Wednesday, March 04, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

March 04, 2026 12:07 AM
SehajTimes

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ ਦੇ 367ਵੇਂ ਦਿਨ 87 ਨਸ਼ਾ ਤਸਕਰ 1.1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’  ਦੇ 42ਵੇਂ ਦਿਨ ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 471 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 42ਵੇਂ ਦਿਨ, ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ 12,433 ਹੋਈਆਂ ਹਨ ।

ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 108 ਵਿਅਕਤੀਆਂ ਨੂੰ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ। ਪੁਲੀਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ। ਇਸ ਦੌਰਾਨ ਪੁਲੀਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 367ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 2 ਕਿਲੋ ਭੁੱਕੀ, 408 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,950 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਸਿਰਫ 367 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 52009 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲੀਸ ਨੇ ਅੱਜ 39 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24x7 ਹੈਲਪਲਾਈਨ ਜਾਰੀ ਕੀਤੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੀ ਨਵੀਂ ਰਫ਼ਤਾਰ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ