Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

March 04, 2026 12:03 AM
SehajTimes

ਚੰਡੀਗੜ੍ਹ : ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ। ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਦੇ ਬੈਨਰ ਹੇਠ ਕੀਤਾ ਜਾਵੇਗਾ ਜੋ ਕਿ ਪੰਜਾਬ ਵਿੱਚ ਕੰਪਨੀ ਦਾ ਪਹਿਲਾ ਨਿਵੇਸ਼ ਹੈ। ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਰੁਜ਼ਗਾਰ ਦੇ ਲਗਭਗ 700 ਮੌਕੇ ਪੈਦਾ ਹੋਣਗੇ, ਜਿਸ ਨਾਲ ਸਥਾਨਕ ਆਰਥਿਕਤਾ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ। ਪ੍ਰੋਜੈਕਟ ਸਬੰਧੀ ਜਾਣਕਾਰੀ ਇਸ ਪ੍ਰੋਜੈਕਟ ਦੇ ਤਿੰਨ ਮੁੱਖ ਭਾਗ ਹੋਣਗੇ: ਇੱਕ ਪ੍ਰੀਮੀਅਮ ਰਿਜ਼ੋਰਟ ਲਈ 300 ਕਰੋੜ ਰੁਪਏ ਦਾ ਨਿਵੇਸ਼ 90,000 ਵਰਗ ਫੁੱਟ ਵਿੱਚ ਫੈਲੇ ਇਸ ਖੇਤਰ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਕਨਵੈਨਸ਼ਨ ਸੈਂਟਰ ਲਈ 50 ਕਰੋੜ ਰੁਪਏ ਦਾ ਨਿਵੇਸ਼ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਹੋਟਲ ਲਈ 110 ਕਰੋੜ ਰੁਪਏ ਦਾ ਨਿਵੇਸ਼ ਲਗਭਗ 15 ਏਕੜ ਰਕਬੇ ਵਿੱਚ ਬਣਾਇਆ ਜਾਣ ਵਾਲਾ ਰਿਜ਼ੋਰਟ ਅਤੇ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ ਦੇ ਵਾਹਗਾ ਰੋਡ ਸਥਿਤ ਪਿੰਡ ਖਾਸਾ ਵਿਖੇ ਤਿਆਰ ਕੀਤਾ ਜਾਵੇਗਾ। ਐਸਐਸਬੀ ਗਰੁੱਪ ਦੇ ਮੌਜੂਦਾ ਪ੍ਰਾਜੈਕਟ ਸੰਜੀਵ ਅਰੋੜਾ ਨੇ ਦੱਸਿਆ ਕਿ ਐਸਐਸਬੀ ਗਰੁੱਪ ਵੱਲੋਂ ਮੌਜੂਦਾ ਸਮੇਂ ਅੰਮ੍ਰਿਤਸਰ ਵਿੱਚ ਲਗਭਗ 120 ਕਮਰਿਆਂ ਵਾਲੇ ਤਿੰਨ ਹੋਟਲ ਚਲਾਏ ਜਾ ਰਹੇ ਹਨ: ਹੋਟਲ ਫਾਰਚੂਨ ਰਣਜੀਤ ਵਿਹਾਰ ਰੀਜੈਂਟਾ ਇਨ ਰੀਜੈਂਟਾ ਸੈਂਟਰਲ ਸੈਰ-ਸਪਾਟਾ ਅਤੇ ਐਮਆਈਸੀਈ ਖੇਤਰ ਨੂੰ ਹੁਲਾਰਾ ਮੰਤਰੀ ਨੇ ਕਿਹਾ ਕਿ 90,000 ਵਰਗ ਫੁੱਟ ਦਾ ਅਤਿ-ਆਧੁਨਿਕ ਕਨਵੈਨਸ਼ਨ ਸੈਂਟਰ ਪੰਜਾਬ ਵਿੱਚ ਐਮਆਈਸੀਈ (ਮੀਟਿੰਗਾਂ, ਪ੍ਰੋਤਸਾਹਨ, ਕਾਨਫਰੰਸਾਂ, ਪ੍ਰਦਰਸ਼ਨੀਆਂ) ਸੈਰ-ਸਪਾਟੇ ‘ਚ ਮਹੱਤਵਪੂਰਨ ਵਾਧਾ ਕਰੇਗਾ। ਅੰਮ੍ਰਿਤਸਰ ਭਾਰਤ ਦੇ ਸਭ ਤੋਂ ਪ੍ਰਮੁੱਖ ਅਧਿਆਤਮਿਕ ਅਤੇ ਵਿਰਾਸਤੀ ਸਥਾਨਾਂ ਵਿੱਚੋਂ ਇੱਕ ਹੈ, ਇਸ ਲਈ ਇਸ ਪ੍ਰੋਜੈਕਟ ਨਾਲ ਸ਼ਹਿਰ ਵੱਡੇ ਪੱਧਰ 'ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਮਾਗਮਾਂ, ਡੈਸਟੀਨੇਸ਼ਨ ਵੈਡਿੰਗ ਅਤੇ ਕਾਰਪੋਰੇਟ ਸੰਮੇਲਨਾਂ ਲਈ ਇੱਕ ਮੋਹਰੀ ਅਤੇ ਪਸੰਦੀਦਾ ਸਥਾਨ ਵਜੋਂ ਉਭਰੇਗਾ। ਨਿਵੇਸ਼-ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਵੱਲੋਂ ਪੰਜਾਬ ਵਿੱਚ ਪਹਿਲਾ ਨਿਵੇਸ਼ ਸੂਬੇ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਦੇ ਢਾਂਚੇ ਵਿੱਚ ਨਿਵੇਸ਼ਕਾਂ ਦੇ ਵਧ ਰਹੇ ਭਰੋਸੇ ਨੂੰ ਦਰਸਾਉਂਦਾ ਹੈ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ