Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ

March 02, 2026 10:02 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੇ ਆਯੋਜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਰੰਗਲੇ ਪੰਜਾਬ ਦੀ ਪੁਨਰਸਥਾਪਨਾ ਲਈ ਸੂਬਾ ਪੱਧਰ ‘ਤੇ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ 22 ਮਾਰਚ, 2026 ਨੂੰ ਫੁਟਬਾਲ ਦੀ ਨਰਸਰੀ ਕਹੇ ਜਾਣ ਵਾਲੇ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਰਾਜ ਪੱਧਰੀ ਸਮਾਗਮ ਵਜੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 23 ਮਾਰਚ, 2026  ਨੂੰ ਸ਼ਹੀਦ-ਏ-ਆਜ਼ਮ ਸ੍ਰੀ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਰਾਜ ਪੱਧਰੀ ਸਮਾਗਮ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ। ਇਸ ਲਈ ਇਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾਥਨ ਸ਼ਹੀਦ-ਏ-ਆਜ਼ਮ ਨੂੰ ਸਮਰਪਿਤ ਕਰਕੇ ਕਰਵਾਈ ਜਾਵੇਗੀ। ਡਿਪਟੀ ਸਪੀਕਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੇ ਇਕ ਸਿਹਤਮੰਦ ਅਤੇ ਜਾਗਰੂਕ ਰਾਸ਼ਟਰ ਦਾ ਸੁਪਨਾ ਦੇਖਿਆ ਸੀ। ਨਸ਼ਿਆਂ ਦਾ ਖਾਤਮਾ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਾਡਾ ਫਰਜ ਹੈ। ਇਹ ਮੈਰਾਥਨ ਨੌਜਵਾਨਾਂ ਵਿੱਚ ਦੇਸ਼ਭਗਤੀ ਦਾ ਜਜ਼ਬਾ ਪੈਦਾ ਕਰੇਗੀ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗੀ। ਮੈਰਾਥਨ ਵਿੱਚ 5 ਕਿ.ਮੀ., 10 ਕਿ.ਮੀ., 21 ਕਿ.ਮੀ. ਅਤੇ 42 ਕਿ.ਮੀ. ਦੀਆਂ ਵੱਖ-ਵੱਖ ਸ਼੍ਰੇਣੀਆਂ ਹੋਣਗੀਆਂ, ਜਿਨ੍ਹਾਂ ਵਿੱਚ ਬੱਚੇ, ਨੌਜਵਾਨ, ਬਜ਼ੁਰਗ ਅਤੇ ਡਿਸਏਬਲਡ ਵਿਅਕਤੀ ਭਾਗ ਲੈ ਸਕਣਗੇ। ਜੇਤੂਆਂ ਨੂੰ ਵਿਸ਼ੇਸ਼ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਵਿਆਪਕ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ ਅਤੇ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਹਸਤੀਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਰਾਜ ਪੱਧਰੀ ਪ੍ਰੋਗਰਾਮ ਦੀ ਸਫਲਤਾ ਲਈ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ, ਸੈਰ ਸਪਾਟਾ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਕੂਲ ਸਿੱਖਿਆ ਵਿਭਾਗ, ਉੱਚ ਸਿੱਖਿਆ ਵਿਭਾਗ ਅਤੇ ਹੋਰ ਸੰਬੰਧਤ ਵਿਭਾਗਾਂ ਦਾ ਸਹਿਯੋਗ ਲਿਆ ਜਾਵੇਗਾ। ਐਸ.ਆਰ.ਐਸ.ਐਫ. ਐਨਜੀਓ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਮੀਟਿੰਗ ਵਿੱਚ ਸ੍ਰੀ ਪਰਮਿੰਦਰ ਸਿੰਘ ਗੋਲਡੀ (ਚੇਅਰਮੈਨ, ਪੰਜਾਬ ਯੂਥ ਡਿਵੈਲਪਮੈਂਟ ਬੋਰਡ), ਡਾ. ਐਸ.ਪੀ. ਅਨੰਦ ਕੁਮਾਰ (ਆਈ.ਏ.ਐਸ), ਸ. ਹਰਪ੍ਰੀਤ ਸਿੰਘ ਸੂਦਨ (ਡਾਇਰੈਕਟਰ ਖੇਡਾਂ), ਸ਼੍ਰੀ ਦਮਪ੍ਰੀਤ ਵਾਲੀਆ (ਆਈ.ਏ.ਐਸ), ਸ਼੍ਰੀਮਤੀ ਆਸ਼ਿਕਾ ਜੈਨ (ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ), ਸ਼੍ਰੀਮਤੀ ਚਰੂ ਮੀਤਾ, ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਸ਼੍ਰੀ ਤੇਜਦੀਪ ਸਿੰਘ ਸੈਣੀ, ਸ੍ਰੀ ਮੇਜਰ ਸਿੰਘ (ਐਸ.ਪੀ. ਹੁਸ਼ਿਆਰਪੁਰ), ਸ੍ਰੀ ਗੌਤਮ ਕਪੂਰ (ਲੋਕ ਸੰਪਰਕ ਅਫਸਰ), ਸ਼੍ਰੀ ਰਾਜੇਸ਼ ਬਖ਼ਸ਼ੀ, ਸ਼੍ਰੀ ਕੁਲਵੰਤ ਸਿੰਘ ਸੰਘਾ, ਸ਼੍ਰੀ ਅਰਵਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਡਾ. ਸਾਜਨ ਸ਼ਰਮਾ, ਸ੍ਰੀ ਲਕਸ਼ੈ ਭਾਰਤੀ, ਸ੍ਰੀ ਰਾਮ ਲੋਕ ਖਟਾਣਾ ਅਤੇ ਸ੍ਰੀ ਮੋਹਿਤ ਅੱਤਰੀ, ਲੋਕ ਸੰਪਰਕ ਅਫਸਰ/ਡਿਪਟੀ ਸਪੀਕਰ,ਪੰਜਾਬ ਵਿਧਾਨ ਸਭਾ, ਸਮੇਤ ਹੋਰ ਅਧਿਕਾਰੀ ਹਾਜ਼ਰ ਰਹੇ। ਡਿਪਟੀ ਸਪੀਕਰ ਨੇ ਅੰਤ ਵਿੱਚ ਕਿਹਾ ਕਿ “ਆਓ, ਅਸੀਂ ਸਾਰੇ ਮਿਲ ਕੇ ਨਸ਼ਾ ਮੁਕਤ ਪੰਜਾਬ ਲਈ ਦੌੜੀਏ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰੀਏ।”

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ