Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

"ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ"

February 28, 2026 04:07 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਆਪ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰਨ ਸਬੰਧੀ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਫੈਸਲੇ ਨੂੰ ਸੱਚ ਦੀ ਇੱਕ ਵੱਡੀ ਜਿੱਤ ਅਤੇ ਭਾਰਤੀ ਸੰਵਿਧਾਨ ਤੇ ਸੁਤੰਤਰ ਨਿਆਂਪਾਲਿਕਾ ਦੀ ਮਜ਼ਬੂਤੀ ਦਾ ਪ੍ਰਤੱਖ ਪ੍ਰਮਾਣ ਦੱਸਿਆ। ਇੱਕ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਬੈਂਸ ਨੇ ਕਿਹਾ, "ਕੋਈ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪਰ ਅੰਤ ਵਿੱਚ ਜਿੱਤ ਹਮੇਸ਼ਾ ਸੱਚਾਈ ਦੀ ਹੁੰਦੀ ਹੈ। ਸਾਰੇ ਧਾਰਮਿਕ ਗ੍ਰੰਥ ਸਾਨੂੰ ਇਹੀ ਸਿਖਾਉਂਦੇ ਹਨ ਅਤੇ ਅੱਜ ਸਾਨੂੰ ਇਸਦਾ ਸਬੂਤ ਉਦੋਂ ਮਿਲਿਆ ਹੈ ਜਦੋਂ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ 21 ਹੋਰਨਾਂ ਨੂੰ ਬਰੀ ਕਰ ਦਿੱਤਾ।" ਉਨ੍ਹਾਂ ਅਦਾਲਤ ਦੇ ਫੈਸਲੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਨਿਆਂਪਾਲਿਕਾ ਨੇ ਲਗਾਏ ਗਏ ਦੋਸ਼ਾਂ ਨੂੰ ਜਾਂਚ ਦੌਰਾਨ ਪੂਰੀ ਤਰ੍ਹਾਂ ਬੇਬੁਨਿਆਦ ਪਾਇਆ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਮੁਕੱਦਮਾ ਚਲਾਉਣ ਲਈ ਇਹ ਸਬੂਤ ਕਾਫ਼ੀ ਨਹੀਂ ਹਨ, ਜਿਸ ਦਾ ਅਰਥ ਹੈ ਕਿ ਇਹ ਮਾਮਲਾ ਬੇਬੁਨਿਆਦ ਸੀ। ਸ. ਬੈਂਸ ਨੇ ਅਦਾਲਤ ਦੀ ਇਸ ਗੱਲ ਵੱਲ ਧਿਆਨ ਦਵਾਇਆ ਕਿ ਜਾਂਚ ਅਧਿਕਾਰੀਆਂ ਨੇ ਗਲਤ ਤਰੀਕੇ ਨਾਲ ਕੇਸ ਨੂੰ ਘੜਨ ਲਈ ਬਹੁਤ ਕੋਸ਼ਿਸ਼ ਕੀਤੀ ਸੀ ਅਤੇ ਅਦਾਲਤ ਨੇ ਇਨ੍ਹਾਂ ਗਲਤ ਕੰਮਾਂ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਸਿਫਾਰਸ਼ ਵੀ ਕੀਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਨਾ ਸਿਰਫ਼ ਬਰੀ ਕੀਤੇ ਗਏ ਆਗੂਆਂ ਲਈ, ਸਗੋਂ ਸੱਚਾਈ ਅਤੇ ਲੋਕਤੰਤਰ ਲਈ ਇੱਕ ਵੱਡੀ ਜਿੱਤ ਦੱਸਿਆ। ਉਨ੍ਹਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਡਾ. ਬੀ.ਆਰ. ਅੰਬੇਡਕਰ ਨੂੰ ਨਮਨ ਕੀਤਾ ਅਤੇ ਭਾਰਤ ਦੇ ਸੰਵਿਧਾਨ ਨੂੰ ਨਿਆਂਪਾਲਿਕਾ ਨੂੰ ਨਿਆਂ ਪ੍ਰਦਾਨ ਕਰਨ ਲਈ ਸ਼ਕਤੀ ਪ੍ਰਦਾਨ ਕਰਨ ਦਾ ਸਿਹਰਾ ਦਿੱਤਾ। ਜਿਸ ਵਿੱਚ ਘਰੇਲੂ ਵਰਤੋਂ ਲਈ ਮੁਫ਼ਤ ਅਤੇ 24 ਘੰਟੇ ਬਿਜਲੀ, ਖੇਤੀਬਾੜੀ ਖੇਤਰ ਲਈ ਦਿਨ ਵੇਲੇ ਬਿਜਲੀ ਸਪਲਾਈ, ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਅਤੇ ਹਰ ਪੰਜਾਬੀ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ, "ਇਹ ਉਹ ਕੰਮ ਹਨ ਜੋ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਕਰ ਰਹੀ ਹੈ। ਮੁੱਖ ਮੰਤਰੀ ਮਾਨ ਨੂੰ ਸੂਬੇ ਭਰ ਤੋਂ ਜੋ ਪਿਆਰ ਮਿਲ ਰਿਹਾ ਹੈ, ਉਸ ਤੋਂ ਮੈਨੂੰ ਵਿਸ਼ਵਾਸ ਹੈ ਕਿ ਲੋਕਾਂ ਵੱਲੋਂ ਸਾਲ 2022 ਵਿੱਚ ਦਿੱਤਾ ਗਿਆ ਫਤਵਾ ਸਾਲ 2027 ਵਿੱਚ ਰਿਕਾਰਡ ਤੋੜ ਦੇਵੇਗਾ। ਅਸੀਂ ਹੁਣ ਆਪਣੇ ਸੂਬੇ, ਆਪਣੇ ਖੇਤਰ ਅਤੇ ਆਪਣੇ ਦੇਸ਼ ਦੇ ਵਿਕਾਸ ਲਈ ਹੋਰ ਸਖ਼ਤ ਮਿਹਨਤ ਕਰਾਂਗੇ।"

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ