Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਰੰਗਾਂ ਦਾ ਤਿਉਹਾਰ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਦੇ ਨਾਲ ਮਨਾਉਣ : ਰਾਜਪਾਲ ਪ੍ਰੋਫੈਸਰ ਘੋਸ਼

March 04, 2026 12:10 PM
SehajTimes

926.96 ਕਰੋੜ ਦੀ ਪਰਿਯੋਜਨਾਵਾਂ ਨਾਲ ਉਦਯੋਗਿਕ ਵੇਸਟ ਜਲ੍ਹ ਪ੍ਰਬੰਧਨ ਹੋਵੇਗਾ ਮਜਬੁਤ

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਵਾਤਾਵਰਣ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਲਗਾਤਾਰ ਉਦਯੋਗਿਕ ਵਿਕਾਸ ਨੂੰ ਪ੍ਰੋਤਸਾਹਨ ਦੇਣ ਦੇ ਮਕਦ ਨਾਲ ਫਰੀਦਾਬਾਦ ਵਿੱਚ ਤਿੰਨ ਆਧੁਨਿਕ ਸਾਂਝਾ ਵੇਸਟ ਜਲ੍ਹ ਸ਼ੋਧਨ ਪਲਾਂਟ (ਸੀਈਟੀਪੀ) ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ। ਇੰਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਉਦਯੋਗਿਕ ਵੇਸਟ ਜਲ੍ਹ ਦਾ ਵਿਗਿਆਨਕ ਢੰਗ ਨਾਲ ਉਪਚਾਰ ਯਕੀਨੀ ਕਰਨਾ ਅਤੇ ਤੇਜ ਗਤੀ ਨਾਲ ਵਿਕਸਿਤ ਹੋ ਰਹੇ ਉਦਯੋਗਿਕ ਖੇਤਰਾਂ ਵਿੱਚ ਵਾਤਾਵਰਣ ਮਾਨਕਾਂ ਵਿੱਚ ਸੁਧਾਰ ਲਿਆਉਣਾ ਹੈ।

ਪ੍ਰਸਤਾਵਿਤ ਤਿੰਨ ਪਲਾਂਟਾਂ ਵਿੱਚ ਪਿੰਡ ਬਾਦਸ਼ਾਹਦੁਰ ਵਿੱਚ 15 ਐਮਐਲਡੀ, ਪਿੰਡ ਪ੍ਰਤਾਪਗੜ੍ਹ ਵਿੱਚ 50 ਐਮਐਲਡੀ ਅਤੇ ਪਿੰਡ ਮਿਰਜਾਪੁਰ ਵਿੱਚ 25 ਐਮਐਲਡੀ ਸਮਰੱਥਾ ਦਾ ਪਲਾਂਟ ਸ਼ਾਮਿਲ ਹੈ। ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਵੱਲੋਂ ਇੰਨ੍ਹਾਂ ਤਿੰਨਾਂ ਪਰਿਯੋਜਨਾਵਾਂ ਦੀ ਵਿਸਤਾਰ ਪਰਿਯੋਜਨਾ ਰਿਪੋਰਟ ਤਿਆਰ ਕਰ ਪੇਸ਼ ਕਰ ਦਿੱਤੀ ਗਈ ਹੈ। ਪਰਿਯੋਜਨਾਵਾਂ ਦੀ ਕੁੱਲ ਅੰਦਾਜਾ ਲਾਗਤ 926.96 ਕਰੋੜ ਰੁਪਏ ਹੈ।

ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਇੱਕ ਮੀਟਿੰਗ ਵਿੱਚ ਇਸ ਸਬੰਧ ਵਿੱਚ ਵਿੱਤੀ ਪ੍ਰਾਵਧਾਨਾਂ ਦੀ ਸਮੀਖਿਆ ਕੀਤੀ ਗਈਆਂ। ਮੀਟਿੰਗ ਵਿੱਚ ਪਰਿਯੋਜਨਾਵਾਂ ਦੇ ਸੁਚਾਰੂ ਲਾਗੂ ਕਰਨ ਤਹਿਤ ਵਿਸਤਾਰ ਖਰਚ-ਸਾਝੇਦਾਰੀ ਵਿਵਸਥਾ ਨੂੰ ਆਖੀਰੀ ਰੂਪ ਦਿੱਤਾ ਗਿਆ।

ਮੀਅਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੂੰਜੀਗਤ ਖੁਰਚ ਦਾ ਭੁਗਤਾਨ ਸੰਯੁਕਤ ਰੂਪ ਨਾਲ ਕੀਤਾ ਜਾਵੇਗਾ। ਇਸ ਵਿੱਚੋਂ 50 ਫੀਸਦੀ ਰਕਮ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਵੱਲੋਂ ਜਦੋਂ ਕਿ ਬਾਕੀ 50 ਫੀਸਦੀ ਰਕਮ ਸਮਾਨ ਰੂਪ ਨਾਲ ਹਰਿਆਣਾ ਰਾਜ ਉਦਯੋਗਿਕ ਅਤੇ ਬੁਨਿਆਦੀ ਢਾਂਚਾ ਵਿਕਾਸ ਨਿਗਮ ਅਤੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਵੱਲੋਂ 25.25 ਫੀਸਦੀ ਦੇ ਅਨੁਪਾਤ ਵਿੱਚ ਭੁਗਤਾਨ ਕੀਤੀ ਜਾਵੇਗੀ।

ਸੰਚਾਲਨ ਖਰਚ ਦੇ ਸਬੰਧ ਫੈਸਲਾ ਕੀਤਾ ਗਿਆ ਹੈ ਕਿ ਸ਼ੁਰੂਆਤੀ ਰੂਪ ਨਾਲ ਸੰਚਾਲਨ ਲਾਗਤ ਐਚਅੇਸਆਈਆਈਡੀਸੀ ਵੱਲੋਂ ਖਰਚ ਕੀਤੀ ਜਾਵੇਗੀ। ਇਸ ਦੇ ਬਾਅਦ ਇਸ ਖਰਚ ਦੀ ਪ੍ਰਤੀਪੂਰਤੀ ਪ੍ਰਤੀਸਾਲ ਨਗਰ ਨਿਗਮ ਫਰੀਦਾਬਾਦ, ਫਰੀਦਾਬਾਦ ਮਹਾਨਗਰ ਵਿਕਾਸ ਅਥਾਰਿਟੀ, ਐਚਐਸਆਈਆਈਡੀਸੀ ਅਤੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਵੱਲੋਂ 25-25 ਫੀਸਦੀ ਦਾ ਅਨੁਪਾਤ ਵਿੱਚ ਕੀਤੀ ਜਾਵੇਗੀ।

ਮਿਰਜਾਪੁਰ ਸਥਿਤ 25 ਐਮਐਲਡੀ ਸਮਰੱਥਾ ਦਾ ਪਲਾਂਟ ਸੈਕਟਰ 4, 5, 6, 71 ਅਤੇ 74 ਦੇ ਉਦਯੋਗਾਂ ਤੋਂ ਕੱਢਣ ਵਾਲੇ ਵੇਸਟ ਜਲ੍ਹ ਦਾ ਉਪਚਾਰ ਕਰੇਗਾ। ਪ੍ਰਤਾਪਗੜ੍ਹ ਸਥਿਤ 50 ਐਮਐਲਡੀ ਸਮਰੱਥਾ ਦਾ ਪਲਾਂਟਰ ਸੈਕਟਰ 24, 25, 52ਏ ਤੋਂ 59, 147, 148, 150 ਤੋਂ 153 ਅਤੇ 155 ਵਿੱਚ ਸੰਚਾਲਿਤ ਉਦਯੋਗਿਕ ਇਕਾਈਆਂ ਦੀ ਜਰੂਰਤਾਂ ਨੂੰ ਪੂਰਾ ਕਰੇਗਾ। ਇਸੀ ਤਰ੍ਹਾ ਬਾਦਸ਼ਾਹਪੁਰ ਸਥਿਤ 15 ਐਮਐਲਡੀ ਸਮਰੱਥਾ ਦਾ ਪਲਾਂਟ ਸੈਕਟਰ 27 ਏ ਤੋਂ ਡੀ, 31, 32, 35,, 36, 38 ਅਤੇ 45 ਦੇ ਉਦਯੋਗਾਂ ਨੂੰ ਕਵਰ ਕਰੇਗਾ।

ਮੀਟਿੰਗ ਵਿੱਚ ਉਦਯੋਗ ਅਤੇ ਵਪਾਰ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਅਤੇ ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਸਾਕੇਤ ਕੁਮਾਰ, ਸ਼ਹਿਰੀ ਸਥਾਨਕ ਨਿਗਮ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਅਸ਼ੋਕ ਕੁਮਾਰ ਮੀਣਾ, ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ, ਪੰਚਕੂਲਾ ਦੇ ਮੁੱਖ ਪ੍ਰਸਾਸ਼ਕ ਸ੍ਰੀ ਚੰਦਰਸ਼ੇਖਰ ਖਰੇ, ਐਚਐਸਆਈਆਈਡੀਸੀ ਦੇ ਪ੍ਰਬੰਧ ਨਿਦੇਸ਼ਕ ਡਾ. ਆਦਿਤਅ ਦਹੀਆ ਅਤੇ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੇ ਨਿਦੇਸ਼ਕ ਸ੍ਰੀ ਅਮਿਤ ਖੱਤਰੀ ਵੀ ਮੌਜੂਦ ਰਹੇ।

Have something to say? Post your comment

 

More in Haryana

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ