Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ-ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ

March 01, 2026 11:10 AM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਕੀਮਤੀ ਧਰੋਹਰ ਮੰਨਦਿਆਂ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਮਰਿਆਦਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ, ਸੰਵੇਦਨਸ਼ੀਲ ਅਤੇ ਮਨੁੱਖੀ ਕੇਂਦਰਤ ਕਦਮ ਚੁੱਕ ਰਹੀ ਹੈ। ਇਸੇ ਦਿਸ਼ਾ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਰਾਜ ਪੱਧਰੀ ਮੁਹਿੰਮ ਤਹਿਤ ਲਗਾਏ ਗਏ ਸਿਹਤ ਚੈਕਅੱਪ ਕੈਂਪਾਂ ਰਾਹੀਂ 22 ਹਜ਼ਾਰ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਰਜਿਸਟਰ ਕਰਕੇ ਵੱਖ-ਵੱਖ ਸਰਕਾਰੀ ਭਲਾਈ ਸਹੂਲਤਾਂ ਨਾਲ ਜੋੜਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਐਕਸ਼ਨ ਪਲਾਨ ਅਧੀਨ ਵਿੱਤੀ ਸਾਲ 2025–26 ਦੌਰਾਨ ਬਜ਼ੁਰਗਾਂ ਦੀ ਸੰਪੂਰਨ ਦੇਖਭਾਲ ਲਈ ₹7.86 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸਦਾ ਮੁੱਖ ਉਦੇਸ਼ ਸਿਹਤ ਸੇਵਾਵਾਂ ਨੂੰ ਬਜ਼ੁਰਗਾਂ ਦੀ ਪਹੁੰਚ ਤੱਕ ਲੈ ਜਾਣਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਕੈਂਪਾਂ ਦੌਰਾਨ 6622 ਬਜ਼ੁਰਗਾਂ ਦਾ ਜਨਰਲ ਹੈਲਥ ਚੈਕਅੱਪ, 2544 ਦਾ ਆਰਥੋਪੈਡਿਕ ਮੁਆਇਨਾ ਅਤੇ 4719 ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ, 2267 ਬਜ਼ੁਰਗਾਂ ਨੇ ਯੋਗਾ ਸੈਸ਼ਨਾਂ, 1676 ਨੇ ਹੋਮਿਓਪੈਥਿਕ ਅਤੇ 2054 ਨੇ ਆਯੁਰਵੇਦਿਕ ਇਲਾਜ ਸਮੇਤ ਸਹਾਇਕ ਉਪਕਰਣਾਂ ਦਾ ਲਾਭ ਲਿਆ, ਜਿਸ ਨਾਲ ਉਨ੍ਹਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਮਜ਼ਬੂਤੀ ਮਿਲੀ। ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਅਲੀਮਕੋ ਸਕੀਮ ਤਹਿਤ 421 ਬਜ਼ੁਰਗ ਨਾਗਰਿਕ ਰਜਿਸਟਰਡ ਹੋਏ, ਜਿਨ੍ਹਾਂ ਵਿੱਚੋਂ 89 ਨੂੰ ਵੀਲ੍ਹਚੇਅਰ, ਐਨਕਾਂ ਅਤੇ ਸੁਣਨ ਯੰਤਰ ਮੁਹੱਈਆ ਕਰਵਾਏ ਗਏ। ਇਸਦੇ ਨਾਲ 566 ਬਜ਼ੁਰਗਾਂ ਦੇ ਬੁਢਾਪਾ ਪੈਨਸ਼ਨ ਫਾਰਮ ਤਿਆਰ ਕੀਤੇ ਗਏ ਅਤੇ 455 ਨੂੰ ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ ਸਫਲਤਾਪੂਰਵਕ ਲਗਾਏ ਜਾ ਚੁੱਕੇ ਹਨ, ਜਦਕਿ ਫਰੀਦਕੋਟ ਅਤੇ ਸੰਗਰੂਰ ਵਿੱਚ ਜਲਦ ਹੀ ਇਹ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਮੋਤੀਆਬਿੰਦ ਸਰਜਰੀ ਲਈ ਅੱਗੇ ਇਲਾਜ ਵਾਸਤੇ ਭੇਜੇ ਗਏ ਬਜ਼ੁਰਗ ਨਾਗਰਿਕਾਂ ਸਮੇਤ ਮੁਫ਼ਤ ਸਹਾਇਕ ਉਪਕਰਣ, ਪੈਨਸ਼ਨ ਸਹੂਲਤ, ਸੀਨੀਅਰ ਸਿਟੀਜ਼ਨ ਕਾਰਡ, ਯੋਗਾ ਕੈਂਪ ਅਤੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਇਕ ਹੀ ਛੱਤ ਹੇਠ ਪ੍ਰਦਾਨ ਕੀਤੇ ਗਏ। ਇਸ ਤਹਿਤ 5110 ਬਜ਼ੁਰਗ ਨਾਗਰਿਕਾਂ ਨੂੰ ਮੈਂਟੇਨੈਂਸ ਐਂਡ ਵੈਲਫੇਅਰ ਆਫ਼ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨ ਐਕਟ–2007 ਬਾਰੇ ਜਾਗਰੂਕ ਕੀਤਾ ਗਿਆ। ਨਾਲ ਹੀ ਬਜ਼ੁਰਗਾਂ ਨੂੰ ਸਮਾਜਿਕ ਤੌਰ ‘ਤੇ ਸਰਗਰਮ ਜੀਵਨ ਨਾਲ ਜੋੜਨ ਲਈ ਉਤਪਾਦਕ ਅਤੇ ਇੰਟਰ-ਜਨਰੇਸ਼ਨਲ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ 459 ਬਜ਼ੁਰਗਾਂ ਨੇ ਐਕਟਿਵ ਏਜਿੰਗ ਕੈਂਪਾਂ ਅਤੇ 2192 ਨੇ ਗਿੱਧਾ, ਭੰਗੜਾ, ਕਵਿਤਾ ਅਤੇ ਨਾਟਕ ਵਰਗੀਆਂ ਸਾਂਝੀ ਪੀੜ੍ਹੀ ਗਤੀਵਿਧੀਆਂ ਵਿੱਚ ਭਾਗ ਲਿਆ। ਇਸ ਤੋਂ ਇਲਾਵਾ, 3005 ਬਜ਼ੁਰਗਾਂ ਨੇ ਯੋਗਾ ਕੈਂਪਾਂ ਰਾਹੀਂ ਸਿਹਤਮੰਦ ਜੀਵਨ ਵੱਲ ਮਜ਼ਬੂਤ ਕਦਮ ਵਧਾਇਆ। ਇਸ ਤੋਂ ਇਲਾਵਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਵੱਲੋਂ ਹੈਲਪ ਲਾਈਨ ਨੰਬਰ 14567 ਸ਼ੁਰੂ ਕੀਤੀ ਗਈ ਹੈ। ਇਸ ਹੈਲਪ ਲਾਈਨ ‘ਤੇ ਫੋਨ ਕਰਕੇ ਕੋਈ ਵੀ ਬਜ਼ੁਰਗ ਨਾਗਰਿਕ ਤੁਰੰਤ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਮਾਨ ਸਰਕਾਰ ਦੀ ਨੈਤਿਕ ਤੇ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਪਰਿਵਾਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਬਜ਼ੁਰਗ ਨਾਗਰਿਕਾਂ ਨੂੰ ਇਨ੍ਹਾਂ ਸਰਕਾਰੀ ਸਹੂਲਤਾਂ ਨਾਲ ਜੋੜਨ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਵੇ।

Have something to say? Post your comment

 

More in Chandigarh

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ