Sunday, March 01, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

March 01, 2026 11:36 AM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ-ਅਧਾਰਤ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਪੂਰੀ ਤਰ੍ਹਾਂ ਅਸੈਂਬਲਡ ਆਰਡੀਐਕਸ ਨਾਲ ਭਰਿਆ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਇੱਕ ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਕੁਮਾਰ ਉਰਫ਼ ਕਾਕਾ ਵਾਸੀ ਪਿੰਡ ਕਲਾਮ ਐਸਬੀਐਸ ਨਗਰ, ਮੌਜੂਦਾ ਪਤਾ ਘਨੌਲੀ, ਰੂਪਨਗਰ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਕਲਾਮ ਐਸਬੀਐਸ ਨਗਰ ਵਜੋਂ ਹੋਈ ਹੈ। ਬਰਾਮਦ ਕੀਤਾ ਗਿਆ ਆਈਈਡੀ ਦੋਹਰੀਆਂ ਵਿਸਫੋਟਕ ਵਿਧੀਆਂ - ਰਿਮੋਟ ਅਤੇ ਟਾਈਮਰ ਨਾਲ ਲੈਸ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੇ ਟਾਰਗੇਟ ਸਬੰਧੀ ਹੋਰ ਹਦਾਇਤਾਂ ਦੀ ਉਡੀਕ ਵਿੱਚ ਖੇਪ ਪ੍ਰਾਪਤ ਕਰਨ ਤੋਂ ਬਾਅਦ ਆਈਈਡੀ ਨੂੰ ਐਸਬੀਐਸ ਨਗਰ ਬਾਈਪਾਸ ਦੇ ਨੇੜੇ ਛੁਪਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਡਿਵਾਇਸ ਪੂਰੀ ਤਰ੍ਹਾਂ ਅਸੈਂਬਲਡ ਸੀ ਅਤੇ ਵਰਤੋਂ ਲਈ ਤਿਆਰ ਸੀ, ਜੋ ਜਨਤਕ ਸੁਰੱਖਿਆ ਲਈ ਇੱਕ ਵੱਡੇ ਵਾਲੇ ਖ਼ਤਰੇ ਨੂੰ ਦਰਸਾਉਂਦਾ ਹੈ। ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਪਲਾਈ ਚੇਨ ਤੇ ਫੰਡਿੰਗ ਲਿੰਕਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਦੀਪਕ ਪਾਰੀਕ ਨੇ ਦੱਸਿਆ ਕਿ ਖਾਸ ਖੁਫੀਆ ਜਾਣਕਾਰੀਆਂ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜ਼ਿਲ੍ਹਾ ਐਸਬੀਐਸ ਨਗਰ ਤੋਂ ਸ਼ੱਕੀ ਮਹਾਂਵੀਰ ਉਰਫ਼ ਕਾਕਾ ਅਤੇ ਉਸਦੇ ਸਾਥੀ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰੀ ਸਮੇਂ ਮਹਾਂਵੀਰ ਉਰਫ਼ ਕਾਕਾ ਦੇ ਕਬਜ਼ੇ ਵਿੱਚੋਂ ਇੱਕ ਗਲੌਕ ਪਿਸਤੌਲ ਬਰਾਮਦ ਕੀਤਾ ਗਿਆ ਸੀ। ਏਆਈਜੀ ਨੇ ਦੱਸਿਆ ਕਿ ਲਗਾਤਾਰ ਪੁੱਛਗਿੱਛ ਦੌਰਾਨ, ਮਹਾਵੀਰ ਨੇ ਖੁਲਾਸਾ ਕੀਤਾ ਕਿ ਉਸਨੇ ਆਈਈਡੀ ਵਾਲੀ ਇੱਕ ਖੇਪ ਬਰਾਮਦ ਕੀਤੀ ਹੈ, ਜਿਸ ਨੂੰ ਉਸਨੇ ਐਸਬੀਐਸ ਨਗਰ ਬਾਈਪਾਸ ਦੇ ਨੇੜੇ ਛੁਪਾਇਆ ਸੀ ਅਤੇ ਉਹ ਟਾਰਗੇਟ ਬਾਰੇ ਹੋਰ ਹਦਾਇਤਾਂ ਦੀ ਉਡੀਕ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਦੇ ਖੁਲਾਸਿਆਂ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਦੱਸੇ ਗਏ ਟਿਕਾਣੇ ਤੋਂ ਆਈਈਡੀ ਅਤੇ ਇੱਕ ਰਿਮੋਟ ਕੰਟਰੋਲ ਡਿਵਾਈਸ ਬਰਾਮਦ ਕੀਤਾ। ਇਸ ਸਬੰਧੀ, ਥਾਣਾ ਐਸਐਸਓਸੀ ਮੋਹਾਲੀ, ਐਸਏਐਸ ਨਗਰ ਵਿਖੇ ਵਿਸਫੋਟਕ ਪਦਾਰਥ ਐਕਟ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਇੱਕ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ

ਗੈਂਗਸਟਰਾਂ ’ਤੇ ਵਾਰ ਦਾ 39ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ ; 224 ਕਾਬੂ

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ-ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ

ਅਰਵਿੰਦ ਕੇਜਰੀਵਾਲ ਸਹੀ ਸਾਬਤ ਹੋਏ ਸੰਵਿਧਾਨਕ ਲੋਕਤੰਤਰ ਵਿੱਚ ਜ਼ੋਰ-ਜ਼ਬਰਦਸਤੀ ਉੱਤੇ ਸੱਚ ਦੀ ਜਿੱਤ ਹੁੰਦੀ ਹੈ: ਕੁਲਤਾਰ ਸਿੰਘ ਸੰਧਵਾਂ 

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ

"ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ"

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਪੀ.ਐਸ.ਆਈ.ਈ.ਸੀ. ਉਦਯੋਗਿਕ ਪਲਾਟਾਂ ਦੀ ਮੰਗ ਲਗਾਤਾਰ ਵਧ ਰਹੀ