Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ

March 01, 2026 11:39 PM
SehajTimes
ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ ਦੇ 365ਵੇਂ ਦਿਨ 86 ਨਸ਼ਾ ਤਸਕਰ ਗ੍ਰਿਫ਼ਤਾਰ


ਚੰਡੀਗੜ੍ਹ :   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 40ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 499 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 40ਵੇਂ ਦਿਨ, ਪੁਲਿਸ ਟੀਮਾਂ ਨੇ 179 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ 4 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 12,203 ਹੋ ਗਈ ਹੈ। ਇਸ ਤੋਂ ਇਲਾਵਾ 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 113 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਇਸ ‘ਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 365ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 86 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 878 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 523 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ਼ 365 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51,734 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।
 
 

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ