Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

March 01, 2026 11:27 AM
SehajTimes

ਗ੍ਰਿਫ਼ਤਾਰ ਮੁਲਜ਼ਮ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਸ਼ਹਿਰੀ ਨੌਜਵਾਨਾਂ ਨੂੰ ਵਿਦੇਸ਼ੀ ਮੂਲ ਦੇ ਪਾਰਟੀ ਡਰੱਗਜ਼ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ

ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਵਿਸ਼ਵ ਪੱਧਰ 'ਤੇ ਵਧੇਰੇ ਮਾਰੂ ਅਤੇ ਖ਼ਤਰਨਾਕ ਮੰਨਿਆ ਜਾਂਦਾ: ਆਈਜੀ ਅਸ਼ਵਨੀ ਗੋਟਿਆਲ



ਚੰਡੀਗੜ੍ਹ : ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਸੰਗਠਿਤ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਸਰਗਰਮ ਇੱਕ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼ ਇਸਦੇ ਛੇ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਵਿਸ਼ੇਸ਼ ਕਰਕੇ ਸ਼ਹਿਰਾਂ ‘ਚ ਰਹਿੰਦੇ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਵਿਦੇਸ਼ੀ ਮੂਲ ਦੇ ਪਾਰਟੀ ਡਰੱਗਜ਼ ਦੀ ਸਪਲਾਈ ਕਰਦੇ ਸਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਸ਼ਵ, ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰਵੀ ਕੁਮਾਰ, ਬਲਜਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਦੇਸ਼ ਵਿੱਚ ਐਮ.ਡੀ.ਐਮ.ਏ. ਟੈਬਲੇਟ ਦੀ ਸਭ ਤੋਂ ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ। ਜੋ ਮੁੱਖ ਤੌਰ 'ਤੇ ਟ੍ਰਾਈਸਿਟੀ ਖੇਤਰ ਦੇ ਨੌਜਵਾਨਾਂ ਨੂੰ ਇਹ ਨਸ਼ੀਲੇ ਪਦਾਰਥ ਵੇਚਦਾ ਹੈ। ਪ੍ਰਾਪਤ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਯੋਜਨਾ ਬਣਾ ਕੇ ਉਕਤ ਜਗ੍ਹਾ ‘ਤੇ ਛਾਪਾ ਮਾਰਿਆ, ਜਿਸ ਦੌਰਾਨ ਸ਼ੱਕੀ ਰਿਸ਼ਵ ਨੂੰ 1215 ਐਮਡੀਐਮਏ ਟੈਬਲੇਟ, 155 ਗ੍ਰਾਮ ਕੋਕੇਨ, 82 ਗ੍ਰਾਮ ਆਈਸੀਈ, 10 ਵੇਰੀਐਂਟ ਵਿੱਚ 973 ਗ੍ਰਾਮ ਟੀਐਚਸੀ, 16 ਗ੍ਰਾਮ ਮੈਜਿਕ ਮਸ਼ਰੂਮ, 400 ਗ੍ਰਾਮ ਅਫੀਮ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਏਆਈਜੀ ਨੇ ਕਿਹਾ ਕਿ ਹੋਰ ਜਾਂਚ ਦੌਰਾਨ ਲੁਧਿਆਣਾ ਵਿੱਚ ਇੱਕ ਵਿਸ਼ਾਲ ਡਿਸਟ੍ਰੀਬਿਊਸ਼ਨ ਮਾਡਿਊਲ ਦਾ ਪਤਾ ਲੱਗਿਆ, ਜੋ ਟ੍ਰਾਈਸਿਟੀ ਖੇਤਰ ਲਈ ਇੱਕ ਮੁੱਖ ਸਪਲਾਈ ਅਤੇ ਰੀ-ਡਿਸਟ੍ਰੀਬਿਊਸ਼ਟ ਹੱਬ ਵਜੋਂ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਕੀਤੀਆਂ ਗਈਆਂ ਛਾਪੇਮਾਰੀਆਂ ਵਿੱਚ ਮੁੱਖ ਕਾਰਕੁਨਾਂ - ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰਵੀ ਕੁਮਾਰ, ਬਲਜਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਨੂੰ 108 ਗ੍ਰਾਮ ਕੋਕੇਨ, 278 ਗ੍ਰਾਮ ਟੀਐਚਸੀ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਏਆਈਜੀ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਇਸ ਛਾਪਿਆਂ ਦੌਰਾਨ ਜ਼ਬਤ ਕੀਤੇ ਗਏ ਕਈ ਨਸ਼ੀਲੇ ਪਦਾਰਥ ਵਿਸ਼ਵ ਪੱਧਰ 'ਤੇ ਕਾਫ਼ੀ ਮਾਰੂ ਅਤੇ ਖਤਰਨਾਕ ਮੰਨੇ ਜਾਂਦੇ ਹਨ ਅਤੇ ਇਨ੍ਹਾਂ ਦੇ ਗੰਭੀਰ ਮਨੋਵਿਗਿਆਨਕ ਅਤੇ ਸਰੀਰਕ ਪ੍ਰਭਾਵਾਂ ਕਰਕੇ ਮੂਲ ਦੇਸ਼ਾਂ ਵਿੱਚ ਇਨ੍ਹਾਂ ਪਦਾਰਥਾਂ ਦੇ ਸੇਵਨ ਖ਼ਿਲਾਫ਼ ਵੱਖ-ਵੱਖ ਜਨਤਕ ਸਿਹਤ ਐਡਵਾਈਜ਼ਰੀਆਂ ਅਤੇ ਇਨਫੋਰਸਮੈਂਟ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧ ਵਿੱਚ ਐਸਏਐਸ ਨਗਰ ਦੇ ਪੁਲਿਸ ਥਾਣਾ ਏਐਨਟੀਐਫ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18, 20, 21, 22, 22 (ਸੀ), 27 ਅਤੇ 29 ਤਹਿਤ ਐਫਆਈਆਰ ਨੰਬਰ 4  ਮਿਤੀ 27.02.2026 ਦਰਜ ਕੀਤੀ ਗਈ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ