Thursday, April 16, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ

March 01, 2026 11:43 AM
SehajTimes
ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੇ ਪੰਜਾਬ ਨੂੰ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਨਿਵੇਸ਼ ਲਈ ਮੋਹਰੀ ਸਥਾਨਾਂ ਵਿੱਚੋਂ ਇੱਕ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪੁਲਾਂਘ ਪੁੱਟਦਿਆਂ ਭਗਵੰਤ ਮਾਨ ਸਰਕਾਰ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਇੰਡਸਟਰੀਅਲ ਪਾਰਕ ਵਿਖੇ ਕਾਰਗਿਲ ਕੰਪਨੀ ਦੇ 300 ਕਰੋੜ ਰੁਪਏ ਦੇ ਪਸ਼ੂ ਚਾਰਾ ਪਲਾਂਟ ਨੂੰ ਚਾਲੂ ਕਰ ਦਿੱਤਾ ਹੈ, ਜੋ ਦੱਖਣੀ ਏਸ਼ੀਆ ਵਿੱਚ ਆਪਣੀ ਕਿਸਮ ਦਾ ਸਭ ਤੋਂ ਵੱਡਾ ਪਲਾਂਟ ਹੈ। ਇਸ ਮੈਗਾ ਪ੍ਰਾਜੈਕਟ ਦਾ ਚਾਲੂ ਹੋਣਾ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਮਹੱਤਵਪੂਰਨ ਉਦਯੋਗਿਕ ਪ੍ਰਾਪਤੀ ਹੈ, ਜੋ ਪੰਜਾਬ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਇਹ ਅਤਿ-ਆਧੁਨਿਕ ਪਲਾਂਟ ਪੰਜਾਬ ਦੇ ਖੇਤੀਬਾੜੀ-ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ਕਰਦਾ ਹੈ, ਰੋਜ਼ਗਾਰ ਪੈਦਾ ਕਰਦਾ ਹੈ ਅਤੇ ਦੁੱਧ ਦੀ ਪੈਦਾਵਾਰ ਵਿੱਚ ਸੁਧਾਰ ਅਤੇ ਡੇਅਰੀ ਉਤਪਾਦਕਤਾ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ ਸਿੱਧਾ ਲਾਭ ਪਹੁੰਚਾਉਂਦਾ ਹੈ। ਇਹ ਪ੍ਰਾਜੈਕਟ ਪੰਜਾਬ ਸਰਕਾਰ ਦੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਖੇਤੀਬਾੜੀ-ਪ੍ਰਾਸੈਸਿੰਗ ਸਮਰੱਥਾ ਨੂੰ ਵਧਾਉਣ ਅਤੇ ਨਿਰੰਤਰ ਨਿਵੇਸ਼ ਅਤੇ ਨੀਤੀ-ਅਧਾਰਤ ਵਿਕਾਸ ਰਾਹੀਂ 'ਰੰਗਲਾ ਪੰਜਾਬ' ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "300 ਕਰੋੜ ਰੁਪਏ ਦੇ ਨਿਵੇਸ਼ ਨਾਲ ਸਥਾਪਿਤ ਇਹ ਪਲਾਂਟ ਉਦਯੋਗਿਕ ਵਿਕਾਸ ਅਤੇ ਨਿਵੇਸ਼ਕਾਂ ਦੀ ਸਹੂਲਤ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ। ਵਿਗਿਆਨਕ ਤੌਰ 'ਤੇ ਵਿਕਸਤ ਫੀਡ ਪਸ਼ੂਆਂ ਦੀ ਸਿਹਤ ਅਤੇ ਉਤਪਾਦਕਤਾ ਵਧਾਏਗੀ, ਜਿਸ ਨਾਲ ਪੰਜਾਬ ਦੇ ਡੇਅਰੀ ਸੈਕਟਰ ਨੂੰ ਨਵੀਆਂ ਬੁਲੰਦੀਆਂ 'ਤੇ ਪਹੁੰਚਣ ਵਿੱਚ ਮਦਦ ਮਿਲੇਗੀ।” ਆਪਣੇ ਐਕਸ ਹੈਂਡਲ 'ਤੇ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "300 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਕਾਰਗਿਲ ਦੇ ਪਸ਼ੂ ਫੀਡ ਪਲਾਂਟ ਦਾ ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ਉਦਘਾਟਨ ਕੀਤਾ ਗਿਆ ਹੈ। ਇਹ ਪ੍ਰਾਜੈਕਟ ਸਾਡੇ ਡੇਅਰੀ ਕਿਸਾਨਾਂ ਦੀ ਆਮਦਨ ਵਧਾਏਗਾ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਸੈਂਕੜੇ ਨਵੇਂ ਮੌਕੇ ਪੈਦਾ ਕਰੇਗਾ। ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਇਹ ਉਦਯੋਗਿਕ ਖੇਤਰ ਵਿੱਚ ਸਾਡੀ ਸਰਕਾਰ ਦੀ ਅਹਿਮ ਪ੍ਰਾਪਤੀ ਹੈ। ਅਸੀਂ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।"
 
 

Have something to say? Post your comment

 

More in Chandigarh

ਮੁੱਖ ਮੰਤਰੀ ਤੀਰਥ ਯਾਤਰਾ ਵਿਧਾਇਕ ਰੰਧਾਵਾ ਨੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ

ਵਧੇਰੇ ਪੈਦਾਵਾਰ ਲਈ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਰੂਪ ਵਿਚ ਖਾਦਾਂ ਵਰਤਣ ਦੀ ਜ਼ਰੂਰਤ : ਕੇਨ ਕਮਿਸ਼ਨਰ

ਗਰਮੀ ਦੇ ਮੌਸਮ ਦੌਰਾਨ ਲੋਕਾਂ ਦੀ ਸਹੂਲਤ ਨੂੰ ਲੈ ਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਸਖ਼ਤ ਬਿਜਲੀ ਤੇ ਪਾਣੀ ਸਪਲਾਈ ਲਈ ਸਬੰਧਤ ਵਿਭਾਗਾਂ ਨੂੰ ਦਿੱਤੀਆਂ ਹਦਾਇਤਾਂ

ਪੰਜਾਬ ਦੇ ਸਰਬਪੱਖੀ ਵਿਕਾਸ ਦੀ ਗਤੀ ਨੂੰ ਵੇਖ ਵਿਰੋਧੀ ਬੌਖਲਾਏ : ਵਿਧਾਇਕ ਕੁਲਵੰਤ ਸਿੰਘ ਕਿਹਾ, ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਨਾਲ ਲੋਕ ਸੰਤੁਸ਼ਟ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹੈਬਤਪੁਰ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ