾਰੋਬਾਰ ਕਰਨ 'ਚ ਆਸਾਨੀ ਦੀ ਸੁਵਿਧਾ, ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਪੰਜਾਬ ਭਰ ਵਿੱਚ ਟਿਕਾਊ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ 'ਤੇ ਅਡੋਲ ਹੈ। ਉਨ੍ਹਾਂ ਅੱਗੇ ਕਿਹਾ ਉਦਯੋਗਿਕ ਖੇਤਰ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਅਲਾਟਮੈਂਟ ਅਤੇ ਵਿਕਾਸ ਪਹਿਲਕਦਮੀਆਂ ਦੇ ਅਗਲੇ ਪੜਾਅ ਜਾਰੀ ਰਹਿਣਗੇ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ