Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

March 02, 2026 05:48 PM
SehajTimes

ਇਸ ਸਾਲ ਗ੍ਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ; ਸਿੰਗਲ-ਯੂਜ਼ ਪਲਾਸਟਿਕ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ: ਹਰਜੋਤ ਸਿੰਘ ਬੈਂਸ

28 ਪਾਰਕਿੰਗ ਜ਼ੋਨਾਂ, ਦੋ ਟਰਾਲੀ ਸਿਟੀਆਂ, 100 ਈ-ਰਿਕਸ਼ਾ, ਅੱਪਗ੍ਰੇਡ ਕੀਤੇ ਗਏ ਸਿਹਤ ਅਤੇ ਸੁਰੱਖਿਆ ਪ੍ਰਬੰਧ ਨਿਰਵਿਘਨ ਸਮਾਗਮ ਯਕੀਨੀ ਬਣਾਉਣਗੇ: ਹਰਜੋਤ ਸਿੰਘ ਬੈਂਸ

ਹੋਲਾ ਮਹੱਲਾ ਦੇ ਰੰਗ ਨੂੰ ਹੋਰ ਗੂੜ੍ਹਾ ਕਰਨ ਲਈ ਵਿਰਾਸਤ-ਏ-ਖਾਲਸਾ ਵਿਖੇ 2 ਅਤੇ 3 ਮਾਰਚ ਦੀ ਸ਼ਾਮ ਨੂੰ ਹੋਵੇਗੀ ਆਤਿਸ਼ਬਾਜ਼ੀ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰਤ ਦੀ ਪਹਿਲੀ ਸਥਾਈ (ਪਰਮਾਨੈਂਟ) ਏਅਰ-ਕੰਡੀਸ਼ਨਡ ਟੈਂਟ ਸਿਟੀ ਅਤੇ ਗ੍ਰੀਨ ਹੋਲਾ ਮਹੱਲਾ ਸਮੇਤ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, "ਪਿਛਲੇ ਸਾਲ ਇੱਕ ਅਸਥਾਈ ਢਾਂਚੇ ਦੀ ਸਫਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੀਖਣ ਤੋਂ ਬਾਅਦ ਇੱਕ ਸਥਾਈ ਟੈਂਟ ਸਿਟੀ ਬਣਾਉਣ ਬਾਰੇ ਵਿਚਾਰ ਰੱਖਿਆ ਗਿਆ ਸੀ ਅਤੇ ਹੁਣ ਪਵਿੱਤਰ ਨਗਰੀ ਵਿਖੇ ਸਥਾਈ ਟੈਂਟ ਸਿਟੀ ਸਥਾਪਤ ਕੀਤੀ ਗਈ ਹੈ।

ਸਿੱਖਿਆ ਮੰਤਰੀ ਨੇ ਕਿਹਾ, "ਇਹ ਪੰਜਾਬ ਦੇ ਧਾਰਮਿਕ ਸੈਰ-ਸਪਾਟੇ ਲਈ ਇੱਕ ਇਤਿਹਾਸਕ ਪਲ ਹੈ। ਅਸੀਂ ਅੱਜ ਇੱਕ ਸਥਾਈ, ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਟੈਂਟ ਸਿਟੀ ਸੰਗਤ ਨੂੰ ਸਮਰਪਿਤ ਕਰ ਰਹੇ ਹਾਂ। ਇਹ ਸਹੂਲਤ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਹੂਲਤ ਹੈ ਜੋ ਸਾਲ ਭਰ ਸੰਗਤ ਨੂੰ ਸੁਖਦ ਰਿਹਾਇਸ਼ ਦੇਵੇਗੀ। ਇਸ ਨਾਲ ਨਾ ਸਿਰਫ਼ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤ ਨੂੰ ਸਹੂਲਤ ਹੋਵੇਗੀ ਬਲਕਿ ਸ੍ਰੀ ਅਨੰਦਪੁਰ ਸਾਹਿਬ ਦੀ ਸੈਰ-ਸਪਾਟਾ ਸੰਭਾਵਨਾ ਨੂੰ ਵੀ ਵੱਡਾ ਹੁਲਾਰਾ ਮਿਲੇਗਾ, ਜਿਸ ਨਾਲ ਇੱਥੇ ਆਉਣ ਵਾਲੀ ਸੰਗਤ ਨੂੰ ਬਿਹਤਰ ਅਨੁਭਵ ਮਿਲੇਗਾ।" ਵਾਤਾਵਰਣ ਸੰਭਾਲ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਾਲ ਗਰੀਨ ਹੋਲਾ ਮਹੱਲਾ ਮਨਾਇਆ ਜਾਵੇਗਾ। ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਸਿੰਗਲ-ਯੂਜ਼ ਪਲਾਸਟਿਕ 'ਤੇ ਵਿਆਪਕ ਪਾਬੰਦੀ ਲਾਗੂ ਕੀਤੀ ਗਈ ਹੈ, ਪਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਾਰੇ ਲੰਗਰ ਸਥਾਨਾਂ 'ਤੇ ਬਾਇਓਡੀਗ੍ਰੇਡੇਬਲ ਬਦਲ ਪ੍ਰਦਾਨ ਕਰਨ ਦਾ ਸਾਰਾ ਖਰਚ ਕੀਤਾ ਜਾਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਲੱਖਾਂ ਦੀ ਗਿਣਤੀ ਵਿੱਚ ਸੰਗਤ ਦੀ ਸੇਵਾ ਲਈ ਵੱਡੇ ਪੱਧਰ ‘ਤੇ ਲੰਗਰ ਲਗਾਏ ਜਾ ਰਹੇ ਹਨ, ਇਸ ਲਈ ਅਸੀਂ ਵਾਤਾਵਰਣ ਸਬੰਧੀ ਚਿੰਤਾਵਾਂ ਨੂੰ ਤਰਜੀਹ ਦਿੱਤੀ ਹੈ। ਵਰਤੀ ਜਾਣ ਵਾਲੀ ਹਰ ਪਲੇਟ, ਕੱਪ ਅਤੇ ਭਾਂਡੇ ਬਾਇਓਡੀਗ੍ਰੇਡੇਬਲ, ਗੈਰ-ਪਲਾਸਟਿਕ ਸਮੱਗਰੀ ਤੋਂ ਬਣੇ ਹੋਣਗੇ।" ਦੁਨੀਆਂ ਭਰ ਦੀ ਸਿੱਖ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂਘਰ ਦਰਸ਼ਨਾਂ ਲਈ ਆਉਣ ਦਾ ਸੱਦਾ ਦਿੰਦਿਆਂ, ਸ. ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਅਤੇ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਨੂੰ ਪੂਰੀ ਸ਼ਰਧਾ ਨਾਲ ਮਨਾਉਣ ਤੋਂ ਬਾਅਦ, ਸੂਬਾ ਸਰਕਾਰ ਵੱਲੋਂ ਹੁਣ ਨਵੇਂ ਜੋਸ਼ ਨਾਲ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਾਰੀ ਸੰਗਤ ਨੂੰ ਆਪਣੇ ਪਰਿਵਾਰਾਂ ਸਮੇਤ ਹੋਲੇ ਮਹੱਲੇ ਵਿੱਚ ਸ਼ਾਮਲ ਹੋਣ ਅਤੇ ਇਸ ਇਤਿਹਾਸਕ ਜਸ਼ਨ ਦੀ ਅਧਿਆਤਮਿਕ ਸ਼ਾਨ ਦਾ ਆਨੰਦ ਮਾਨਣ ਦਾ ਸੱਦਾ ਦਿੱਤਾ।

ਉਨ੍ਹਾਂ ਦੱਸਿਆ ਕਿ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਲਾਈਟਾਂ ਨਾਲ ਵੱਡੇ ਪੱਧਰ ‘ਤੇ ਸਜਾਇਆ ਗਿਆ ਹੈ ਜੋ ਰਾਤ ਸਮੇਂ ਇਕ ਰੂਹਾਨੀ ਅਨੁਭਵ ਪ੍ਰਦਾਨ ਕਰਦਾ ਹੈ। ਪੰਜ ਪਿਆਰਿਆਂ ਦੇ ਪਾਰਕ ਨੂੰ ਹੁਣ ਪੂਰੀ ਤਰ੍ਹਾਂ ਨਵਾਂ ਰੂਪ ਦਿੱਤਾ ਗਿਆ ਹੈ ਜੋ ਵਿਰਾਸਤੀ ਸ਼ਾਨ ਬਹਾਲੀ ਵੱਲ ਸਰਕਾਰ ਦੀ ਤਰਜੀਹ ਨੂੰ ਦਰਸਾਉਂਦਾ ਹੈ। ਭਾਈ ਜੈਤਾ ਜੀ ਅਜਾਇਬ ਘਰ ਅਤੇ ਹੋਰ ਸਥਾਨ ਆਪਣੇ ਅਮੀਰ ਇਤਿਹਾਸਕ ਪ੍ਰਦਰਸ਼ਨੀਆਂ ਨਾਲ ਸੰਗਤਾਂ ਨੂੰ ਆਕਰਸ਼ਿਤ ਕਰਦੇ ਰਹਿੰਦੇ ਹਨ। ਪੰਜਾਬ ਦੇ ਹਰ ਕੋਨੇ ਕੋਨੇ ਤੋਂ ਟਰੈਕਟਰਾਂ ਅਤੇ ਟਰਾਲੀਆਂ 'ਤੇ ਆਉਣ ਵਾਲੀ ਸੰਗਤ ਦੇ ਪ੍ਰਬੰਧਨ ਲਈ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ 28 ਸਮਰਪਿਤ ਪਾਰਕਿੰਗ ਜ਼ੋਨ ਅਤੇ ਦੋ ਵਿਸ਼ੇਸ਼ 'ਟਰਾਲੀ ਸਿਟੀ' ਅਤੇ ਟਰਾਲੀ ਸਟ੍ਰੀਟ ਸਥਾਪਤ ਕੀਤੀਆਂ ਹਨ। ਬਾਥਰੂਮ, ਸੀਸੀਟੀਵੀ ਨਿਗਰਾਨੀ ਅਤੇ ਜਾਣਕਾਰੀ ਦੇਣ ਵਾਲੀਆਂ ਐਲਈਡੀ ਸਕ੍ਰੀਨਾਂ ਨਾਲ ਲੈਸ ਇਹ ਸਹੂਲਤਾਂ ਵੱਖ-ਵੱਖ ਖੇਤਰਾਂ ਵਿੱਚ ਸੇਵਾ ਲਈ ਰਣਨੀਤਕ ਤੌਰ 'ਤੇ ਸਥਿਤ ਹਨ। ਮਾਝਾ ਅਤੇ ਦੋਆਬਾ ਵਾਲੀ ਸੰਗਤ ਨੂੰ ਚਰਨ ਗੰਗਾ ਦੇ ਨੇੜੇ ਟਰਾਲੀ ਸਿਟੀ ਵੱਲ ਭੇਜਿਆ ਜਾਵੇਗਾ, ਜਦੋਂ ਕਿ ਮਾਲਵਾ ਅਤੇ ਚੰਡੀਗੜ੍ਹ ਵਾਲੇ ਪਾਸੇ ਤੋਂ ਆਉਣ ਵਾਲੀ ਸੰਗਤ ਨੂੰ ਪਿੰਡ ਝਿੰਜੜੀ ਵਿੱਚ ਸਥਿਤ ਸਹੂਲਤ 'ਤੇ ਠਹਿਰਾਇਆ ਜਾਵੇਗਾ।

ਹਰਜੋਤ ਸਿੰਘ ਬੈਂਸ ਨੇ ਅੱਗੇ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ 'ਤੇ ਸੰਗਤਾਂ ਨੂੰ ਲਿਜਾਣ ਲਈ 100 ਈ-ਰਿਕਸ਼ਾ ਸ਼ਟਲ ਸੇਵਾਵਾਂ ਚਲਾਈਆਂ ਜਾਣਗੀਆਂ ਤਾਂ ਜੋ ਹੋਲਾ ਮਹੱਲਾ ਦੌਰਾਨ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 2 ਅਤੇ 3 ਮਾਰਚ ਨੂੰ ਵਿਰਾਸਤ-ਏ-ਖਾਲਸਾ ਵਿਖੇ ਸ਼ਾਮ ਵੇਲੇ ਅਸਮਾਨ ਵਿੱਚ ਆਤਿਸ਼ਬਾਜ਼ੀ ਦੀ ਸ਼ਾਨਦਾਰ ਪੇਸ਼ਾਕਾਰੀ ਦਿਖਾਈ ਜਾਵੇਗੀ, ਜਿਸ ਨਾਲ ਹੋਲਾ ਮਹੱਲਾ ਦੇ ਜਸ਼ਨਾਂ ਦਾ ਰੰਗ ਹੋਰ ਵੀ ਗੂੜ੍ਹਾ ਹੋ ਜਾਵੇਗਾ। ਸਿਹਤ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਚਰਨ ਗੰਗਾ ਸਟੇਡੀਅਮ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੂਰੀ ਤਰ੍ਹਾਂ ਲੈਸ ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ, ਜਦੋਂ ਕਿ ਹਰ ਪਾਰਕਿੰਗ ਅਤੇ ਮੁੱਖ ਸੰਗਤ ਸਥਾਨ 'ਤੇ ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ। ਉਨ੍ਹਾਂ ਅੱਗੇ ਕਿਹਾ, "ਸੰਗਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਰਨ ਗੰਗਾ ਸਟੇਡੀਅਮ ਨੇੜੇ ਮੁੱਖ ਇਕੱਠ ਦੇ ਰਸਤੇ 'ਤੇ ਤਿੰਨ-ਪਰਤੀ ਬੈਰੀਕੇਡਿੰਗ ਪ੍ਰਣਾਲੀ ਦੇ ਨਾਲ ਮਜ਼ਬੂਤ ਸੁਰੱਖਿਆ ਉਪਾਅ ਕੀਤੇ ਗਏ ਹਨ ਅਤੇ ਨਿਹੰਗ ਸਿੰਘਾਂ ਨੂੰ ਆਪਣੇ ਰਵਾਇਤੀ ਯੁੱਧ ਪ੍ਰਦਰਸ਼ਨਾਂ ਲਈ ਲੋੜੀਂਦੀ ਜਗ੍ਹਾ ਪ੍ਰਦਾਨ ਕੀਤੀ ਗਈ ਹੈ।" ਮੁੱਖ ਇਕੱਠ ਦੀ ਅਸਲ-ਸਮੇਂ ਦੀ ਜਾਣਕਾਰੀ ਅਤੇ ਲਾਈਵ ਪ੍ਰਸਾਰਣ ਪ੍ਰਦਾਨ ਕਰਨ ਲਈ ਮੁੱਖ ਸਥਾਨਾਂ 'ਤੇ 20 ਵੱਡੀਆਂ ਐਲਈਡੀ ਸਕ੍ਰੀਨਾਂ ਦਾ ਇੱਕ ਨੈੱਟਵਰਕ ਲਗਾਇਆ ਗਿਆ ਹੈ। ਇਹ ਪਹਿਲਕਦਮੀ ਪਾਰਕਿੰਗ ਖੇਤਰਾਂ ਵਿੱਚ ਸ਼ਰਧਾਲੂਆਂ ਨੂੰ ਵਿਰਾਸਤੀ ਖੇਡਾਂ ਅਤੇ ਕਰਾਫਟ ਮੇਲੇ ਸਮੇਤ ਚੱਲ ਰਹੇ ਸਮਾਗਮਾਂ ਨਾਲ ਜੋੜੀ ਰੱਖੇਗੀ। ਸ. ਹਰਜੋਤ ਸਿੰਘ ਬੈਂਸ ਨੇ ਇਸ ਇਤਿਹਾਸਕ ਜਸ਼ਨ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਮਹੀਨਿਆਂ ਦੀ ਤਿਆਰੀ ਅਤੇ ਸਖ਼ਤ ਮਿਹਨਤ ਲਈ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।

 

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ