Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ

March 02, 2026 09:06 PM
SehajTimes
ਪੰਜਾਬ ਵਿੱਚ ਟੈਕਸਟਾਈਲ ਕਾਰੋਬਾਰ ਦੇ ਵਿਸਥਾਰ ਅਤੇ ਪਰਾਲੀ-ਅਧਾਰਤ ਊਰਜਾ ਪ੍ਰੋਜੈਕਟ ਲਈ 690 ਕਰੋੜ ਦਾ ਤਾਜ਼ਾ ਨਿਵੇਸ਼ ਹੋਵੇਗਾ: ਸੰਜੀਵ ਅਰੋੜਾ 
ਪਰਾਲੀ-ਅਧਾਰਤ ਬਾਇਲਰ ਸਾਲਾਨਾ 1.2 ਲੱਖ ਟਨ ਪਰਾਲੀ ਦੀ ਖਪਤ ਕਰੇਗਾ, 20-25 ਕਿਲੋਮੀਟਰ ਦਾਇਰੇ ‘ਚ ਪੈਂਦੇ ਖੇਤਾਂ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਵਿੱਚ ਮਿਲੇਗੀ ਮਦਦ: ਸੰਜੀਵ ਅਰੋੜਾ

ਇਹ ਟੈਕਸਟਾਈਲ ਵਿਸਥਾਰ ਪੰਜਾਬ ਵਿੱਚ ਉੱਚ-ਮੁੱਲ ਵਾਲੇ ਨਿਰਮਾਣ, ਨਿਰਯਾਤ ਅਤੇ ਐਮ.ਐਸ.ਐਮ.ਈ. ਈਕੋਸਿਸਟਮ ਨੂੰ ਹੁਲਾਰਾ ਦੇਵੇਗਾ: ਸੰਜੀਵ ਅਰੋੜਾ
ਚੰਡੀਗੜ੍ਹ : ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਦੇ ਚਲਦਿਆਂ ਗੰਗਾ ਐਕਰੋਵੂਲਜ਼ ਲਿਮਟਿਡ, ਜੋ ਕਿ ਊਨੀ ਅਤੇ ਫੈਂਸੀ ਧਾਗੇ ਦੀ ਮੋਹਰੀ ਨਿਰਮਾਤਾ ਹੈ, ਨੇ ਪੰਜਾਬ ਵਿੱਚ ਆਪਣੇ ਕਾਰੋਬਾਰ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਗੰਗਾ ਐਕਰੋਵੂਲਜ਼ ਲਿਮਟਿਡ 60 ਤੋਂ ਵੱਧ ਦੇਸ਼ਾਂ ਨੂੰ ਆਪਣੇ ਉਤਪਾਦ ਬਰਾਮਦ ਕਰਦੀ ਹੈ ਅਤੇ ਮੌਜੂਦਾ ਸਮੇਂ ਕੰਪਨੀ ਵਿੱਚ 5600 ਤੋਂ ਵੱਧ ਕਰਮਚਾਰੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕੰਪਨੀ ਦਾ ਸਾਲਾਨਾ ਟਰਨਓਵਰ 850 ਕਰੋੜ ਰੁਪਏ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਕੰਪਨੀ ਨੇ ਪਿਛਲੇ 4 ਤੋਂ 5 ਸਾਲਾਂ ਵਿੱਚ 3000 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਹਨ ਇਸ ਨਾਲ ਪ੍ਰਤੀ ਸਾਲ ਲਗਭਗ 120000 ਟਨ ਪਰਾਲੀ (10000 ਟਨ ਪ੍ਰਤੀ ਮਹੀਨਾ) ਦੀ ਖਪਤ ਹੋਵੇਗੀ, ਜੋ ਲਗਭਗ 20/25 ਕਿਲੋਮੀਟਰ ਦਾਇਰੇ ਅੰਦਰ ਪੈਂਦੇ ਖੇਤਾਂ ‘ਚ ਪਰਾਲੀ ਸਾੜਨ ਤੋਂ ਮੁਕਤ ਕਰਨ ਵਿੱਚ ਸਹਾਈ ਹੋਵੇਗਾ। ਗੰਗਾ ਐਕਰੋਵੂਲਜ਼ ਲਿਮਟਿਡ ਦੇ ਪ੍ਰਧਾਨ ਅਮਿਤ ਥਾਪਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਗੰਗਾ ਐਕਰੋਵੂਲਜ਼ ਲਿਮਟਿਡ ਨੇ ਪਿਛਲੇ ਨਿਵੇਸ਼ਕ ਸੰਮੇਲਨ ਵਿੱਚ 301 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਸੀ। ਇਸ ਵਿੱਚੋਂ 400 ਕਰੋੜ ਰੁਪਏ ਦਾ ਨਿਵੇਸ਼ ਪਹਿਲਾਂ ਹੀ ਹੋ ਚੁੱਕਾ ਹੈ ਅਤੇ ਬਾਕੀ ਨਿਵੇਸ਼ ਅਗਲੇ 24 ਮਹੀਨਿਆਂ ਵਿੱਚ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕੰਪਨੀ ਦੇ ਵਿਸਥਾਰ ਨਾਲ ਹੁਣ ਬੁਣਾਈ, ਕਾਰਪੇਟ ਅਤੇ ਤਕਨੀਕੀ ਟੈਕਸਟਾਈਲ ਦੇ ਵੱਖ-ਵੱਖ ਹਿੱਸਿਆਂ (ਸੈਗਮੈਂਟਸ) ਲਈ ਧਾਗੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਵਿਸਥਾਰ ਉੱਚ-ਮੁੱਲ ਵਾਲੇ ਟੈਕਸਟਾਈਲ ਨਿਰਮਾਣ ਅਤੇ ਨਿਰਯਾਤ ਵਿੱਚ ਪੰਜਾਬ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰੇਗਾ। ਇਸ ਨਾਲ ਵਾਧੂ ਰੋਜ਼ਗਾਰ ਪੈਦਾ ਹੋਣ ਦੇ ਨਾਲ-ਨਾਲ ਸਥਾਨਕ ਮੁੱਲ ਲੜੀ, ਐਮ. ਐਸ.ਐਮ.ਈ. ਅਤੇ ਸਹਾਇਕ ਇਕਾਈਆਂ ਨੂੰ ਹੁਲਾਰਾ ਮਿਲੇਗਾ, ਜਿਸ ਨਾਲ ਖੇਤਰ ‘ਚ ਆਰਥਿਕਤਾ ਨੂੰ ਬਲ ਮਿਲੇਗਾ। ਇਹ ਵਿਸਥਾਰ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ ਇਸਦੇ ਨਿਵੇਸ਼ਕ-ਅਨੁਕੂਲ ਮਾਹੌਲ ਦੇ ਮਜ਼ਬੂਤ ਸਮਰਥਨ ਨੂੰ ਦਰਸਾਉਂਦਾ ਹੈ, ਜੋ ਘਰੇਲੂ ਅਤੇ ਵਿਸ਼ਵਵਿਆਪੀ ਨਿਰਮਾਤਾਵਾਂ ਵਿੱਚ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰੇਗਾ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ