Monday, March 02, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ 'ਡਿਜੀਟਲ ਐਕਸੀਲੈਂਸ ਐਵਾਰਡ'

March 01, 2026 11:41 PM
SehajTimes

ਪੰਜਾਬ ਸਰਕਾਰ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ,  ਕੁਸ਼ਲਤਾ ਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰ ਰਹੀ ਹੈ ਤਕਨਾਲੋਜੀ ਦੀ ਵਰਤੋਂ: ਅਮਨ ਅਰੋੜਾ

ਡਾਇਰੈਕਟਰ ਵਿਸ਼ੇਸ਼ ਸਾਰੰਗਲ ਨੇ ਹੈਦਰਾਬਾਦ ਵਿਖੇ ਕਰਵਾਈ ਗਈ ਤਕਨਾਲੋਜੀ ਸਭਾ 2026 ਦੌਰਾਨ ਐਵਾਰਡ ਹਾਸਲ ਕੀਤਾ

ਚੰਡੀਗੜ੍ਹ, : ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਮਿਲਿਆ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੂਬਾ ਸਰਕਾਰ ਤਰਫੋਂ ਇਹ ਪੁਰਸਕਾਰ ਹੈਦਰਾਬਾਦ ਵਿਖੇ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਕਰਵਈ ਗਈ ਤਕਨਾਲੋਜੀ ਸਭਾ 2026 ਦੌਰਾਨ ਹਾਸਲ ਕੀਤਾ। ਇਸ ਸਮਾਰੋਹ ਵਿੱਚ ਦੇਸ਼ ਭਰ ਦੇ ਚੋਟੀ ਦੇ ਤਕਨਾਲੋਜੀ ਦਿੱਗਜਾਂ ਅਤੇ ਨੀਤੀ ਘਾੜਿਆਂ ਨੇ ਸ਼ਿਰਕਤ ਕੀਤੀ। ਇਹ ਪੁਰਸਕਾਰ ਸੂਬੇ ਦੇ ਨਾਗਰਿਕਾਂ ਅਤੇ ਵਿਭਾਗ ਦੀ ਟੀਮ ਨੂੰ ਸਮਰਪਿਤ ਕਰਦਿਆਂ, ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਨਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਪਾਰਦਰਸ਼ੀ, ਕਾਗਜ਼ ਰਹਿਤ ਅਤੇ ਜਵਾਬਦੇਹੀ ਵਾਲਾ ਪ੍ਰਬੰਧਕੀ ਢਾਂਚਾ ਬਣਾਉਣ ਲਈ ਸੌਂਪੇ ਕਾਰਜਾਂ ਦਾ ਨਤੀਜਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਵੱਕਾਰੀ ਪੁਰਸਕਾਰ ਪੰਜਾਬ ਸਰਕਾਰ ਦੇ ਸੁਸ਼ਾਸਨ ਅਤੇ ਨਾਗਰਿਕ-ਕੇਂਦ੍ਰਿਤ ਸੁਧਾਰਾਂ ਨੂੰ ਯਕੀਨੀ ਬਣਾਉਣ ਦੇ ਯਤਨਾਂ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਨੇ ਇਸ ਸਨਮਾਨ ਦਾ ਸਿਹਰਾ ਸਰਕਾਰ ਵੱਲੋਂ 'ਵਿਚੋਲੇ ਸੱਭਿਆਚਾਰ' ਨੂੰ ਖਤਮ ਕਰਨ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਸਨਮਾਨਜਨਕ ਅਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਯਤਨਾਂ ਨੂੰ ਦਿੱਤਾ। ਇਹ ਡਿਜੀਟਲ ਪਰਿਵਰਤਨ ਸਿਰਫ਼ ਤਕਨਾਲੋਜੀ ਬਾਰੇ ਨਹੀਂ ਹੈ ਬਲਕਿ ਇਹ ਸਿਸਟਮ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਬਾਰੇ ਹੈ।
ਸ੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀਆਂ ਨਿਵੇਕਲੀਆਂ ਤੇ ਆਪਣੀ ਕਿਸਮ ਦੀਆਂ ਪਲੇਠੀਆਂ ਡਿਜੀਟਲ ਪਹਿਲਕਦਮੀਆਂ 'ਤੇ ਚਾਨਣਾ ਪਾਇਆ ਜੋ ਦੇਸ਼ ਭਰ ਵਿੱਚ ਨਾਗਰਿਕਾਂ ਦੀ ਸਹੂਲਤ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੀਆਂ ਹਨ।  ਉਨ੍ਹਾਂ ਕਿਹਾ ਕਿ "ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ" ਸੂਬਾ ਸਰਕਾਰ ਦੀ ਇੱਕ ਪ੍ਰਮੁੱਖ ਸਕੀਮ ਹੈ ਜਿਸ ਤਹਿਤ ਨਾਗਰਿਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ 430 ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਨਾਗਰਿਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਜਾਣ ਦੀ ਲੋੜ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ(ਐਮਸੀ) ਨੂੰ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਇਸ ਨਾਲ ਜ਼ਰੂਰੀ ਸਰਟੀਫਿਕੇਟ ਜਾਰੀ ਕਰਨ ਵਿੱਚ ਕਾਫ਼ੀ ਤੇਜ਼ੀ ਆਈ ਹੈ ਅਤੇ ਤਕਨਾਲੋਜੀ ਨੂੰ ਜ਼ਮੀਨੀ ਪੱਧਰ ਦੀ ਲੀਡਰਸ਼ਿਪ ਨਾਲ ਜੋੜਿਆ ਗਿਆ ਹੈ। ਪਟਵਾਰੀਆਂ ਅਤੇ ਫੀਲਡ ਸਟਾਫ ਦੀ ਸਫਲ ਆਨਬੋਰਡਿੰਗ ਦੇ ਨਾਲ, ਸੂਬਾ ਸਰਕਾਰ ਵੱਲੋਂ 12.5 ਲੱਖ ਤੋਂ ਵੱਧ ਅਰਜ਼ੀਆਂ ‘ਤੇ ਆਨਲਾਈਨ ਕਾਰਵਾਈ ਕੀਤੀ ਗਈ ਹੈ। ਇਸ ਡਿਜੀਟਲ ਏਕੀਕਰਨ ਨਾਲ ਲੰਬਿਤ ਮਾਮਲਿਆਂ ਦੀ ਦਰ ਮਹਿਜ਼ 0.33 ਫ਼ੀਸਦੀ ਰਹਿ ਗਈ ਹੈ, ਜੋ ਸਿਸਟਮ ਦੀ ਕੁਸ਼ਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਐਮ-ਸੇਵਾ ਅਤੇ ਕਨੈਕਟ ਪੰਜਾਬ ਇੱਕ ਏਕੀਕ੍ਰਿਤ ਮੋਬਾਈਲ ਪਲੇਟਫਾਰਮ ਅਤੇ ਮਜ਼ਬੂਤ ਸ਼ਿਕਾਇਤ ਨਿਵਾਰਣ ਪ੍ਰਣਾਲੀ ਪ੍ਰਦਾਨ ਕਰਦੀਆਂ ਹਨ ਜੋ ਨਾਗਰਿਕਾਂ ਨੂੰ ਆਪਣੀਆਂ ਅਰਜ਼ੀਆਂ ਨੂੰ ਟਰੈਕ ਕਰਨ ਅਤੇ ਅਸਲ-ਸਮੇਂ ਵਿੱਚ ਫੀਡਬੈਕ ਜਮ੍ਹਾਂ ਕਰਾਉਣ ਦੇ ਯੋਗ ਬਣਾਉਣ ਦੇ ਨਾਲ ਨਾਲ ਹਰ ਪੱਧਰ 'ਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ। ਅਗਲੇਰੀ ਰੂਪ ਰੇਖਾ ‘ਤੇ ਚਾਨਣਾ ਪਾਉਂਦਿਆਂ, ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ, "ਅਸੀਂ ਇਸ ਪ੍ਰਾਪਤੀ ਤੱਕ ਹੀ ਸੀਮਿਤ ਨਹੀਂ ਰਹਾਂਗੇ। ਪੰਜਾਬ ਦੀ ਡਿਜੀਟਲ ਯਾਤਰਾ ਦੇ ਅਗਲੇ ਪੜਾਅ ਵਿੱਚ ਸੇਵਾ ਪ੍ਰਦਾਨ ਕਰਨ ਨੂੰ ਹੋਰ ਸੁਖਾਲਾ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ (ਐਮਐਲ) ਨੂੰ ਏਕੀਕ੍ਰਿਤ ਕੀਤਾ ਜਾਵੇਗਾ। ਸਾਡਾ ਟੀਚਾ ਆਮਦਨ, ਰਿਹਾਇਸ਼ ਅਤੇ ਜਾਤੀ ਸਰਟੀਫਿਕੇਟ ਸਮੇਤ ਸਾਰੀਆਂ ਪ੍ਰਮੁੱਖ ਸੇਵਾਵਾਂ ਲਈ 100 ਫ਼ੀਸਦੀ ਕਾਗਜ਼ ਰਹਿਤ ਅਤੇ ਸੰਪਰਕ ਰਹਿਤ ਈਕੋਸਿਸਟਮ ਬਣਾਉਣਾ ਹੈ। ਇਹ ਪੁਰਸਕਾਰ ਲਾਲ-ਫੀਤਾਸ਼ਾਹੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੇ ਸਾਡੇ ਦ੍ਰਿੜ ਇਰਾਦੇ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸਿਰਫ਼ ਇੱਕ ਕਲਿੱਕ 'ਤੇ ਆਮ ਲੋਕਾਂ ਲਈ ਹਰ ਸਰਕਾਰੀ ਸੇਵਾ ਯਕੀਨੀ ਬਣਾਈ ਜਾਵੇਗੀ ।"

Have something to say? Post your comment

 

More in Chandigarh

ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ

ਕੁਲਤਾਰ ਸਿੰਘ ਸੰਧਵਾਂ ਨੇ ਈਰਾਨ-ਇਜ਼ਰਾਈਲ ਟਕਰਾਅ ਦਰਮਿਆਨ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਦੇ ਤੁਰੰਤ ਦਖਲ ਦੀ ਮੰਗ ਕੀਤੀ

ਡਾ. ਰਵਜੋਤ ਨੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਬਣਾਉਣ ਲਈ ਵਿਦੇਸ਼ ਮੰਤਰਾਲੇ ਤੋਂ ਤੁਰੰਤ ਦਖਲ ਦੀ ਕੀਤੀ ਮੰਗ

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ

ਗੈਂਗਸਟਰਾਂ ’ਤੇ ਵਾਰ ਦਾ 39ਵਾਂ ਦਿਨ: ਪੰਜਾਬ ਪੁਲਿਸ ਵੱਲੋਂ 548 ਥਾਈਂ ਛਾਪੇਮਾਰੀ ; 224 ਕਾਬੂ

ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ-ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ

ਅਰਵਿੰਦ ਕੇਜਰੀਵਾਲ ਸਹੀ ਸਾਬਤ ਹੋਏ ਸੰਵਿਧਾਨਕ ਲੋਕਤੰਤਰ ਵਿੱਚ ਜ਼ੋਰ-ਜ਼ਬਰਦਸਤੀ ਉੱਤੇ ਸੱਚ ਦੀ ਜਿੱਤ ਹੁੰਦੀ ਹੈ: ਕੁਲਤਾਰ ਸਿੰਘ ਸੰਧਵਾਂ