Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਪਿੰਡ ਸੈਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ ਨਵੀਂ ਰਸੋਈ ਅਤੇ ਇੰਟਰਲੌਕ ਟਾਇਲਾਂ ਦਾ ਉਦਘਾਟਨ

March 02, 2026 04:00 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪਿੰਡ ਸੈਦਪੁਰ ਦੇ ਸਰਕਾਰੀ ਹਾਈ ਸਕੂਲ ਵਿੱਚ ਬਣੀ ਨਵੀਂ ਰਸੋਈ ਅਤੇ ਸਕੂਲ ਦੀ ਚਾਰਦੀਵਾਰੀ ਅੰਦਰ ਲੱਗੀਆਂ ਇੰਟਰਲੌਕ ਟਾਇਲਾਂ ਦੇ ਫਰਸ਼ ਦਾ ਉਦਘਾਟਨ ਅੱਜ ਇੰਜੀਨੀਅਰ ਪ੍ਰਭਜੋਤ ਕੌਰ, ਚੇਅਰਪਰਸਨ, ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ. ਨਗਰ ਨੇ ਆਪਣੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਇਲਾਕੇ ਦੇ ਮਾਣਯੋਗ ਵਿਅਕਤੀ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ, ਅਧਿਆਪਕ ਵਰਗ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ। ਇਸ ਪ੍ਰੋਜੈਕਟ ਲਈ ਜ਼ਿਲ੍ਹਾ ਯੋਜਨਾ ਕਮੇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ, ਜਿਸ ਨਾਲ ਸਕੂਲ ਵਿੱਚ ਰਸੋਈ ਦਾ ਨਿਰਮਾਣ ਅਤੇ ਚਾਰਦੀਵਾਰੀ ਅੰਦਰ ਇੰਟਰਲੌਕ ਟਾਇਲਾਂ ਲਗਾ ਕੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ।

ਉਦਘਾਟਨ ਸਮਾਗਮ ਦੌਰਾਨ ਇੰਜੀਨੀਅਰ ਪ੍ਰਭਜੋਤ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਨਵੀਂ ਰਸੋਈ ਦੇ ਬਣਨ ਨਾਲ ਵਿਦਿਆਰਥੀਆਂ ਨੂੰ ਸੁਚੱਜੇ ਅਤੇ ਸਾਫ਼-ਸੁਥਰੇ ਮਾਹੌਲ ਵਿੱਚ ਦੁਪਹਿਰ ਦਾ ਭੋਜਨ (ਮਿਡ  ਡੇਅ ਮੀਲ) ਤਿਆਰ ਕਰਕੇ ਦਿੱਤਾ ਜਾਵੇਗਾ, ਜਿਸ ਨਾਲ ਬੱਚਿਆਂ ਦੀ ਸਿਹਤ ਅਤੇ ਪੜ੍ਹਾਈ ਦੋਹਾਂ ਨੂੰ ਲਾਭ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਚਾਰਦੀਵਾਰੀ ਅੰਦਰ ਇੰਟਰਲੌਕ ਟਾਇਲਾਂ ਦਾ ਫਰਸ਼ ਲੱਗਣ ਨਾਲ ਸਕੂਲ ਦਾ ਵਿਹੜਾ ਸਾਫ਼-ਸੁਥਰਾ ਅਤੇ ਸੁੰਦਰ ਬਣਿਆ ਹੈ ਅਤੇ ਮੀਂਹ ਦੇ ਮੌਸਮ ਦੌਰਾਨ ਚਿੱਕੜ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਇਸ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਉਣ-ਜਾਣ ਵਿੱਚ ਸਹੂਲਤ ਪ੍ਰਾਪਤ ਹੋਵੇਗੀ।

ਸਕੂਲ ਇੰਚਾਰਜ ਰਾਜਬੰਸ ਕੌਰ ਨੇ ਜ਼ਿਲ੍ਹਾ ਯੋਜਨਾ ਕਮੇਟੀ ਅਤੇ ਚੇਅਰਪਰਸਨ ਪ੍ਰਭਜੋਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਗ੍ਰਾਂਟ ਨਾਲ ਸਕੂਲ ਦੀ ਲੰਬੇ ਸਮੇਂ ਤੋਂ ਚੱਲ ਰਹੀ ਲੋੜ ਪੂਰੀ ਹੋਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਕੂਲ ਪ੍ਰਬੰਧਨ ਵੱਲੋਂ ਸਰਕਾਰੀ ਫੰਡਾਂ ਦੀ ਸਹੀ ਅਤੇ ਪਾਰਦਰਸ਼ੀ ਵਰਤੋਂ ਕੀਤੀ ਜਾਵੇਗੀ। ਅਖੀਰ ਵਿੱਚ ਚੇਅਰਪਰਸਨ ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਭਵਿੱਖ ਵਿੱਚ ਵੀ ਜ਼ਰੂਰਤ ਅਨੁਸਾਰ ਵਿਕਾਸ ਕਾਰਜਾਂ ਲਈ ਸਹਿਯੋਗ ਜਾਰੀ ਰਹੇਗਾ।

Have something to say? Post your comment

 

More in Chandigarh

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ,

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ