Wednesday, March 04, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Delhi

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

March 04, 2026 12:13 AM
SehajTimes

ਚੰਡੀਗੜ੍ਹ / ਨਵੀਂ ਦਿੱਲੀ : ਮੱਧ ਪੂਰਬ ਦੇ ਵਧ ਰਹੇ ਟਕਰਾਅ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀਆਂ ਦੇ ਫਸ ਜਾਣ ਦੇ ਮੱਦੇਨਜ਼ਰ, ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਆਰ. ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਬਚਾਅ ਉਡਾਣਾਂ, ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਕੀਤੇ ਵਾਧੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ, "ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਸੇਵਾਵਾਂ ਚਲਾਉਣ ਦੀ ਤੁਰੰਤ ਲੋੜ ਹੈ। ਸਾਡੇ ਲੋਕਾਂ ਨੂੰ ਇਸ ਸੰਕਟ ਵਿੱਚ ਘੜੀ ਵਿੱਚ ਛੱਡਿਆ ਨਹੀਂ ਜਾ ਸਕਦਾ।" ਮੱਧ ਪੂਰਬ ਵਿੱਚ ਚੱਲ ਰਹੇ ਟਕਰਾਅ ਅਤੇ ਖੇਤਰੀ ਅਸਥਿਰਤਾ ਕਾਰਨ ਪੰਜਾਬੀ ਪ੍ਰਵਾਸੀ ਭਾਈਚਾਰਿਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਾਨਣਾ ਪਾਉਂਦਿਆਂ  ਡਾ. ਰਵਜੋਤ ਸਿੰਘ ਨੇ ਕਿਹਾ, "ਪੰਜਾਬ ਦੀ ਆਬਾਦੀ ਦਾ ਇੱਕ ਅਹਿਮ ਹਿੱਸਾ ਵੱਖ-ਵੱਖ ਮੱਧ ਪੂਰਬੀ ਦੇਸ਼ਾਂ ਵਿੱਚ ਰਹਿੰਦਾ ਹੈ ਅਤੇ ਉੱਥੇ ਕੰਮ ਕਰਦਾ ਹੈ। ਕਈ ਨਿਰਧਾਰਤ ਉਡਾਣਾਂ ਦੇ ਰੱਦ ਹੋਣ ਨਾਲ ਸਾਡੇ ਬਹੁਤ ਸਾਰੇ ਐਨਆਰਆਈ ਭੈਣ-ਭਰਾ ਫਸ ਗਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਇੱਥੇ ਉਨ੍ਹਾਂ ਦੀ ਚਿੰਤਾ ਵਿੱਚ ਡੁੱਬੇ ਹਨ।"

ਉਨ੍ਹਾਂ ਕੇਂਦਰੀ ਮੰਤਰੀ ਨੂੰ ਸਾਰੇ ਸੁਰੱਖਿਅਤ ਕੋਰੀਡੋਰਾਂ 'ਤੇ ਕੰਮਕਾਜ ਬਹਾਲ ਕਰਨ ਲਈ ਏਅਰਲਾਈਨਾਂ ਨਾਲ ਤਾਲਮੇਲ ਕਰਨ ਅਤੇ ਫਸੇ ਹੋਏ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਜਹਾਜ਼ ਚਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, "ਬਹੁਤ ਸਾਰੇ ਜ਼ਰੂਰੀ ਰੂਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ ਵੱਡੀ ਗਿਣਤੀ ਵਿੱਚ ਯਾਤਰੀ ਫਸ ਗਏ ਹਨ। ਵੱਧ ਤਣਾਅ ਵਾਲੇ ਖੇਤਰਾਂ ਵਿੱਚ ਫਸੇ ਲੋਕਾਂ ਜਾਂ ਐਮਰਜੈਂਸੀ ਲਈ ਘਰ ਵਾਪਸ ਜਾਣ ਦੀ ਜ਼ਰੂਰਤ ਵਾਲੇ ਲੋਕਾਂ ਲਈ ਉਡਾਣਾਂ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਜਾਂ ਰਾਹਤ ਉਡਾਣਾਂ ਚਲਾਉਣ ਦੀ ਤੁਰੰਤ ਲੋੜ ਹੈ।"

ਟਿਕਟਾਂ ਦੀਆਂ ਵਧਦੀਆਂ ਕੀਮਤਾਂ ਦਾ ਮੁੱਦਾ ਉਠਾਉਂਦਿਆਂ, ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ, "ਇਹ ਦੇਖਿਆ ਗਿਆ ਹੈ ਕਿ ਉਡਾਣਾਂ ਦੀ ਘੱਟ ਹੋਈ ਗਿਣਤੀ ਕਾਰਨ, ਕਈ ਏਅਰਲਾਈਨਾਂ ਆਪਣੇ ਕਿਰਾਏ ਵਿੱਚ ਵਾਧਾ ਕਰਕੇ ਯਾਤਰੀਆਂ ਦਾ ਸ਼ੋਸ਼ਣ ਕਰ ਰਹੇ ਹਨ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਇਸ ਸੰਕਟ ਦੌਰਾਨ ਨਾਗਰਿਕਾਂ ਦੇ ਵਿੱਤੀ ਸ਼ੋਸ਼ਣ ਨੂੰ ਰੋਕਣ ਲਈ ਇਨ੍ਹਾਂ ਰੂਟਾਂ 'ਤੇ ਕੀਮਤ ਨਿਰਧਾਰਤ ਕੀਤੀ ਜਾਵੇ।"

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਟਿੰਗ ਦੌਰਾਨ ਕੇ.ਆਰ. ਨਾਇਡੂ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ ਅਤੇ ਅਪੀਲ ਕੀਤੀ ਕਿ ਸੂਬਾ ਸਰਕਾਰ ਨੂੰ ਬਿਨਾਂ ਦੇਰੀ ਕੀਤੇ ਪੰਜਾਬੀਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ, "ਮੁੱਖ ਮੰਤਰੀ ਨੇ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਬੇਨਤੀ ਕੀਤੀ ਕਿ ਜੇਕਰ ਲੋੜ ਹੋਵੇ ਤਾਂ ਪੰਜਾਬ ਨੂੰ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦੀ ਆਗਿਆ ਦਿੱਤੀ ਜਾਵੇ ਤਾਂ ਜੋ ਸਾਡੇ ਲੋਕਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ।"

ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ, "ਕੇਂਦਰ ਸਰਕਾਰ ਪਹਿਲਾਂ ਹੀ ਇਸ ਮਾਮਲੇ 'ਤੇ ਕੰਮ ਕਰ ਰਹੀ ਹੈ ਕਿਉਂਕਿ ਕਈ ਸੂਬਿਆਂ ਦੇ ਲੋਕ ਖਾੜੀ ਦੇਸ਼ਾਂ ਵਿੱਚ ਫਸੇ ਹੋਏ ਹਨ।" ਐਨਆਰਆਈ ਮਾਮਲਿਆਂ ਬਾਰੇ ਮੰਤਰੀ ਨੇ ਖਾੜੀ ਦੇਸ਼ਾਂ ਤੋਂ ਵਾਪਸ ਆਉਣ ਵਾਲੇ ਪੰਜਾਬੀਆਂ ਲਈ ਹਰ ਲੋੜੀਂਦੀ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਆਈਜੀਆਈ ਹਵਾਈ ਅੱਡੇ 'ਤੇ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਗਏ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ।

ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਫਸੇ ਹੋਏ ਪੰਜਾਬੀਆਂ ਦੀ ਸਹਾਇਤਾ ਲਈ 24x7 ਕਾਰਜਸ਼ੀਲ ਹੈਲਪਲਾਈਨ ਸ਼ੁਰੂ ਕੀਤੀ ਜਾ ਚੁੱਕੀ ਹੈ। ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 'ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 'ਤੇ ਮੈਸੇਜ ਭੇਜ ਸਕਦੇ ਹਨ। ਸਥਿਤੀ ਦੀ ਨਿਗਰਾਨੀ ਲਈ ਏਡੀਜੀਪੀ ਆਰ. ਕੇ. ਜੈਸਵਾਲ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਟੀਮ ਵੀ ਬਣਾਈ ਗਈ ਹੈ।" ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਸੰਕਟ ਦੀ ਇਸ ਘੜੀ ਵਿੱਚ ਆਪਣੇ ਲੋਕਾਂ ਨੂੰ ਹਰ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।"

ਇਸ ਤੋਂ ਪਹਿਲਾਂ, ਡਾ. ਰਵਜੋਤ ਸਿੰਘ ਨੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਵੀਡੀਓ ਕਾਨਫਰੰਸ ਕੀਤੀ ਅਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਜ਼ਿਲ੍ਹਾ ਪੱਧਰੀ ਹੈਲਪਲਾਈਨ ਨੰਬਰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ "ਫਸੇ ਹੋਏ ਪੰਜਾਬੀਆਂ ਬਾਰੇ ਜ਼ਿਲ੍ਹਾ ਪੱਧਰ 'ਤੇ ਪ੍ਰਾਪਤ ਸਾਰੀਆਂ ਪੁੱਛਗਿੱਛਾਂ ਨੂੰ ਪੂਰੀ ਜ਼ਿੰਮੇਵਾਰਾਨਾ ਢੰਗ ਅਤੇ ਇਮਾਨਦਾਰੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਸਹਾਇਤਾ ਯਕੀਨੀ ਬਣਾਈ ਜਾ ਸਕੇ।" ਮੀਟਿੰਗ ਦੌਰਾਨ ਪੰਜਾਬ ਭਵਨ, ਨਵੀਂ ਦਿੱਲੀ ਦੇ ਪ੍ਰਿੰਸੀਪਲ ਰੈਜ਼ੀਡੈਂਟ ਕਮਿਸ਼ਨਰ ਡਾ. ਐਸ. ਕਰੁਣਾ ਰਾਜੂ ਵੀ ਮੌਜੂਦ ਸਨ।

Have something to say? Post your comment

 

More in Delhi

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪਾਣੀ ਦੀ ਸੰਭਾਲ ਲਈ, ਨਿਰੰਕਾਰੀ ਮਿਸ਼ਨ ਦਾ ਮਜ਼ਬੂਤ ਕਦਮ: ਪ੍ਰੋਜੈਕਟ ਅਮ੍ਰਿਤ ਦਾ ਚੌਥਾ ਪੜਾਅ

ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ 

ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਸਿੱਖਿਆ ਦਾ ਇਤਿਹਾਸਕ ਐਲਾਨ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲਾ 26 ਜਨਵਰੀ ਨੂੰ: ਹਰਮੀਤ ਸਿੰਘ ਕਾਲਕਾ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ 'ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਦੀ ਤਰੀਕ ’ਤੇ ਜਲਦੀ ਫੈਸਲੇ ਦੀ ਮੰਗ: ਹਰਮੀਤ ਸਿੰਘ ਕਾਲਕਾ

ਟ੍ਰੇਡ ਮੇਲੇ ਵਿੱਚ ਟਪਨ ਐਗਰੋ ਕੰਪਨੀ ਦੇ ਉਤਪਾਦਾਂ ਨੇ ਦਰਸ਼ਕਾਂ ਨੂੰ ਆਪਣੇ ਵੱਲ ਖਿੱਚਿਆ