Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅਰਬ ਦੇਸ਼ਾਂ `ਚ ਜੰਗ ਕਾਰਨ ਫਸੇ ਪੰਜਾਬੀਆਂ ਲਈ ਸੂਬਾ ਸਰਕਾਰ ਵੱਲੋਂ 24/7 ਹੈਲਪਲਾਈਨ ਨੰਬਰ ਜਾਰੀ

March 03, 2026 05:10 PM
ਜਗਤਾਰ ਸਿੰਘ ਮਾਹਲਾ

 

ਪੰਜਾਬ ਸਰਕਾਰ ਇਸ ਮੁਸੀਬਤ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਵਿਅਕਤੀਆਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ : ਵਿਧਾਇਕ ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਪੰਜਾਬ ਸਰਕਾਰ ਨੇ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 `ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰਬਰ +91 94787 79112 `ਤੇ ਮੈਸੇਜ ਭੇਜ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਖਾੜੀ ਮੁਲਕਾਂ ਵਿੱਚ ਪੰਜਾਬੀਆਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੱਧ ਪੂਰਬ ਵਿੱਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ਵਿੱਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪੰਜਾਬੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਹੈਲਪਲਾਈਨ ਜਾਰੀ ਕੀਤੀ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਜਾਂ ਉਸ ਦਾ ਪਰਿਵਾਰ ਇਨ੍ਹਾਂ ਦੇਸ਼ਾਂ ਵਿੱਚ ਫਸਿਆ ਹੋਇਆ ਹੈ ਤਾਂ ਉਹ ਇਨ੍ਹਾਂ ਨੰਬਰਾਂ `ਤੇ ਕਾਲ ਕਰ ਸਕਦੇ ਹਨ। ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਉਨ੍ਹਾਂ ਨੇ ਭਾਰਤ ਸਰਕਾਰ ਨੂੰ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਤਰੁੰਤ ਦਖਲ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਜੰਗ ਪ੍ਰਭਾਵਿਤ ਖਾੜੀ ਦੇਸ਼ਾਂ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਤੁਰੰਤ ਲੋੜੀਂਦੇ ਕਦਮ ਚੁੱਕੇਗੀ।

Have something to say? Post your comment

 

More in Majha

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਦੀ ਸ਼ੁਰੂਆਤ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ