Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਡਾ. ਰਵਜੋਤ ਨੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਬਣਾਉਣ ਲਈ ਵਿਦੇਸ਼ ਮੰਤਰਾਲੇ ਤੋਂ ਤੁਰੰਤ ਦਖਲ ਦੀ ਕੀਤੀ ਮੰਗ

March 01, 2026 09:59 PM
SehajTimes

ਯੂਏਈ ਵਿੱਚ ਫਸੇ ਪੰਜਾਬੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਚੰਡੀਗੜ੍ਹ : ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਜੰਗ ਕਾਰਨ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕੇਂਦਰੀ ਵਿਦੇਸ਼ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ। ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ, ਉਨ੍ਹਾਂ ਨੇ ਇਜ਼ਰਾਈਲ ਅਤੇ ਈਰਾਨ ਦਰਮਿਆਨ ਜੰਗ ਦੇ ਮੱਦੇਨਜ਼ਰ ਉੱਥੇ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੇ ਸਬੰਧ ਵਿੱਚ ਉਨ੍ਹਾਂ ਨਾਲ ਤੁਰੰਤ ਮੀਟਿੰਗ ਕਰਨ ਦੀ ਮੰਗ ਕੀਤੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੱਧ ਪੂਰਬ ਵਿੱਚ ਇਹ ਤਣਾਅ ਸਾਡੇ ਲੋਕਾਂ ਦੀ ਸੁਰੱਖਿਆ ਲਈ ਇੱਕ ਗੰਭੀਰ ਖ਼ਤਰਾ ਪੈਦਾ ਕਰਦਾ ਹੈ। ਸਥਿਤੀ ਦੀ ਨਾਜ਼ੁਕ ਪ੍ਰਕਿਰਤੀ ਨੂੰ ਦੇਖਦਿਆਂ, ਮੰਤਰੀ ਨੇ ਕਿਹਾ ਕਿ ਉੱਥੇ ਫਸੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਸੁਰੱਖਿਅਤ ਪ੍ਰਬੰਧ ਕਰਨ ਲਈ ਤੁਰੰਤ ਤਾਲਮੇਲ ਬੇਹੱਦ ਜ਼ਰੂਰੀ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਚੱਲ ਰਹੀ ਜੰਗ ਕਾਰਨ ਯੂਏਈ ਦੇ ਵੱਖ-ਵੱਖ ਹਵਾਈ ਅੱਡਿਆਂ 'ਤੇ ਫਸੇ ਪੰਜਾਬ ਦੇ ਸੈਲਾਨੀਆਂ ਅਤੇ ਨਿਵਾਸੀਆਂ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਗੱਲਬਾਤ ਦੌਰਾਨ, ਉਨ੍ਹਾਂ ਨੇ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ, ਕੇਂਦਰ ਸਰਕਾਰ ਅਤੇ ਮੱਧ ਪੂਰਬ ਵਿੱਚ ਭਾਰਤੀ ਦੂਤਾਵਾਸਾਂ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ। ਡਾ. ਰਵਜੋਤ ਸਿੰਘ ਨੇ ਫਸੇ ਹੋਏ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਪੰਜਾਬ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ