Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24x7 ਹੈਲਪਲਾਈਨ ਜਾਰੀ ਕੀਤੀ

March 02, 2026 10:11 PM
SehajTimes
ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਮਦਦ ਲਈ 0172 2260042, 0172 2260043 ਜਾਂ ਵਟਸਅੱਪ ਨੰ. +91 94787 79112 'ਤੇ ਕਾਲ ਕਰਨ ਲਈ ਕਿਹਾ

ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਭਾਰਤ ਸਰਕਾਰ ਨੂੰ ਦਖਲ ਦੇਣ ਦੀ ਅਪੀਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਫਸੇ ਹੋਏ ਪੰਜਾਬੀਆਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਇਸ ਮੁਸੀਬਤ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਚੰਡੀਗੜ੍ਹ,  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 'ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 'ਤੇ ਮੈਸੇਜ ਭੇਜ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੱਧ ਪੂਰਬ ਵਿੱਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ਵਿੱਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪੰਜਾਬੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇੱਕ ਹੈਲਪਲਾਈਨ ਜਾਰੀ ਕੀਤੀ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਜਾਂ ਉਸ ਦਾ ਪਰਿਵਾਰ ਇਨ੍ਹਾਂ ਦੇਸ਼ਾਂ ਵਿੱਚ ਫਸਿਆ ਹੋਇਆ ਹੈ ਤਾਂ ਉਹ ਇਨ੍ਹਾਂ ਨੰਬਰਾਂ 'ਤੇ ਕਾਲ ਕਰ ਸਕਦੇ ਹਨ।" ਉਨ੍ਹਾਂ ਨੇ ਮੁਸੀਬਤ ਵਿੱਚ ਫਸੇ ਲੋਕਾਂ ਨੂੰ ਪੂਰੀ ਮਦਦ ਦਾ ਭਰੋਸਾ ਦਿੰਦਿਆਂ ਐਲਾਨ ਕੀਤਾ ਕਿ ਇੱਕ ਸਮਰਪਿਤ ਹੈਲਪਲਾਈਨ ਅਤੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜੋ ਦਿਨ-ਰਾਤ ਕਾਰਜਸ਼ੀਲ ਰਹੇਗਾ। ਉਨ੍ਹਾਂ ਅੱਗੇ ਕਿਹਾ, "ਜੇਕਰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਲੋਕ 0172 2260042 ਅਤੇ 0172 2260043 'ਤੇ ਕਾਲ ਕਰ ਸਕਦੇ ਹਨ ਜਾਂ +91 94787 79112 'ਤੇ ਵਟਸਅੱਪ ਰਾਹੀਂ ਮੈਸੇਜ ਭੇਜ ਸਕਦੇ ਹਨ।" ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਫਸੇ ਲੋਕਾਂ ਨੂੰ ਜਲਦ ਤੋਂ ਜਲਦ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।” ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ, “ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।” ਉਨ੍ਹਾਂ ਨੇ ਭਾਰਤ ਸਰਕਾਰ ਨੂੰ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਤਰੁੰਤ ਦਖਲ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਜੰਗ ਪ੍ਰਭਾਵਿਤ ਖਾੜੀ ਦੇਸ਼ਾਂ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਤੁਰੰਤ ਲੋੜੀਂਦੇ ਕਦਮ ਚੁੱਕੇਗੀ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ