Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

February 28, 2026 08:24 PM
ਜਗਤਾਰ ਸਿੰਘ ਮਾਹਲਾ

ਦਿੱਲੀ/ਅੰਮ੍ਰਿਤਸਰ  : ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਫਰਜ਼ੀ ਸ਼ਰਾਬ ਘੁਟਾਲੇ ਦਾ ਮੁਕਦਮਾ ਦਰਜ ਕੀਤਾ ਸੀ।ਬੀਤੀ ਦਿਨੀਂ ਦਿੱਲੀ ਦੀ ਮਾਣਯੋਗ ਰਾਊਜ ਐਵਨਿਊ ਕੋਰਟ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸ਼ੋਦੀਆ ਨੂੰ ਸੀ.ਬੀ.ਆਈ ਦੇ ਦੋਸ਼ ਪੱਤਰਾਂ ਨੂੰ ਰੱਦ ਕਰਦੇ ਹੋਏ ਦੋਸ਼ਮੁਕਤ ਕੀਤਾ। ਇਸ ਫੈਸਲੇ ਤੋਂ ਬਾਅਦ ਪੂਰੇ ਭਾਰਤ ਵਿੱਚ ਜਸ਼ਨ ਦਾ ਮਾਹੌਲ ਬਣਿਆ ਹੋਇਆ ਹੈ।ਇਹਨਾਂ ਗੱਲਾਂ ਦਾ ਪ੍ਰਗਟਾਵਾ ਯੁੱਧ ਨਸ਼ਿਆਂ ਵਿਰੁੱਧ ਮਾਝਾ ਯੋਨ ਦੇ ਕੋਆਰਡੀਨੇਟਰ ਅਤੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਅੱਜ ਦਿੱਲੀ ਵਿਖੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ ਗਿਆ।ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਝੂਠੇ ਮੁਕੱਦਮੇ ਦਰਜ ਕਰਕੇ ਉਹਨਾਂ ਨੂੰ ਡਰਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਆਮ ਆਦਮੀ ਪਾਰਟੀ ਦਾ ਕੋਈ ਵਲੰਟੀਅਰ ਜਾਂ ਲੀਡਰ ਇਸ ਤਾਨਾਸ਼ਾਹੀ ਕੇਂਦਰ ਦੀ ਭਾਜਪਾ ਸਰਕਾਰ ਤੋਂ ਡਰਨ ਵਾਲਾ ਨਹੀਂ ਅਤੇ ਭਾਜਪਾ ਸਰਕਾਰ ਨੂੰ ਆਮ ਆਦਮੀ ਪਾਰਟੀ ਦੀ ਪੂਰੇ ਭਾਰਤ ਵਿੱਚ ਕਾਮਯਾਬੀ ਬਰਦਾਸ਼ਤ ਨਹੀਂ ਹੋ ਰਹੀ। ਜਿਸ ਕਰਕੇ ਭਾਜਪਾ ਦੀ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੇ ਇਮਾਨਦਾਰ ਲੀਡਰਾਂ ਤੇ ਝੂਠੇ ਮੁਕਦਮੇ ਦਰਜ ਕਰਨ ਵਿੱਚ ਲੱਗੀ ਹੋਈ ਹੈ ਅਤੇ ਅਦਾਲਤਾਂ 'ਚ ਕੇਸ ਜਾਣ ਤੋਂ ਬਾਅਦ ਕੋਈ ਵੀ ਸਬੂਤ ਪੇਸ਼ ਨਹੀਂ ਕਰ ਸਕੇ। ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਇਸ ਫੈਸਲੇ ਨਾਲ ਲੋਕਤੰਤਰ ਦੀ ਵੱਡੀ ਜਿੱਤ ਹੋਈ ਹੈ ਜਿਸ ਕਰਕੇ ਪੂਰੇ ਭਾਰਤ ਅਤੇ ਪੰਜਾਬ ਵਿੱਚ ਲੋਕ ਲੱਡੂ ਵੰਡ ਕੇ ਖੁਸ਼ੀਆਂ ਮਨਾ ਰਹੇ ਹਨ। ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਇਮਾਨਦਾਰੀ ਦੀ ਅੱਜ ਪਰਖ ਹੋਈ ਹੈ ਅਤੇ ਉਹ ਪਹਿਲਾਂ ਨਾਲੋਂ ਵੀ ਹੋਰ ਮਜ਼ਬੂਤ ਹੋ ਕੇ ਉਭਰਨਗੇ। ਇਸ ਸਮੇਂ ਸੋਨੀਆ ਮਾਨ ਨੇ ਕਿਹਾ ਕਿ ਅਮਿਤ ਸ਼ਾਹ ਅਤੇ ਨਰਿੰਦਰ ਮੋਦੀ ਨੇ ਝੂਠੀ ਰਾਜਨੀਤੀ ਦੀ ਸਾਜਿਸ਼ ਰਚ ਕੇ ਲੋਕਾਂ ਦਾ ਭਾਜਪਾ ਤੋਂ ਭਰੋਸਾ ਤੋੜ ਦਿੱਤਾ ਹੈ।ਸੋਨੀਆ ਮਾਨ ਨੇ ਕਿਹਾ ਕਿ ਇਸ ਫੈਸਲੇ ਤੋਂ ਬਾਅਦ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣੇਗੀ।ਇਸ ਮੌਕੇ ਸੋਨੀਆ ਮਾਨ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ ਦੀਆਂ ਵਧਾਈਆਂ ਦਿੱਤੀਆਂ।ਇਸ ਸਮੇਂ ਸੀਨੀਅਰ 'ਆਪ' ਆਗੂ ਰੇਸ਼ਮ ਸਿੰਘ ਵੜੈਚ,ਸਰਪੰਚ ਤੇਜਬੀਰ ਸਿੰਘ ਮਾਨ,ਸਰਪੰਚ ਨਿਸ਼ਾਨ ਸਿੰਘ ਕੋਟਲਾ ਡੂਮ, ਸਰਪੰਚ ਸਵਿੰਦਰ ਸਿੰਘ ਦੁੱਲਾ ਆਦਿ ਹਾਜ਼ਰ ਸਨ

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ