Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

March 04, 2026 11:03 AM
SehajTimes
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ’ਤੇ ਭਾਰਤੀ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਭੇਜਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਫ਼ੈਸਲੇ ਨਾਲ ਦੇਸ਼ ਭਰ ਦੀ ਸਿੱਖ ਸੰਗਤ ਵਿੱਚ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਉਨ੍ਹਾਂ ਦੱਸਿਆ ਕਿ ਪਿਛਲੀ ਵਾਰ ਅਪਰੇਸ਼ਨ “ਸਿੰਦੂਰ” ਕਾਰਨ ਜੱਥੇ ਦੀ ਪ੍ਰਵਾਨਗੀ ਦਾ ਮਸਲਾ ਲਟਕ ਗਿਆ ਸੀ। ਇਸ ਸੰਬੰਧ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਤੀਨਿਧ ਮੰਡਲ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲ ਕੇ ਮਾਮਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ, ਜਿਸ ਉਪਰੰਤ ਭਾਰਤ ਸਰਕਾਰ ਵੱਲੋਂ ਜੱਥਾ ਭੇਜਣ ਦੀ ਮਨਜ਼ੂਰੀ ਦਿੱਤੀ ਗਈ ਸੀ।ਉਨ੍ਹਾਂ ਦੱਸਿਆ ਕਿ ਇਸ ਵਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲਾਂ ਹੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ 3000 ਸ਼ਰਧਾਲੂਆਂ ਦਾ ਜੱਥਾ ਖ਼ਾਲਸਾ ਸਾਜਨਾ ਦਿਵਸ ਮੌਕੇ ਭੇਜਣ ਦੀ ਬੇਨਤੀ ਕੀਤੀ ਸੀ, ਜਿਸਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਵੀਕਾਰ ਕਰ ਲਿਆ ਹੈ। ਸਰਦਾਰ ਕਾਲਕਾ ਨੇ ਇਸ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵਿਸ਼ੇਸ਼ ਧੰਨਵਾਦ ਪ੍ਰਗਟਾਇਆ। ਉਨ੍ਹਾਂ ਦੱਸਿਆ ਕਿ ਮਿਲੀ ਪ੍ਰਵਾਨਗੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1800 ਸ਼ਰਧਾਲੂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 550 ਸ਼ਰਧਾਲੂ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 300 ਸ਼ਰਧਾਲੂ ਬਾਕੀ ਹੋਰ ਸੂਬਿਆਂ ਤੋਂ ਸੰਗਤਾਂ ਇਹ ਪਵਿੱਤਰ ਜੱਥਾ 10 ਅਪ੍ਰੈਲ,2026 ਨੂੰ ਭਾਰਤ ਤੋਂ ਰਵਾਨਾ ਹੋਵੇਗਾ।ਸਰਦਾਰ ਕਾਲਕਾ ਨੇ ਦਿੱਲੀ ਅਤੇ ਦੇਸ਼ ਭਰ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਾਸਪੋਰਟ ਅਤੇ ਜ਼ਰੂਰੀ ਦਸਤਾਵੇਜ਼ ਸਮੇਂ ਸਿਰ ਆਪਣੀਆਂ ਸਬੰਧਤ ਸੰਸਥਾਵਾਂ  ਦਿੱਲੀ ਸਿੱਖ ਗੁਰਦੁਆਰਾ ਕਮੇਟੀ, ਸ਼੍ਰੋਮਣੀ ਕਮੇਟੀ ਜਾਂ ਹੋਰ ਅਧਿਕਾਰਤ ਸੰਗਠਨਾਂ  ਕੋਲ ਜਮ੍ਹਾਂ ਕਰਵਾਉਣ, ਤਾਂ ਜੋ ਯਾਤਰਾ ਸੰਬੰਧੀ ਸਾਰੀ ਕਾਰਵਾਈ ਨਿਯਮ ਅਨੁਸਾਰ ਅਤੇ ਸਮੇਂ ਸਿਰ ਪੂਰੀ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੀਆਂ ਸੰਗਤਾਂ ਵਧੇਰੇ ਜਾਣਕਾਰੀ ਲਈ ਸਰਦਾਰ ਪਰਮਜੀਤ ਸਿੰਘ ਚੰਢੋਕ, ਚੇਅਰਮੈਨ ਵਿਦੇਸ਼ ਯਾਤਰਾ ਵਿਭਾਗ ਨਾਲ ਜਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੀਆਂ ਹਨ । ਸਰਦਾਰ ਕਾਲਕਾ ਨੇ ਕਿਹਾ ਕਿ ਖ਼ਾਲਸਾ ਸਾਜਨਾ ਦਿਵਸ ਸਿੱਖ ਕੌਮ ਲਈ ਵਿਸ਼ੇਸ਼ ਆਤਮਿਕ ਮਹੱਤਤਾ ਰੱਖਦਾ ਹੈ ਅਤੇ ਇਸ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਾ ਹਰ ਸਿੱਖ ਦੀ ਆਤਮਿਕ ਅਰਦਾਸ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਪ੍ਰਵਾਨਗੀ ਧਾਰਮਿਕ ਆਜ਼ਾਦੀ ਅਤੇ ਭਾਵਨਾਵਾਂ ਦੀ ਕਦਰ ਦਾ ਪ੍ਰਤੀਕ ਹੈ।

Have something to say? Post your comment

 

More in Delhi

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪਾਣੀ ਦੀ ਸੰਭਾਲ ਲਈ, ਨਿਰੰਕਾਰੀ ਮਿਸ਼ਨ ਦਾ ਮਜ਼ਬੂਤ ਕਦਮ: ਪ੍ਰੋਜੈਕਟ ਅਮ੍ਰਿਤ ਦਾ ਚੌਥਾ ਪੜਾਅ

ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ