Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Business

ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਿਸਾਨਾਂ ਲਈ ਰਾਹ-ਦਸੇਰਾ ਬਣਿਆ

February 28, 2026 04:32 PM
ਜਗਤਾਰ ਸਿੰਘ ਮਾਹਲਾ

ਅੰਮ੍ਰਿਤਸਰ : ਮਿਹਨਤ ਅੱਗੇ ਲਕਸ਼ਮੀ ਅਤੇ ਪੱਖੇ ਅੱਗੇ ਪੌਣ ਦੀ ਕਹਾਵਤ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਵਿਰਕ ਦੇ ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਸੱਚ ਕਰ ਦਿਖਾਇਆ ਹੈ। ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਆਪਣੇ ਖੇਤਾਂ ਵਿੱਚ ਪਿਛਲੇ ਇੱਕ ਦਹਾਕੇ ਤੋਂ ਸਟਰਾਅ ਬੇਰੀ ਦੀ ਸਫਲ ਕਾਸ਼ਤ ਕਰਕੇ ਚੋਖੀ ਆਮਦਨ ਕਮਾ ਰਿਹਾ ਹੈ। ਸ਼ੇਰੇ ਪੰਜਾਬ ਸਿੰਘ ਨੇ ਇਸ ਫ਼ਸਲ ਦੀ ਕਾਸ਼ਤ ਕਰਕੇ ਜਿੱਥੇ ਫ਼ਸਲੀ ਵਿਭਿੰਨਤਾ ਲਿਆਂਦੀ ਹੈ ਓਥੇ ਨਾਲ ਹੀ ਪਾਣੀ ਦੀ ਬੱਚਤ ਕਰਨ ਵਿੱਚ ਵੀ ਆਪਣਾ ਯੋਗਦਾਨ ਪਾਇਆ ਹੈ।

ਅਗਾਂਹਵਧੂ ਕਿਸਾਨ ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਸਟਰਾਅ ਬੇਰੀ ਦੀ ਕਾਸ਼ਤ ਕਰ ਰਿਹਾ ਹੈ। ਸ. ਕਾਹਲੋਂ ਨੇ ਦੱਸਿਆ ਕਿ ਉਸਨੇ ਇਸ ਸਾਲ ਵੀ 6 ਕਨਾਲ਼ਾਂ 'ਚ ਸਟਰਾਅ ਬੇਰੀ ਦੀ ਕਾਸ਼ਤ ਕੀਤੀ ਹੈ। ਉਸਨੇ ਦੱਸਿਆ ਕਿ ਉਹ ਸਟਰਾਅ ਬੇਰੀ ਦੀ ਮਾਰਕੀਟਿੰਗ ਵੀ ਖ਼ੁਦ ਕਰਦਾ ਹੈ ਅਤੇ ਦੂਸਰੀਆਂ ਫ਼ਸਲਾਂ ਦੇ ਮੁਕਾਬਲੇ ਉਸਨੂੰ ਇਸ ਫ਼ਸਲ ਵਿੱਚੋਂ ਵੱਧ ਆਮਦਨ ਹੋ ਰਹੀ ਹੈ। ਉਸਨੇ ਕਿਹਾ ਕਿ ਉਸਦੇ ਗ੍ਰਾਹਕ ਉਸ ਨਾਲ ਸਿੱਧਾ ਰਾਬਤਾ ਕਰਕੇ ਆਰਡਰ ਲਿਖਾ ਦਿੰਦੇ ਹਨ ਅਤੇ ਉਹ ਬਿਲਕੁਲ ਤਾਜ਼ੀ ਸਟਰਾਅ ਬੇਰੀ ਉਨ੍ਹਾਂ ਦੇ ਘਰ ਪਹੁੰਚਾ ਦਿੰਦਾ ਹੈ। ਅਜਿਹਾ ਕਰਨ ਨਾਲ ਉਸ ਨੂੰ ਬਜ਼ਾਰ ਨਾਲੋਂ ਵੱਧ ਰੇਟ ਮਿਲ ਜਾਂਦਾ ਹੈ।

ਸਟਰਾਅ ਬੇਰੀ ਦੀ ਫ਼ਸਲ ਪੈਦਾ ਕਰਨਾ ਸਭ ਤੋਂ ਔਖਾ.....

ਕਿਸਾਨ ਸ਼ੇਰੇ ਪੰਜਾਬ ਕਾਹਲੋਂ ਨੇ ਦੱਸਿਆ ਕਿ ਸਟਰਾਅ ਬੇਰੀ ਫਲ ਬਹੁਤ ਗੁਣਕਾਰੀ ਹੈ। ਉਸ ਨੇ ਦੱਸਿਆ ਕਿ ਸਟਰਾਅ ਬੇਰੀ ਦੀ ਬਿਜਾਈ ਅਕਤੂਬਰ ਮਹੀਨੇ ਚ ਕੀਤੀ ਜਾਂਦੀ ਹੈ ਅਤੇ ਇਹ ਫ਼ਸਲ ਪੱਕ ਕੇ ਫਰਵਰੀ ਮਹੀਨੇ 'ਚ ਤਿਆਰ ਹੁੰਦੀ ਹੈ। ਉਸ ਨੇ ਦੱਸਿਆ ਕਿ 20 ਫਰਵਰੀ ਤੋਂ ਬਾਅਦ ਇਸ ਦਾ ਮੰਡੀਕਰਨ ਕਰਨਾ ਸ਼ੁਰੂ ਹੋ ਜਾਂਦਾ ਹੈ। ਸ. ਕਾਹਲੋਂ ਨੇ ਦੱਸਿਆ ਕਿ ਸਟਰਾਬੇਰੀ ਦੀ ਫ਼ਸਲ ਦੀ ਕਾਸ਼ਤ ਬਹੁਤ ਔਖੀ ਹੈ ਅਤੇ ਇਸ ਨੂੰ ਭਾਰੀ ਠੰਢ ਅਤੇ ਮੀਂਹ ਤੋਂ ਬਚਾਉਣਾ ਪੈਂਦਾ ਹੈ। ਸਾਫ਼ ਮੌਸਮ ਇਸ ਲਈ ਬਹੁਤ ਲਾਹੇਵੰਦ ਹੈ। ਉਸਨੇ ਦੱਸਿਆ ਕਿ ਇਸ ਦੀ ਪਨੀਰੀ ਹਿਮਾਚਲ ਦੇ ਊਨਾ ਅਤੇ ਮਹਾਂਬਲੇਸਵਰ ਤੋਂ ਮਿਲਦੀ ਹੈ।

ਪੰਛੀ ਬੁਲਬੁਲ ਪਹੁੰਚਾਉਂਦੀ ਹੈ ਨੁਕਸਾਨ...

ਸੇਰੇ ਪੰਜਾਬ ਨੇ ਦੱਸਿਆ ਕਿ ਪੰਛੀ ਬੁਲਬੁਲ ਇਸ ਨੂੰ ਨੁਕਸਾਨ ਪਹੁੰਚਾਉਂਦਾ ਹੈ। ਉਸ ਨੇ ਦੱਸਿਆ ਕਿ ਸਟਰਾਅ ਬੇਰੀ ਦਾ ਫਲ ਪੱਕ ਕੇ ਤਿਆਰ ਹੁੰਦਾ ਹੈ ਤਾਂ ਇਸ ਉੱਤੇ ਬੁਲਬੁਲ ਪੰਛੀ ਨੁਕਸਾਨ ਕਰਨਾ ਸ਼ੁਰੂ ਕਰ ਦਿੰਦਾ ਹੈ। ਉਸ ਨੇ ਦੱਸਿਆ ਕਿ ਬੁਲਬੁਲ ਪੰਛੀ ਤੋਂ ਬਚਾਉਣ ਲਈ ਆਡੀਓ ਟੇਪ ਦਾ ਫੀਤਾ ਤੇ ਲਿਸ਼ਕਾਰੇ ਵਾਲੇ ਫੀਤੇ ਦੀ ਆਲੇ-ਦੁਆਲੇ ਵਾੜ ਕਰਨੀ ਪੈਂਦੀ ਹੈ।

ਸੋਸ਼ਲ ਮੀਡੀਆ ਰਾਹੀਂ ਸ਼ੇਰੇ ਪੰਜਾਬ ਸਿੰਘ ਕਾਹਲੋਂ ਕਰਦਾ ਹੈ ਮੰਡੀਕਰਨ....

ਕਿਸਾਨ ਸ਼ੇਰੇ ਪੰਜਾਬ ਨੇ ਦੱਸਿਆ ਕਿ ਉਹ ਸਟਰਾਅ ਬੇਰੀ ਦਾ ਮੰਡੀਕਰਨ ਸੋਸ਼ਲ ਮੀਡੀਆ ਦੇ ਜਰੀਏ ਕਰਦਾ ਹੈ। ਉਸ ਨੇ ਦੱਸਿਆ ਕਿ ਜਦ ਉਹ ਫ਼ਸਲ ਨੂੰ ਪਹਿਲਾਂ ਮੰਡੀ ਵੇਚਦਾ ਸੀ ਤਾਂ ਉਸਨੂੰ ਭਾਅ ਕੁਝ ਘੱਟ ਮਿਲਦਾ ਸੀ ਅਤੇ ਫਿਰ ਉਸਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਫ਼ਸਲ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਦੇਖਦੇ ਹੀ ਦੇਖਦੇ ਉਸਦੇ ਗਾਹਕ ਸਿੱਧੇ ਰੂਪ ਵਿੱਚ ਜੁੜਨੇ ਸ਼ੁਰੂ ਹੋ ਗਏ ਅਤੇ ਉਸ ਨੇ ਘਰੋ-ਘਰੀ ਸਿੱਧੀ ਸਪਲਾਈ ਸ਼ੁਰੂ ਕਰ ਦਿੱਤੀ ਅਤੇ ਉਸ ਦਾ ਮੁਨਾਫ਼ਾ ਦੁੱਗਣਾ ਹੋ ਗਿਆ। ਹੁਣ ਕਿਸਾਨ ਸ਼ੇਰੇ ਪੰਜਾਬ ਨੂੰ ਉਸਦੇ ਗਾਹਕ ਸਿੱਧਾ ਆਰਡਰ ਦਿੰਦੇ ਹਨ ਅਤੇ ਉਹ ਸਟਰਾਅ ਬੇਰੀ ਦੀ ਹੋਮ ਡਲਿਵਰੀ ਕਰ ਦਿੰਦਾ ਹੈ। ਸਟਰਾਅ ਬੇਰੀ ਦੇ ਆਰਡਰ ਦੇਣ ਲਈ ਸ਼ੇਰੇ ਪੰਜਾਬ ਸਿੰਘ ਕਾਹਲੋਂ ਦੇ ਮੋਬਾਈਲ ਨੰਬਰ 98882-98722 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

ਕੀੜੀ ਅਤੇ ਫੰਗਿਸ ਤੋਂ ਬਚਾਉਣ ਲਈ ਖੱਟੀ ਲੱਸੀ ਤੇ ਨਿੰਮ ਦੀ ਕਰਦਾ ਹੈ ਸਪਰੇਅ....

ਕਿਸਾਨ ਸ਼ੇਰੇ ਪੰਜਾਬ ਨੇ ਕਿਹਾ ਕਿ ਉਹ ਸਟਰਾਅ ਬੇਰੀ ਦੀ ਫ਼ਸਲ ਆਰਗੈਨਿਕ ਤਰੀਕੇ ਨਾਲ ਪੈਦਾ ਕਰਦਾ ਹੈ ਅਤੇ ਫਲ ਨੂੰ ਕੀੜੀ ਅਤੇ ਫੰਗੀਸ ਤੋਂ ਬਚਾਉਣ ਲਈ ਖੱਟੀ ਲੱਸੀ ਅਤੇ ਨਿੰਮ ਦਾ ਛਿੜਕਾਅ ਕਰਦਾ ਹੈ, ਇਸ ਤੋ ਇਲਾਵਾ ਉਹ ਦੇਸੀ ਖਾਦ ਦੀ ਵਰਤੋਂ ਕਰਦਾ ਹੈ।

ਸ਼ੇਰੇ ਪੰਜਾਬ ਸਿੰਘ ਕਾਹਲੋਂ ਨੇ ਦੂਸਰੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਹੋਰ ਫ਼ਸਲਾਂ ਦੀ ਬਿਜਾਈ ਕਰਨ। ਉਨ੍ਹਾਂ ਕਿਹਾ ਕਿ ਖੇਤੀ ਮਾਹਿਰਾਂ ਦੀ ਸਲਾਹ ਅਤੇ ਸਹੀ ਜਾਣਕਾਰੀ ਅਤੇ ਆਪਣੀ ਮਿਹਨਤ ਨਾਲ ਕਿਸਾਨ ਆਪਣੇ ਖੇਤਾਂ ਵਿੱਚ ਸਫਲਤਾ ਦੀ ਨਵੀਂ ਇਬਾਰਤ ਲਿਖ ਸਕਦੇ ਹਨ।

Have something to say? Post your comment

More in Business

ਭਾਰਤੀ ਬਾਜ਼ਾਰ ’ਚ ਸੋਨੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ

ਏਆਈ+ ਸਮਾਰਟਫੋਨਜ਼ ਨੇ ਪ੍ਰੋਜੈਕਟ ਓਪਨ ਰਿਵਿਊ 2.0 ਵਿੱਚ ਨਵਾਂ ਨੋਵਾ 2 ਪਾਵਰ ਪੇਸ਼ ਕੀਤਾ

ਆਤਮਾ ਸਕੀਮ ਤਹਿਤ 10 ਮੱਛੀ ਪਾਲਕਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 09 ਅਪ੍ਰੈਲ ਨੂੰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਚੁੱਕਿਆ ਸੈਕਟਰ-69 ਅਤੇ ਪਿੰਡ ਸਨੇਟਾ ਦੀਆਂ ਡਿਸਪੈਂਸਰੀਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕਰਨ ਦਾ ਮੁੱਦਾ

ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਗਾਜ਼ 

ਡੇਅਰੀ ਸਵੈ ਰੁਜਗਾਰ ਸਿਖਲਾਈ ਕੋਰਸ ਮਿਤੀ 10 ਮਾਰਚ ਤੋਂ ਸ਼ੁਰੂ

ਬਾਗਬਾਨੀ ਵਿਭਾਗ ਵੱਲੋਂ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਸੈਮੀਨਾਰ 27 ਅਤੇ 28 ਫਰਵਰੀ ਨੂੰ