Sunday, March 01, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਗੈਂਗਸਟਰਾਂ ’ਤੇ ਵਾਰ ਦਾ 39ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ ; 224 ਕਾਬੂ

March 01, 2026 11:38 AM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 39ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 39ਵੇਂ ਦਿਨ, ਪੁਲਿਸ ਟੀਮਾਂ ਨੇ 224 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ 17 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 12,024 ਹੋ ਗਈ ਹੈ। ਇਸ ਤੋਂ ਇਲਾਵਾ 111 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 136 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਇਸ ‘ਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 364ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 1.8 ਕਿਲੋ ਅਫੀਮ, 1766 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15,980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ਼ 364 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51,616 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

Have something to say? Post your comment

 

More in Chandigarh

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ

ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ-ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ

ਅਰਵਿੰਦ ਕੇਜਰੀਵਾਲ ਸਹੀ ਸਾਬਤ ਹੋਏ ਸੰਵਿਧਾਨਕ ਲੋਕਤੰਤਰ ਵਿੱਚ ਜ਼ੋਰ-ਜ਼ਬਰਦਸਤੀ ਉੱਤੇ ਸੱਚ ਦੀ ਜਿੱਤ ਹੁੰਦੀ ਹੈ: ਕੁਲਤਾਰ ਸਿੰਘ ਸੰਧਵਾਂ 

ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ

"ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ"

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਪੀ.ਐਸ.ਆਈ.ਈ.ਸੀ. ਉਦਯੋਗਿਕ ਪਲਾਟਾਂ ਦੀ ਮੰਗ ਲਗਾਤਾਰ ਵਧ ਰਹੀ