Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 8ਵੀਂ ਬੱਸ ਰਵਾਨਾ; ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ

March 02, 2026 03:56 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੋਹਾਲੀ ਹਲਕੇ ਤੋਂ ਅੱਜ 8ਵੀਂ ਬੱਸ ਰਵਾਨਾ ਕੀਤੀ ਗਈ। ਕੁੰਭੜਾ ਦੇ ਕੌਂਸਲਰ ਰਵਿੰਦਰ ਬਿੰਦਰਾ ਦੇ ਯਤਨਾਂ ਸਦਕਾ ਭੇਜੀ ਜਾ ਰਹੀ ਇਸ ਬੱਸ ਨੂੰ ਐਸ ਏ ਐਸ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਦਿਖਾਈ ਦੇ ਰਹੀ ਖੁਸ਼ੀ ਅਤੇ ਆਤਮਿਕ ਅਨੰਦ ਵੇਖਿਆਂ ਹੀ ਬਣਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਲੋਕਾਂ ਕੋਲ ਜ਼ਰੂਰੀ ਸੁਵਿਧਾਵਾਂ ਮੌਜੂਦ ਹੁੰਦੀਆਂ ਹਨ, ਪਰ ਇਕੱਲੇ ਤੀਰਥ ਯਾਤਰਾ ਕਰਨਾ ਸੰਭਵ ਨਹੀਂ ਹੁੰਦਾ। ਸੰਗਤੀ ਰੂਪ ਵਿੱਚ ਜਾਣ ਦਾ ਮੌਕਾ ਇਸ ਯੋਜਨਾ ਰਾਹੀਂ ਹੀ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਯਾਤਰੀਆਂ ਵੱਲੋਂ ਖੁਦ ਇਸ ਗੱਲ ਦਾ ਪ੍ਰਗਟਾਵਾ ਜਜ਼ਬਾਤੀ ਹੋ ਕੇ ਕੀਤਾ ਗਿਆ ਹੈ। ਤਿੰਨ ਦਿਨ ਅਤੇ ਦੋ ਰਾਤਾਂ ਦੀ ਇਸ ਯਾਤਰਾ ਦੌਰਾਨ ਸ਼ਰਧਾਲੂ ਸ਼੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਜਲ੍ਹਿਆਂਵਾਲਾ ਬਾਗ਼, ਭਗਵਾਨ ਵਾਲਮੀਕਿ ਤੀਰਥ ਸਥਲ ਤੇ ਵਾਹਘਾ ਬਾਰਡਰ ਜਾਣਗੇ। ਵਿਧਾਇਕ ਨੇ ਕਿਹਾ ਕਿ ਵਾਹਘਾ ਸਰਹੱਦ ’ਤੇ ਯਾਤਰੀ ਦੇਖਣਗੇ ਕਿ ਕਿਸ ਤਰ੍ਹਾਂ ਭਾਰਤੀ ਫੌਜ ਦੇ ਜਵਾਨ 24 ਘੰਟੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹਨ, ਜਿਸ ਕਰਕੇ ਅਸੀਂ ਸਾਰੇ ਚੈਨ ਨਾਲ ਜੀਵਨ ਬਤੀਤ ਕਰ ਸਕਦੇ ਹਾਂ।

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵਧੀਆ ਕਦਮ ਹੈ, ਜਿਸ ਨਾਲ ਲੋਕਾਂ ਵਿਚਕਾਰ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ। ਸੰਗਤ ਇਕੱਠੇ ਭਜਨ-ਬੰਦਗੀ ਕਰਦੇ ਹੋਏ ਜਾਂਦੀ ਅਤੇ ਵਾਪਸ ਆਉਂਦੀ ਹੈ, ਸਫ਼ਰ ਦੌਰਾਨ ਵਿਚਾਰਾਂ ਦਾ ਆਦਾਨ-ਪ੍ਰਦਾਨ ਹੁੰਦਾ ਹੈ ਅਤੇ ਸਭ ਇੱਕ ਪਰਿਵਾਰ ਵਾਂਗ ਘਰਾਂ ਨੂੰ ਪਰਤਦੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ 6 ਮਾਰਚ ਤੋਂ ਬਜਟ ਸੈਸ਼ਨ ਸ਼ੁਰੂ ਹੋਵੇਗਾ ਅਤੇ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਉਮੀਦ ਜਤਾਈ ਕਿ ਪੰਜਾਬ ਦੀਆਂ ਮਹਿਲਾਵਾਂ ਲਈ ਹਰ ਮਹੀਨੇ 1000 ਰੁਪਏ ਦੀ ਯੋਜਨਾ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਕੌਂਸਲਰ ਰਵਿੰਦਰ ਬਿੰਦਰਾ, ਸਾਬਕਾ ਕੌਂਸਲਰ ਰਜਿੰਦਰ ਪ੍ਰਸਾਦ ਸ਼ਰਮਾ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਜਗਤਾਰ ਸਿੰਘ, ਦਲਵੀਰ ਸਿੰਘ, ਬਲਵੀਰ ਸਿੰਘ, ਲੱਕੀ, ਮਹਿੰਦਰ ਸਿੰਘ, ਹਰਦੀਪ ਸਿੰਘ ਭੰਗੂ, ਰੋਹਿਤ, ਅਮਰਜੀਤ ਕੁਮਾਰ, ਨਿਰੰਜਨ ਸਿੰਘ ਅਤੇ ਰਣਜੀਤ ਸਿੰਘ ਹਾਜ਼ਰ ਸਨ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ