Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ

February 28, 2026 04:20 PM
SehajTimes
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਜਨਗਣਨਾ 2027 ਦੇ ਸਬੰਧ ਵਿੱਚ ਕਰਵਾਈ ਸੂਬਾ ਪੱਧਰੀ ਕਾਨਫਰੰਸ

ਚੰਡੀਗੜ੍ਹ : ਜਨਗਣਨਾ 2027 ਦੇ ਪਹਿਲੇ ਪੜਾਅ (ਘਰਾਂ ਦੇ ਸੂਚੀਕਰਨ) ਬਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਲਈ ਅੱਜ ਹੋਟਲ ਮਾਊਂਟ ਵਿਊ, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਕਾਨਫਰੰਸ ਕਰਵਾਈ ਗਈ। ਇਹ ਕਾਨਫਰੰਸ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਅਤੇ ਡਾਇਰੈਕਟੋਰੇਟ ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਸਾਂਝੇ ਤੌਰ 'ਤੇ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਕਾਨਫਰੰਸ ਦਾ ਉਦੇਸ਼ ਪੰਜਾਬ ਵਿੱਚ 15 ਮਈ, 2026 ਤੋਂ 13 ਜੂਨ, 2026 ਤੱਕ ਕਰਵਾਈ ਜਾਣ ਵਾਲੇ ਜਨਗਣਨਾ 2027 ਦੇ ਪਹਿਲੇ ਪੜਾਅ ਅਧੀਨ ਘਰਾਂ ਦੇ ਸੂਚੀਕਰਨ ਅਤੇ ਮਕਾਨ ਜਨਗਣਨਾ ਲਈ ਖੇਤਰ ਪੱਧਰੀ ਪ੍ਰਸ਼ਾਸਕੀ ਮੁਖੀਆਂ ਨੂੰ ਪ੍ਰਕਿਰਿਆ ਤੋਂ ਜਾਣੂ ਕਰਵਾਉਣਾ ਸੀ। ਇਸ ਕਾਰਜ ਦੌਰਾਨ ਘਰਾਂ ਦੇ ਸੂਚੀਕਰਨ ਦੇ ਸਵੈ-ਗਣਨਾ ਦਾ ਬਦਲ ਵੀ ਦਿੱਤਾ ਜਾਵੇਗਾ ਜੋ ਕਿ 30 ਅਪ੍ਰੈਲ, 2026 ਤੋਂ 14 ਮਈ, 2026 ਤੱਕ ਜਨਤਾ ਲਈ ਉਪਲਬਧ ਹੋਵੇਗਾ। ਜਨਗਣਨਾ 2027 ਦਾ ਦੂਜਾ ਪੜਾਅ ਫਰਵਰੀ 2027 ਵਿੱਚ ਸ਼ੁਰੂ ਕੀਤਾ ਜਾਵੇਗਾ। ਆਪਣੇ ਉਦਘਾਟਨੀ ਸੰਬੋਧਨ ਵਿੱਚ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਜਨਗਣਨਾ ਦੇ ਕੌਮੀ ਮਹੱਤਵ ‘ਤੇ ਚਾਨਣਾ ਪਾਇਆ ਜਿਸ ਵਿੱਚ ਸਬੂਤ ਅਧਾਰਤ ਪ੍ਰਸ਼ਾਸਨ, ਭਲਾਈ ਯੋਜਨਾਵਾਂ ਅਤੇ ਸਰੋਤਾਂ ਦੀ ਸਮਾਨ ਵੰਡ ‘ਤੇ ਜ਼ੋਰ ਦਿੱਤਾ ਗਿਆ। ਪਾਰਦਰਸ਼ਤਾ, ਅੰਕੜਿਆਂ ਦੀ ਸਟੀਕਤਾ ਅਤੇ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਸੁਚੱਜੀ ਯੋਜਨਾਬੰਦੀ ਅਤੇ ਨਿਰਵਿਘਨ ਅੰਤਰ-ਵਿਭਾਗੀ ਤਾਲਮੇਲ ਨੂੰ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜਨਗਣਨਾ 2027 ਦੌਰਾਨ ਸਟੀਕਤਾ, ਡਿਜੀਟਲ ਪ੍ਰਕਿਰਿਆ ਅਤੇ ਪ੍ਰਸ਼ਾਸਕੀ ਅਨੁਸ਼ਾਸਨ ਸਬੰਧੀ ਨਵੇਂ ਮਾਪਦੰਡ ਸਥਾਪਤ ਕੀਤੇ ਜਾਣਗੇ। ਇਸ ਮੌਕੇ ਮੁੱਖ ਸਕੱਤਰ ਨੇ ਜਨਗਣਨਾ 2027 ਦਾ ਪੰਜਾਬੀ ਲੋਗੋ ਦਾ ਵੀ ਜਾਰੀ ਕੀਤਾ। ਉਨ੍ਹਾਂ ਨੇ ਜਨਗਣਨਾ ਦੇ ਉਦੇਸ਼ਾਂ ਲਈ ਅੱਪਡੇਟ ਕੀਤੇ ਮਾਲੀਆ ਨਕਸ਼ੇ (ਜ਼ਿਲ੍ਹੇ ਅਤੇ ਤਹਿਸੀਲਾਂ) ਅਤੇ ਸ਼ਹਿਰੀ ਸਥਾਨਕ ਇਕਾਈਆਂ ਦੇ ਨਕਸੇ ਵੀ ਜਾਰੀ ਕੀਤੇ। ਇਸ ਦੌਰਾਨ ਡਾਇਰੈਕਟਰ, ਸੈਂਸਜ਼ ਆਪਰੇਸ਼ਨਜ਼, ਪੰਜਾਬ ਡਾ. ਨਵਜੋਤ ਖੋਸਾ ਨੇ ਅਧਿਕਾਰੀਆਂ ਨੂੰ ਜਨਗਣਨਾ 2027 ਲਈ ਰੋਡਮੈਪ ਅਤੇ ਰਣਨੀਤਕ ਢਾਂਚੇ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਜਨਗਣਨਾ ਐਕਟ, 1948 ਅਤੇ ਜਨਗਣਨਾ ਨਿਯਮ, 1990 ਦੇ ਅਧੀਨ ਵਿਧਾਨਕ ਆਦੇਸ਼ ਬਾਰੇ ਵਿਸਥਾਰ ਵਿੱਚ ਦੱਸਿਆ ਅਤੇ ਇਕਸਾਰ ਕੌਮੀ ਮਾਪਦੰਡਾਂ, ਪਰਿਭਾਸ਼ਾਵਾਂ ਅਤੇ ਪ੍ਰਕਿਰਿਆਵਾਂ ਦੀ ਸਖ਼ਤੀ ਨਾਲ ਪਾਲਣਾ 'ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਹਿਲਾ ਪੜਾਅ ਦੂਜੇ ਪੜਾਅ ਲਈ ਨੀਂਹ ਵਜੋਂ ਕੰਮ ਕਰੇਗਾ ਅਤੇ ਘਰਾਂ ਦੇ ਸੂਚੀਕਰਨ ਸਬੰਧੀ ਕਾਰਜਾਂ ਦੌਰਾਨ ਕਾਇਮ ਰੱਖੀ ਗਈ ਗੁਣਵੱਤਾ ਅਤੇ ਸਟੀਕਤਾ ਇਸ ਜਨਗਣਨਾ ਅਭਿਆਸ ਦੀ ਸਮੁੱਚੀ ਸਫ਼ਲਤਾ ਨੂੰ ਨਿਰਧਾਰਤ ਕਰੇਗੀ। ਇਹ ਕਾਨਫਰੰਸ ਸਥਾਨਕ ਸਰਕਾਰ, ਪੰਜਾਬ ਦੇ ਸਕੱਤਰ  ਸ੍ਰੀ ਮਨਜੀਤ ਸਿੰਘ ਬਰਾੜ, ਜੋ ਕਿ ਇਸ ਜਨਗਣਨਾ ਅਭਿਆਸ ਲਈ ਰਾਜ ਨੋਡਲ ਅਫਸਰ ਵੀ ਹਨ, ਦੁਆਰਾ ਧੰਨਵਾਦ ਦੇ ਮਤੇ ਨਾਲ ਸਮਾਪਤ ਹੋਈ। ਨਿਰਧਾਰਤ ਸਮਾਂ-ਸੀਮਾਵਾਂ ਦੇ ਅੰਦਰ ਪਾਰਦਰਸ਼ੀ, ਸਮਾਵੇਸ਼ੀ, ਸਟੀਕ ਅਤੇ ਤਕਨਾਲੋਜੀ-ਅਧਾਰਤ ਜਨਗਣਨਾ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਸੂਬੇ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸਾਰੇ ਅਧਿਕਾਰੀਆਂ ਨੇ ਜਨਗਣਨਾ 2027 ਦੇ ਸਫ਼ਲ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੇਸ਼ੇਵਰ ਇਮਾਨਦਾਰੀ, ਕਾਨੂੰਨੀ ਪਾਲਣਾ ਅਤੇ ਪ੍ਰਸ਼ਾਸਕੀ ਕੁਸ਼ਲਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਸੰਕਲਪ ਲਿਆ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ