Sunday, March 01, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

March 01, 2026 11:23 AM
SehajTimes
ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਵੀਨਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਇੱਕ ਵਿਕਸਤ ਰਾਸ਼ਟਰ ਦਾ ਰਾਹ ਉਸਦੀਆਂ ਵਿਗਿਆਨਕ ਖੋਜਾਂ ਨਿਰਧਾਰਤ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਵਿਕਾਸ ਕਹਾਣੀ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਲਈ ਜਿਗਿਆਸਾ ਦੀ ਭਾਵਨਾ (ਉਤਸੁਕਤਾ ਵਧਾਉਣ) ਨੂੰ ਅਪਣਾਉਣ ਦਾ ਸੱਦਾ ਦਿੱਤਾ। ਰਾਸ਼ਟਰੀ ਵਿਗਿਆਨ ਦਿਵਸ ਮੌਕੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਸਾਲਾਨਾ ਸਾਇੰਸ ਫੈਸਟ "ਤੱਤਵਾ" ਦਾ ਉਦਘਾਟਨ ਕਰਦਿਆਂ, ਸਿੱਖਿਆ ਮੰਤਰੀ ਸ. ਬੈਂਸ ਨੇ ਵਿਦਿਆਰਥੀਆਂ ਨੂੰ ਵਿਗਿਆਨ ਨੂੰ ਸਿਰਫ਼ ਇੱਕ ਵਿਸ਼ੇ ਵਜੋਂ ਨਹੀਂ, ਸਗੋਂ ਰਾਸ਼ਟਰ ਦੇ ਵਿਕਾਸ ਲਈ ਇੱਕ ਅਹਿਮ ਸਾਧਨ ਵਜੋਂ ਦੇਖਣ ਦੀ ਅਪੀਲ ਕੀਤੀ। ਸਿੱਖਿਆ ਮੰਤਰੀ ਸ. ਬੈਂਸ ਨੇ ਸੰਸਥਾ ਦੇ ਨੌਜਵਾਨ ਵਿਦਿਆਰਥੀਆਂ ਅਤੇ ਇੱਥੇ ਮੌਜੂਦ ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, "ਪਹੀਏ ਦੀ ਖੋਜ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਖੋਜ ਤੱਕ, ਮਨੁੱਖੀ ਪ੍ਰਗਤੀ ਦੀ ਹਰ ਪੁਲਾਂਘ ਵਿਗਿਆਨ 'ਤੇ ਨਿਰਭਰ ਰਹੀ ਹੈ।
 
 
ਸਾਡੇ ਦੇਸ਼ ਦੀ ਤਰੱਕੀ ਵਿਗਿਆਨ ਦੀ ਭਾਸ਼ਾ ਵਿੱਚ ਲਿਖੀ ਗਈ ਹੈ।" ਇਤਿਹਾਸਕ ਸਫਲਤਾਵਾਂ ਤੋਂ ਲੈ ਕੇ ਮੌਜੂਦਾ ਟੀਚਿਆਂ 'ਤੇ ਚਾਨਣਾ ਪਾਉਂਦਿਆਂ, ਸਿੱਖਿਆ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹਾਈ-ਸਪੀਡ ਰੇਲ, ਏਰੋਸਪੇਸ, ਮੈਡੀਕਲ ਸਾਇੰਸ ਅਤੇ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਭਾਰਤ ਦੀ ਤਰੱਕੀ ਵਿਗਿਆਨਕ ਸੋਚ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉੱਘੇ ਭਾਰਤੀ ਸਾਇੰਸਦਾਨਾਂ ਡਾ. ਸੀ. ਵੀ. ਰਮਨ, ਜਿਨ੍ਹਾਂ ਦੀ ਰਮਨ ਈਫੈਕਟ ਦੀ ਖੋਜ ਦਾ ਅਸੀਂ ਅੱਜ ਕੌਮੀ ਸਾਇੰਸ ਦਿਵਸ ਵਜੋਂ ਜਸ਼ਨ ਮਨਾਉਂਦੇ ਹਾਂ; ਫਾਈਬਰ ਆਪਟਿਕਸ ਦੇ ਪਿਤਾਮਾ ਡਾ. ਨਰਿੰਦਰ ਸਿੰਘ ਕਪਾਨੀ; ਪ੍ਰਮਾਣੂ ਭੌਤਿਕ ਵਿਗਿਆਨੀ ਡਾ. ਪਿਆਰਾ ਸਿੰਘ ਗਿੱਲ ਅਤੇ ਨੋਬਲ ਪੁਰਸਕਾਰ ਜੇਤੂ ਡਾ. ਹਰ ਗੋਬਿੰਦ ਖੁਰਾਨਾ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਇਸ ਗੱਲ 'ਤੇ ਮਾਣ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਦਾ ਮਿਆਰੀ ਬੁਨਿਆਦੀ ਢਾਂਚੇ ਅਤੇ ਪ੍ਰਤੀਯੋਗੀ ਕੋਚਿੰਗ 'ਤੇ ਧਿਆਨ ਕੇਂਦਰਿਤ ਕਰਨ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਸਦਕਾ ਇਸ ਸਾਲ ਹੀ 300 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇ ਈ ਈ ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ। ਸਿੱਖਿਆ ਮੰਤਰੀ ਨੇ ਆਈਸਰ ਮੋਹਾਲੀ ਦੇ ਡਾਇਰੈਕਟਰ ਡਾ. ਅਨਿਲ ਕੁਮਾਰ ਤ੍ਰਿਪਾਠੀ ਨੂੰ ਸਾਇੰਸ ਈਕੋਸਿਸਟਮ ਨੂੰ ਮਜ਼ਬੂਤ ਕਰਨ ਦੇ ਹਿੱਸੇ ਵਜੋਂ,  ਪੰਜਾਬ ਸਰਕਾਰ ਵੱਲੋਂ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਜ਼ਮੀਨੀ ਪੱਧਰ 'ਤੇ ਵਿਗਿਆਨਕ ਸੋਚ ਪੈਦਾ ਕਰਨ ਲਈ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਅਤੇ ਪ੍ਰਮੁੱਖ ਖੋਜ ਸੰਸਥਾਵਾਂ ਦਰਮਿਆਨ ਆਪਸੀ ਸਹਿਯੋਗ ਦੀ ਇੱਛਾ ਪ੍ਰਗਟ ਕੀਤੀ। ਉਨ੍ਹਾਂ ਕਿਹਾ, "ਆਈਸਰ ਵਰਗੀਆਂ ਸੰਸਥਾਵਾਂ ਨਵੀਨਤਾ ਦੇ ਮੁੱਖ ਸਰੋਤ ਹਨ। ਅਸੀਂ ਚਾਹੁੰਦੇ ਹਾਂ ਕਿ ਸਾਡੇ ਵਿਦਿਆਰਥੀਆਂ ਦੀ ਇਹਨਾਂ ਸਰੋਤਾਂ ਤੱਕ ਸਿੱਧੀ ਪਹੁੰਚ ਹੋਵੇ ਅਤੇ ਉਹ ਇਹਨਾਂ ਦੀਆਂ ਲੈਬਾਂ ਵਿੱਚ ਕੰਮ ਕਰਨ, ਫੈਕਲਟੀ ਤੋਂ ਸਿੱਖਣ ਅਤੇ ਇੱਕ ਵਿਦਿਆਰਥੀ ਵਜੋਂ ਇਸ ਦੇ ਗਲਿਆਰਿਆਂ ਵਿੱਚ ਘੁੰਮਣ ਦਾ ਸੁਪਨਾ ਦੇਖਣ।" ਇਸ ਪ੍ਰੋਗਰਾਮ ਦੌਰਾਨ, ਮੰਤਰੀ ਨੇ ਸਾਇੰਸ ਮੈਗਜ਼ੀਨ 'ਮੇਰਾਕੀ' ਜਾਰੀ ਕੀਤਾ ਅਤੇ ਆਈਸਰ ਮੋਹਾਲੀ ਦੇ ਸਾਬਕਾ ਵਿਦਿਆਰਥੀਆਂ (ਐਲੂਮਨੀ) ਦੀ ਵੈੱਬਸਾਈਟ ਵੀ ਜਾਰੀ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਦਿਆਰਥੀ ਵੱਲੋਂ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਵੀ ਕੀਤਾ ਅਤੇ ਨੌਜਵਾਨ ਖੋਜਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਗਿਆਨਕ ਮਾਡਲਾਂ ਅਤੇ ਸਿੱਖਣ ਦੀ ਸੋਚ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ, ਡਾ. ਅਨਿਲ ਕੁਮਾਰ ਤ੍ਰਿਪਾਠੀ ਨੇ ਸਿੱਖਿਆ ਮੰਤਰੀ ਸ. ਬੈਂਸ ਦਾ ਸਵਾਗਤ ਕੀਤਾ ਅਤੇ ਨੋਬਲ ਜੇਤੂ ਖੋਜ ਰਮਨ ਈਫੈਕਟ ਨੂੰ ਸਮਰਪਿਤ ਰਾਸ਼ਟਰੀ ਵਿਗਿਆਨ ਦਿਵਸ ਦੀ ਮਹੱਤਤਾ 'ਤੇ ਚਾਨਣਾ ਪਾਇਆ, ਜਿਸ ਰਾਹੀਂ ਭਾਰਤੀ ਵਿਗਿਆਨ ਨੇ ਵਿਸ਼ਵ ਪੱਧਰ 'ਤੇ ਆਪਣੀ ਪਛਾਣ ਬਣਾਈ।

Have something to say? Post your comment

 

More in Chandigarh

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ

ਗੈਂਗਸਟਰਾਂ ’ਤੇ ਵਾਰ ਦਾ 39ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ ; 224 ਕਾਬੂ

ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ-ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ

ਅਰਵਿੰਦ ਕੇਜਰੀਵਾਲ ਸਹੀ ਸਾਬਤ ਹੋਏ ਸੰਵਿਧਾਨਕ ਲੋਕਤੰਤਰ ਵਿੱਚ ਜ਼ੋਰ-ਜ਼ਬਰਦਸਤੀ ਉੱਤੇ ਸੱਚ ਦੀ ਜਿੱਤ ਹੁੰਦੀ ਹੈ: ਕੁਲਤਾਰ ਸਿੰਘ ਸੰਧਵਾਂ 

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ

"ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ"

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਪੀ.ਐਸ.ਆਈ.ਈ.ਸੀ. ਉਦਯੋਗਿਕ ਪਲਾਟਾਂ ਦੀ ਮੰਗ ਲਗਾਤਾਰ ਵਧ ਰਹੀ