Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅਜਨਾਲਾ ਵਿੱਚ ਭਿਆਨਕ ਸੜਕ ਹਾਦਸਾ, ਟਰੱਕ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

March 04, 2026 10:52 AM
SehajTimes

ਅਜਨਾਲਾ : ਇਲਾਕਾ ਅਜਨਾਲਾ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਨੇ ਪੂਰੇ ਖੇਤਰ ਨੂੰ ਗਮਗੀਨ ਕਰ ਦਿੱਤਾ। ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚੱਲ ਰਹੇ ਟਰੱਕ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪਿੰਡ ਮਿਆਦੀਆਂ (ਅਜਨਾਲਾ) ਦਾ ਰਹਿਣ ਵਾਲਾ ਸੀ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਹਰੀਕੇ ਪੱਤਣ ਤੋਂ ਪੱਥਰ ਦਾ ਕੰਮ ਕਰਕੇ ਆਪਣੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਅਜਨਾਲਾ ਦੇ ਚੋਗਾਵਾਂ ਰੋਡ ‘ਤੇ ਪਹੁੰਚੇ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਸਾਈਡ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮ੍ਰਿਤਕ ਟਰੱਕ ਦੇ ਪਹੀਏ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਹ ਆਪਣੇ ਚਾਚੇ ਨੂੰ ਲੈਣ ਲਈ ਮੋਟਰਸਾਈਕਲ ‘ਤੇ ਆਇਆ ਸੀ। ਵਾਪਸੀ ਦੌਰਾਨ ਇਹ ਹਾਦਸਾ ਵਾਪਰ ਗਿਆ।

ਉਸ ਨੇ ਕਿਹਾ ਕਿ ਉਸ ਨੇ ਆਪਣੀ ਜਾਨ ਬੜੀ ਮੁਸ਼ਕਿਲ ਨਾਲ ਬਚਾਈ, ਪਰ ਉਸਦਾ ਚਾਚਾ ਟਰੱਕ ਹੇਠਾਂ ਆ ਗਿਆ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਇਕੱਠੇ ਹੋ ਗਏ। ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਟਰੱਕ ਸਮੇਤ ਚਾਲਕ ਨੂੰ ਕਾਬੂ ਕਰ ਲਿਆ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਬਾਈਟ – ਮ੍ਰਿਤਕ ਦਾ ਰਿਸ਼ਤੇਦਾਰ “ਅਸੀਂ ਹਰੀਕੇ ਪੱਤਣ ਤੋਂ ਕੰਮ ਕਰਕੇ ਵਾਪਸ ਆ ਰਹੇ ਸੀ। ਟਰੱਕ ਨੇ ਅਚਾਨਕ ਸਾਈਡ ਮਾਰੀ। ਮੇਰੇ ਚਾਚਾ ਟਰੱਕ ਹੇਠਾਂ ਆ ਗਏ ਅਤੇ ਮੈਂ ਬਚ ਗਿਆ।” ਬਾਈਟ – ਜਾਂਚ ਅਧਿਕਾਰੀ ਬਲਦੇਵ ਰਾਜ “ਟਰੱਕ ਅਤੇ ਚਾਲਕ ਨੂੰ ਕਾਬੂ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।”

Have something to say? Post your comment

 

More in Majha

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ*

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ

ਜਨਗਣਨਾ-2027 ਤਹਿਤ ਅੰਮ੍ਰਿਤਸਰ ਜ਼ਿਲ੍ਹੇ ’ਚ ਸਵੈ-ਗਣਨਾ ਦੀ ਹੋਈ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਵਿਖੇ ਨਵੀਨਤਾ ਅਤੇ ਉਦਮਤਾ ਨੂੰ ਸਮਰਪਿਤ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ